Share on Facebook Share on Twitter Share on Google+ Share on Pinterest Share on Linkedin ਗਣਤੰਤਰ ਦਿਵਸ ਮੌਕੇ ਰਜਿੰਦਰ ਸਿੰਘ ਰਾਏਪੁਰ ਨੂੰ ਮੁੱਖ ਮੰਤਰੀ ਵੱਲੋਂ ਕੀਤਾ ਜਾਵੇਗਾ ਸਨਮਾਨਿਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ: ਇੱਥੋਂ ਦੇ ਫੇਜ਼-6 ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਯਾਦਗਾਰੀ ਸਰਕਾਰੀ ਕਾਲਜ ਵਿੱਚ ਭਲਕੇ 26 ਜਨਵਰੀ ਨੂੰ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਲਾਕੇ ਦੇ ਉੱਦਮੀ ਨੌਜਵਾਨ ਤੇ ਦਸਮੇਸ਼ ਯੁਵਕ ਸੇਵਾਵਾਂ ਕਲੱਬ ਪਿੰਡ ਰਾਏਪੁਰ ਕਲਾਂ ਦੇ ਪ੍ਰਧਾਨ ਰਜਿੰਦਰ ਸਿੰਘ ਰਾਏਪੁਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਇਹ ਸਨਮਾਨ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਹੋਕਾ ਦੇਣ ਅਤੇ ਸਮਾਜ ਸੇਵੀ ਕੰਮਾਂ ਵਿੱਚ ਰੁਚੀ ਦਿਖਾਉਣ ਬਦਲੇ ਦਿੱਤਾ ਜਾ ਰਿਹਾ ਹੈ। ਉਹ ਕਾਂਗਰਸ ਦੇ ਸੀਨੀਅਰ ਯੂਥ ਆਗੂ ਹਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨੇੜਲੇ ਸਮਰਥਕਾਂ ਵਿੱਚ ਗਿਣੇ ਜਾਂਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ