ਰਾਜਵਿੰਦਰ ਗਿੱਲ ਨੂੰ ਦੂਜੀ ਵਾਰ ਭਾਈ ਜੈਤਾ ਜੀ ਖੋਜ ਮਿਸ਼ਨ ਦਾ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਖੋਜ ਮਿਸ਼ਨ (ਰਜਿ.) ਮੁਹਾਲੀ ਦੇ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਦੀ ਚੋਣ ਅੱਜ ਸਰਬਸੰਮਤੀ ਨਾਲ ਕੀਤੀ ਗਈ। ਜਿਸ ਵਿੱਚ ਰਾਜਵਿੰਦਰ ਸਿੰਘ ਗਿੱਲ ਨੂੰ ਲਗਾਤਾਰ ਦੂਜੀ ਵਾਰ ਪ੍ਰਧਾਨ ਚੁਣਿਆ ਗਿਆ। ਜਦੋਂਕਿ ਬਾਕੀ ਅਹੁਦੇਦਾਰਾਂ ਵਿੱਚ ਸੁਖਦੇਵ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਅਮਰੀਕ ਸਿੰਘ ਤੇ ਦਲੀਪ ਸਿੰਘ ਨੂੰ ਮੀਤ ਪ੍ਰਧਾਨ, ਮਹਿੰਦਰ ਸਿੰਘ ਨੂੰ ਜਨਰਲ ਸਕੱਤਰ, ਹਰਮੇਲ ਸਿੰਘ ਨੂੰ ਸੰਯੁਕਤ ਸਕੱਤਰ, ਜਸਵੀਰ ਸਿੰਘ ਨੂੰ ਪ੍ਰੈੱਸ ਸਕੱਤਰ ਅਤੇ ਅਵਤਾਰ ਸਿੰਘ ਨੂੰ ਕੈਸ਼ੀਅਰ ਦੀ ਜ਼ਿੰਮੇਵਾਰੀ ਦਿੱਤੀ ਗਈ।
ਇਸ ਸਬੰਧੀ ਗੁਰਦੁਆਰਾ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਫੇਜ਼-3ਏ ਵਿਖੇ ਗੁਰਦੁਆਰਾ ਕੰਪਲੈਕਸ ਵਿਖੇ ਅੱਜ ਉਪਰੋਕਤ ਅਹੁਦੇਦਾਰਾਂ ਦਾ ਰਸਮੀ ਐਲਾਨ ਕੀਤਾ ਗਿਆ। ਇਹ ਗੱਲ ਜ਼ਿਕਰਯੋਗ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਦੇ ਕਾਰਜਕਾਲ ਦੇ ਲਈ ਲੰਘੇ ਵੀਰਵਾਰ 14 ਜੁਲਾਈ ਤੱਕ ਕਾਗਜ਼ ਭਰੇ ਜਾਣੇ ਸਨ ਜਦੋਂਕਿ 15 ਜੁਲਾਈ ਸ਼ੁੱਕਰਵਾਰ ਸ਼ਾਮ ਪੰਜ ਵਜੇ ਤੱਕ ਕਾਗਜ ਵਾਪਸ ਲੈਣ ਦਾ ਸਮਾਂ ਸੀ ਪ੍ਰੰਤੂ ਰਾਜਵਿੰਦਰ ਗਿੱਲ ਤੋਂ ਇਲਾਵਾ ਕਿਸੇ ਵੀ ਹੋਰ ਮੈਂਬਰ ਨੇ ਪ੍ਰਧਾਨਗੀ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਗਏ। ਜਿਸ ਦੇ ਚੱਲਦਿਆਂ ਅੱਜ ਰਾਜਵਿੰਦਰ ਸਿੰਘ ਗਿੱਲ ਨੂੰ ਹੀ ਦੂਜੀ ਵਾਰ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਰਾਜਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਉਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਹ ਜ਼ਿੰਮੇਵਾਰੀ ਪੂਰੀ ਲਗਨ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਨੇ ਸਰਬਸੰਮਤੀ ਨਾਲ ਗੁਰਦੁਆਰਾ ਕਮੇਟੀ ਦੀ ਚੋਣ ਕਰਨ ਲਈ ਖੋਜ ਮਿਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਵੀ ਕੀਤਾ।

Check Also

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’ ਸੀਐਮ ਦੀ ਯੋਗਸ਼ਾਲਾ ਦਾ ਲੋ…