ਕੌਮਾਂਤਰੀ ਮਹਿਲਾ ਦਿਵਸ ਮਨਾਉਣ ਤੇ ਅੌਰਤਾਂ ਨੂੰ ਹੱਕਾਂ ਬਾਰੇ ਜਾਗਰੂਕ ਕਰਨ ਲਈ ਰੈਲੀ ਕੱਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਪੰਜਾਬ ਪੁਲੀਸ ਦੇ ਏਡੀਜੀਪੀ (ਕਮਿਊਨਿਟੀ) ਗੁਰਪ੍ਰੀਤ ਦਿਓ ਅਤੇ ਐਸਐਸਪੀ ਹਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਐਸਪੀ (ਸਿਟੀ)-ਕਮ-ਜ਼ਿਲ੍ਹਾ ਕਮਿਊਨਿਟੀ ਪੁਲੀਸ ਅਫ਼ਸਰ ਰਵਿੰਦਰਪਾਲ ਸਿੰਘ ਸੰਧੂ ਅਤੇ ਡੀਐਸਪੀ (ਟਰੈਫ਼ਿਕ) ਇੰਦਰ ਮੋਹਨ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਸਾਂਝ ਕੇਂਦਰ ਦੀ ਇੰਚਾਰਜ ਸਬ ਇੰਸਪੈਕਟਰ ਖੁਸਪ੍ਰੀਤ ਕੌਰ, ਵਿਮੈਨ ਹੈਲਪ ਡੈਸਕ ਦੀ ਇੰਚਾਰਜ ਦੀ ਐਸਆਈ ਰਣਜੀਤ ਕੌਰ, ਜ਼ਿਲ੍ਹਾ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ ਦੀ ਅਗਵਾਈ ਹੇਠ ਕੌਮਾਂਤਰੀ ਮਹਿਲਾ ਦਿਵਸ ਮਨਾਉਣ ਅਤੇ ਅੌਰਤਾਂ ਪ੍ਰਤੀ ਸਿੱਖਿਆ ਦੇ ਮਹੱਤਵ ਦਾ ਮਿਆਰ ਉੱਚਾ ਚੁੱਕਣ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ।
ਜ਼ਿਲ੍ਹਾ ਸਾਂਝ ਕੇਂਦਰ ਦੀ ਇੰਚਾਰਜ ਸਬ ਇੰਸਪੈਕਟਰ ਖੁਸਪ੍ਰੀਤ ਕੌਰ ਨੇ ਦੱਸਿਆ ਕਿ ਇਸ ਰੈਲੀ ਵਿੱਚ ਮਨਜੂਲਾ ਐਨਜੀਓ ਪ੍ਰਸ਼ਨਚੈਤਸ ਫਾਊਂਡੇਸ਼ਨ, ਜ਼ਿਲ੍ਹਾ ਸਾਂਝ ਕੇਂਦਰ ਦੇ ਕਮੇਟੀ ਮੈਂਬਰ ਹਰਭਜਨ ਸਿੰਘ, ਅਜੀਤ ਸਿੰਘ, ਐਡਵੋਕੇਟ ਰਾਕੇਸ਼ ਕੁਮਾਰ, ਸ੍ਰੀਮਤੀ ਪਰਮਜੀਤ ਪਸਰੀਚਾ, ਆਰਪੀ ਵਾਲੀਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੇ ਅਧਿਆਪਕ ਅਤੇ ਵਿਦਿਆਰਥੀ, ਬਾਕਸਿੰਗ ਸੈਂਟਰ ਕਮਾਂਡੋ ਕੰਪਲੈਕਸ ਦੇ ਬੱਚੇ, ਮਹਿਲਾ ਮਿੱਤਰ ਦਾ ਸਟਾਫ਼, ਸਾਂਝ ਕੇਂਦਰਾਂ ਦੇ ਸਟਾਫ਼ ਨੇ ਹਿੱਸਾ ਲਿਆ ਅਤੇ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ 2022 ਮਨਾਉਣ ਅਤੇ ਅੌਰਤਾਂ ਪ੍ਰਤੀ ਵੱਧ ਰਹੇ ਕੈਂਸਰ, ਗਾਇਨੀ ਰੋਗਾਂ, ਜਿਸਮਾਨੀ ਛੇੜਛਾੜ ਅਤੇ ਅੌਰਤਾਂ ਨੂੰ ਸੰਵਿਧਾਨਕ ਹੱਕਾਂ ਬਾਰੇ ਜਾਗਰੂਕ ਕਰਨ ਦਾ ਹੋਕਾ ਦਿੱਤਾ ਗਿਆ।

ਸੋਹਾਣਾ ਥਾਣਾ ਦੇ ਬਾਹਰੋਂ ਸ਼ੁਰੂ ਹੋਈ ਇਸ ਜਾਗਰੂਕਤਾ ਰੈਲੀ ਨੂੰ ਡੀਐਸਪੀ (ਟਰੈਫ਼ਿਕ) ਇੰਦਰ ਮੋਹਨ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚੋਂ ਹੁੰਦੀ ਹੋਈ ਕਰੀਬ 4 ਕਿੱਲੋਮੀਟਰ ਪੈਦਲ ਚੱਲ ਕੇ ਵਾਪਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਵਿਖੇ ਪਹੁੰਚ ਕੇ ਸਮਾਪਤ ਹੋਈ। ਰੈਲੀ ਦਾ ਸੰਚਾਲਨ ਜ਼ਿਲ੍ਹਾ ਸਾਂਝ ਕੇਂਦਰ ਦੇ ਸਾਫ਼ਟਵੇਅਰ ਟਰੇਨਰ ਏਐਸਆਈ ਦਵਿੰਦਰ ਸਿੰਘ ਨੇਗੀ ਨੇ ਕੀਤਾ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …