Nabaz-e-punjab.com

ਮੁਹਾਲੀ ਵਿੱਚ ਸੁਖਬੀਰ ਬਾਦਲ ਦੀ ਰੈਲੀ 6 ਅਪਰੈਲ ਨੂੰ, ਵਰਕਰਾਂ ’ਚ ਭਾਰੀ ਉਤਸ਼ਾਹ

ਕੈਪਟਨ ਸਿੱਧੂ, ਐਸਜੀਪੀਸੀ ਮੈਂਬਰ ਬੀਬੀ ਲਾਂਡਰਾਂ, ਪਰਵਿੰਦਰ ਸੋਹਾਣਾ ਤੇ ਅਸ਼ਵਨੀ ਸ਼ਰਮਾ ਨੇ ਲਿਆ ਰੈਲੀ ਪ੍ਰਬੰਧਾਂ ਦਾ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਦੀ ਭਲਕੇ 6 ਅਪਰੈਲ ਨੂੰ ਮੁਹਾਲੀ ਦੇ ਪਲਾਜ਼ੋ ਪੈਲਸ ਨਗਾਰੀ ਵਿੱਚ ਹੋਣ ਵਾਲੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਰੈਲੀ ਨੂੰ ਕਾਮਯਾਬ ਬਣਾਉਣ ਲਈ ਅਕਾਲੀ ਦਲ ਦੀ ਜ਼ਿਲ੍ਹਾ ਲੀਡਰਸ਼ਿਪ ਨੇ ਪੂਰੀ ਤਾਕਤ ਲਗਾ ਦਿੱਤੀ ਹੈ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਅਤੇ ਐਸਜੀਪੀਸੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਸ਼ਹਿਰੀ ਖੇਤਰ ਅਤੇ ਵੱਖ ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਆਮ ਲੋਕਾਂ ਅਤੇ ਪਾਰਟੀ ਵਰਕਰਾਂ ਦੀ ਲਾਮਬੰਦ ਕੀਤੀ ਗਈ। ਇਸ ਦੌਰਾਨ ਮੁਹਾਲੀ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਰੈਲੀ ਸਥਾਨ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚਖ ਪਹੁੰਚਣ ਦੀ ਅਪੀਲ ਕੀਤੀ।
ਇੱਥੋਂ ਦੇ ਨਜ਼ਦੀਕੀ ਪਿੰਡ ਮੌਲੀ ਬੈਦਵਾਨ ਵਿੱਚ ਅਕਾਲੀ ਦਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਹੋਣ ਵਾਲੀ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਵਿੱਚ ਨਵਾਂ ਜੋਸ਼ ਭਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਰੈਲੀ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਧਰ, ਸੰਸਦ ਮੈਂਬਰ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਦੀ ਪਤਨੀ ਬੀਬੀ ਬਲਵਿੰਦਰ ਕੌਰ ਚੰਦੂਮਾਜਰਾ ਨੇ ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ ਅਤੇ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ ਨੂੰ ਨਾਲ ਲੈ ਕੇ ਕਈ ਥਾਵਾਂ ’ਤੇ ਨੁੱਕੜ ਮੀਟਿੰਗਾਂ ਕੀਤੀਆਂ ਅਤੇ ਵਰਕਰਾਂ ਅਤੇ ਅੌਰਤਾਂ ਨੂੰ ਰੈਲੀ ਵਿੱਚ ਪਹੁੰਚਣ ਲਈ ਪ੍ਰੇਰਿਆ। ਇਸ ਮੌਕੇ ਯੂਥ ਆਗੂ ਅਸ਼ਵਨੀ ਕੁਮਾਰ ਸ਼ਰਮਾ, ਜਥੇਦਾਰ ਅਮਨਦੀਪ ਸਿੰਘ ਅਬਿਆਨਾ, ਅਕਾਲੀ ਕੌਂਸਲਰ ਹਰਪਾਲ ਸਿੰਘ ਚੰਨਾ, ਨੀਸ਼ਾ ਸ਼ਰਮਾ, ਪਰਵਿੰਦਰ ਕੌਰ ਸੰਦੇੜਾ, ਗੁਰਮੇਲ ਸਿੰਘ ਜੱਸੋਵਾਲ, ਅਰਸ਼ਨਾ ਗੋਇਲਾ, ਵਿਜੇ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅੌਰਤਾਂ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…