Nabaz-e-punjab.com

ਪਲਾਸਟਿਕ ਦੀ ਵਰਤੋਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਰੋਜ਼ ਗਾਰਡਨ ਤੋਂ ਫੇਜ਼-9 ਤੱਕ ਰੈਲੀ ਕੱਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ:
ਮਹਾਤਮਾਂ ਗਾਂਧੀ ਦੇ 150ਵੇਂ ਜਨਮ ਦਿਵਸ ਮੌਕੇ ਦੇਸ਼ ਵਿੱਚ ਪਲਾਸਟਿਕ ਦੀ ਵਰਤੋਂ ਨੂੰ ਪੂਰਨ ਤੌਰ ਤੇ ਬੰਦ ਕਰਨ ਦੀ ਮੁਹਿੰਮ ਤਹਿਤ ਨਗਰ ਨਿਗਮ ਵੱਲੋਂ ਪਲਾਸਟਿਕ ਦੀ ਵਰਤੋਂ ਵਿਰੁੱਧ ਸ਼ਹਿਰ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੋਜ ਗਾਰਡਨ ਫੇਜ਼-3ਬੀ1 ਤੋਂ ਵਿਸ਼ਾਲ ਰੈਲੀ ਕੱਢੀ ਗਈ। ਇਹ ਰੈਲੀ ਫੇਜ਼-3ਬੀ2 ਦੀ ਮਾਰਕੀਟ, ਫੇਜ਼-7 ਅਤੇ ਫੇਜ਼-9 ਹੁੰਦੇ ਹੋਏ ਫੇਜ਼-9 ਦੇ ਰਿਮੋਰਸ ਮੈਨੇਜਮੈਂਟ ਸੈਂਟਰ ਤੇ ਜਾ ਕੇ ਮੁਕੰਮਲ ਹੋਈ। ਰੈਲੀ ਦੌਰਾਨ ਲਾਇੰਜ ਕਲੱਬ ਮੁਹਾਲੀ, ਵਪਾਰ ਮੰਡਲ ਮੁਹਾਲੀ ਅਤੇ ਉਨ੍ਹਾਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਰੈਲੀ ਨੂੰ ਸਥਾਨਕ ਸਰਕਾਰ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਏ ਵੇਣੂ ਪ੍ਰਸ਼ਾਦ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਵਰਤੋਂ ’ਤੇ ਮੁਕੰਮਲ ਰੋਕ ਲਗਾਉਣ ਨਾਲ ਜਿੱਥੇ ਵਾਤਾਵਰਨ ਵਿੱਚ ਵਧਦੇ ਪ੍ਰਦੂਸ਼ਨ ਤੇ ਕਾਬੂ ਹੋਵੇਗਾ ਉੱਥੇ ਇਸ ਕਾਰਨ ਪੈਦਾ ਹੁੰਦੀਆਂ ਹੋਰਨਾਂ ਸਮੱਸਿਆਵਾਂ ਤੋੱ ਵੀ ਨਿਜਾਤ ਮਿਲੇਗੀ।
ਇਸ ਮੌਕੇ ਪੀਐਮਆਈਡੀਸੀ ਦੇ ਸੀਈਓ ਅਜੋਏ ਸ਼ਰਮਾ, ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ, ਸੰਯੁਕਤ ਕਮਿਸ਼ਨਰ ਡਾ. ਕੰਨੂ ਥਿੰਦ, ਸਕੱਤਰ ਰਣਜੀਵ ਕੁਮਾਰ, ਕੌਂਸਲਰ ਕੁਲਜੀਤ ਸਿੰਘ ਬੇਦੀ ਸਮੇਤ ਨਗਰ ਨਿਗਮ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀ, ਵਪਾਰ ਮੰਡਲ ਅਤੇ ਸ਼ਹਿਰ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦੇ ਹਾਜ਼ਰ ਸਨ। ਇਸ ਰੈਲੀ ਵਿੱਚ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2, ਸੇਂਟ ਸੋਲਜ਼ਰ ਸਕੂਲ ਫੇਜ਼-7 ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਰਾਹੀਂ ਪਲਾਸਟਿਕ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਗਿਆ ਅਤੇ ਵੱਖ-ਵੱਖ ਮਾਰਕੀਟਾਂ ’ਚੋਂ ਪਲਾਸਟਿਕ ਵੇਸਟ ਦੀ ਸਫ਼ਾਈ ਕੀਤੀ ਗਈ। ਰੈਲੀ ਵਿੱਚ ਸ਼ੈਲਬੀ ਹਸਪਤਾਲ ਫੇਜ਼-9 ਦੀ ਟੀਮ ਨੇ ਵੀ ਭਾਗ ਲਿਆ।
ਇਸ ਮੌਕੇ ਨਗਰ ਨਿਗਮ ਦੇ ਸੈਨੇਟਰੀ ਸੁਪਰਵਾਈਜ਼ਰ ਹਰਮਿੰਦਰ ਸਿੰਘ, ਦੀਪਕ ਕੁਮਾਰ, ਸੁਪਰਵਾਈਜ ਜੋਰਾਵਰ ਸਿੰਘ, ਪ੍ਰੋਗਰਾਮ ਕੋਅਰਡੀਨੇਟਰ ਭਵਜੋਤ ਸਿੰਘ, ਵੰਦਨਾ ਸੁਖੀਜਾ ਅਤੇ ਇੰਦਰਜੀਤ ਵਿਰਕ ਸਮੇਤ ਨਗਰ ਨਿਗਮ ਦੇ ਹੋਰ ਅਧਿਕਾਰੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…