
ਰਾਜਿੰਦਰ ਪਾਲ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਮਟੌਰ ਦੇ ਸਮਾਜ ਸੇਵੀ ਆਗੂ ਰਾਜਿੰਦਰ ਪਾਲ ਅੱਜ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਜਿਨ੍ਹਾਂ ਨੂੰ ਭਾਜਪਾ ਮਟੌਰ ਤੋਂ ਆਪਣਾ ਉਮੀਦਵਾਰ ਬਣਾ ਸਕਦੀ ਹੈ। ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ ਨੇ ਰਜਿੰਦਰ ਪਾਲ ਦਾ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਪਾਰਟੀ ਚਿੰਨ੍ਹ ਵਾਲਾ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਣ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਅਹਿਮ ਸ਼ਖ਼ਸੀਅਤਾਂ ਭਾਜਪਾ ਵਿੱਚ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ ਹੋਰਨਾਂ ਪਾਰਟੀਆਂ ਦੇ ਆਗੂ ਅਤੇ ਸਰਗਰਮ ਵਰਕਰ ਵੀ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਮੌਕੇ ਭਾਜਪਾ ਆਗੂ ਸੰਜੀਵ ਵਸ਼ਿਸ਼ਟ, ਸਾਬਕਾ ਕੌਂਸਲਰ ਅਸ਼ੋਕ ਝਾਅ, ਉਮਾਕਾਂਤ ਤਿਵਾੜੀ, ਅਨਿਲ ਕੁਮਾਰ ਗੁੱਡੂ ਅਤੇ ਬਾਲ ਕ੍ਰਿਸ਼ਨ ਸ਼ਰਮਾ ਵੀ ਮੌਜੂਦ ਸਨ।