Share on Facebook Share on Twitter Share on Google+ Share on Pinterest Share on Linkedin ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਿੱਚ ਰਜਿੰਦਰ ਸਿੰਘ ਰਾਜਾ ਦੀ ਮੈਂਬਰਸ਼ਿਪ ਮੁੜ ਬਹਾਲ ਕੁੱਝ ਸਮਾਂ ਪਹਿਲਾਂ ਰਾਜਾ ’ਤੇ ਲੱਗੇ ਸੀ ਆਪਣੀ ਬਜ਼ੁਰਗ ਮਾਂ ਦੀ ਸਾਂਭ-ਸੰਭਾਲ ਨਾ ਕਰਨ ਦੇ ਦੋਸ਼ ਮਹਿਲਾ ਕਮਿਸ਼ਨ ਨੇ ਦਿੱਤੀ ਕਲੀਨ ਚਿੱਟ, ਕਿਹਾ ਬਜ਼ੁਰਗ ਮਾਤਾ ਰਾਜਾ ਨਾਲ ਨਹੀਂ ਬਲਕਿ ਦੂਜੇ ਬੇਟੇ ਨਾਲ ਰਹਿੰਦੀ ਸੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨੇ ਸ੍ਰੀ ਮੁਕਤਸਰ ਸਾਹਿਬ ਤੋਂ ਸੀਨੀਅਰ ਆਗੂ ਰਜਿੰਦਰ ਸਿੰਘ ਰਾਜਾ ਨੂੰ ਪਾਰਟੀ ਵਿੱਚ ਮੁੜ ਬਹਾਲ ਕਰ ਦਿੱਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦਫ਼ਤਰ ਸਕੱਤਰ ਮਨਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਰਜਿੰਦਰ ਰਾਜਾ ’ਤੇ ਆਪਣੀ ਬਜ਼ੁਰਗ ਮਾਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਨਾ ਕਰਨ ਦੇ ਦੋਸ਼ ਲੱਗੇ ਸਨ। ਇਸ ਦੌਰਾਨ ਉਨ੍ਹਾਂ ਦੀ ਮਾਂ ਦੀ ਅਚਨਚੇਤ ਹੋਈ ਮੌਤ ਦਾ ਮਾਮਲਾ ਸਿਆਸੀ ਹਲਕਿਆਂ ਵਿੱਚ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਸੀ। ਜਿਸ ਕਾਰਨ ਰਾਜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਆਪਣੇ ਪੱਧਰ ’ਤੇ ਕੀਤੀ ਜਾਂਚ ਪੜਤਾਲ ਵਿੱਚ ਸਾਹਮਣੇ ਆਇਆ ਕਿ ਰਜਿੰਦਰ ਰਾਜਾ ਦੀ ਮਾਂ ਉਨ੍ਹਾਂ ਦੇ ਨਾਲ ਨਹੀਂ ਰਹਿੰਦੀ ਸੀ, ਬਲਕਿ ਉਨ੍ਹਾਂ ਦੇ ਦੂਜੇ ਭਰਾ ਕੋਲ ਰਹਿੰਦੀ ਸੀ। ਇਸ ਤਰ੍ਹਾਂ ਮਹਿਲਾ ਕਮਿਸ਼ਨ ਨੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਘੋਖ ਕਰਨ ਤੋਂ ਬਾਅਦ ਰਜਿੰਦਰ ਰਾਜਾ ਨੂੰ ਕਲੀਨ ਚਿੱਟ ਦਿੱਤੀ ਗਈ ਸੀ। ਉਧਰ, ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੱਲੋਂ ਵੀ ਸੀਨੀਅਰ ਆਗੂਆਂ ਨਿਧੜਕ ਸਿੰਘ ਬਰਾੜ, ਦਵਿੰਦਰ ਸਿੰਘ ਸੋਢੀ ਅਤੇ ਮਲਕੀਤ ਸਿੰਘ ਚੰਗਾਲ ਦੇ ਆਧਾਰਿਤ ਇੱਕ ਵਿਸ਼ੇਸ਼ ਕਮੇਟੀ ਗਠਿਤ ਕਰਕੇ ਸਮੁੱਚੇ ਮਾਮਲੇ ਦੀ ਜਾਂਚ ਕਰਵਾਈ ਗਈ। ਇਸ ਕਮੇਟੀ ਨੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਅਤੇ ਮਹਿਲਾ ਕਮਿਸ਼ਨ ਦੀ ਕਲੀਨ ਚਿੱਟ ਤੋਂ ਬਾਅਦ ਰਜਿੰਦਰ ਸਿੰਘ ਰਾਜਾ ਦੀ ਮੈਂਬਰਸ਼ਿਪ ਬਹਾਲ ਕਰਨ ਦੀ ਸਿਫ਼ਾਰਸ਼ ਕੀਤੀ। ਜਿਸ ’ਤੇ ਪਾਰਟੀ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਜਿੰਦਰ ਰਾਜਾ ਨੂੰ ਪਾਰਟੀ ਵਿੱਚ ਮੁੜ ਬਹਾਲ ਕਰ ਦਿੱਤਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ