ਰਾਮਗੜ੍ਹੀਆ ਭਾਈਚਾਰੇ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ

ਕੇੱਦਰ ਸਰਕਾਰ ਦੇ ਅੜੀਅਲ ਰਵਈਏ ਦੀ ਨਿਖੇਧੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ:
ਚੰਡੀਗੜ੍ਹ ਅਤੇ ਮੁਹਾਲੀ ਦੀਆਂ ਰਾਮਗੜ੍ਹੀਆ ਭਾਈਚਾਰੇ ਦੀਆਂ ਸਭਾਵਾਂ ਦੀ ਇਕ ਸਾਂਝੀ ਮੀਟਿੰਗ ਜਸਵੰਤ ਸਿੰਘ ਭੁੱਲਰ ਪ੍ਰਧਾਨ ਰਾਮਗੜ੍ਹੀਆ ਸਭਾ ਚੰਡੀਗੜ੍ਹ ਅਤੇ ਡਾ. ਸਤਵਿੰਦਰ ਸਿੰਘ ਭੰਵਰਾ ਪ੍ਰਧਾਨ ਰਾਮਗੜ੍ਹੀਆ ਸਭਾ ਮੁਹਾਲੀ ਦੀ ਪ੍ਰਧਾਨਗੀ ਅਧੀਨ ਹੋਈ ਜਿਸ ਵਿੱਚ ਕਿਸਾਨ ਜਥੇਬੰਦੀਆਂ ਵਲੋੱ ਆਪਣੀਆਂ ਮੰਗਾਂ ਲਈ ਆਰੰਭੇ ਸੰਘਰਸ਼ ਅਤੇ ਸਮਾਜ ਨੂੰ ਆ ਰਹੀਆਂ ਮੁਸ਼ਕਿਲਾਂ ਪ੍ਰਤੀ ਗੰਭੀਰਤਾ ਨਾਲ ਸੋਚ ਵਿਚਾਰ ਕੀਤਾ ਗਿਆ ਅਤੇ ਸਮੁੱਚੇ ਭਾਈਚਾਰੇ ਵਲੋੱ ਕਿਸਾਨ ਜਥੇਬੰਦੀਆਂ ਦੇ ਹੱਕ ਵਿੱਚ ਤਨ, ਮਨ ਅਤੇ ਧਨ ਨਾਲ ਮਦਦ ਕਰਨ ਦਾ ਫੈਸਲਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਗੜ੍ਹੀਆ ਸਭਾ ਮੁਹਾਲੀ ਦੇ ਜਨਰਲ ਸਕੱਤਰ ਕਰਮ ਸਿੰਘ ਬੱਬਰਾ ਨੇ ਦਸਿਆ ਕਿ ਮੀਟਿੰਗ ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਨਿਖੇਧੀ ਕੀਤੀ ਗਈ ਅਤੇ ਕੇੱਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।
ਇਸ ਮੌਕੇ ਦਰਸ਼ਨ ਸਿੰਘ ਕਲਸੀ, ਅਜੀਤ ਸਿੰਘ ਰਣੌਤ, ਨਰਿੰਦਰ ਸਿੰਘ ਸੰਧੂ, ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਗੁਰਚਰਨ ਸਿੰਘ ਨੰਨੜਾ, ਦਲਜੀਤ ਸਿੰਘ ਫਲੋਰਾ, ਅਮਰਜੀਤ ਸਿੰਘ, ਜਸਪਾਲ ਸਿੰਘ ਵਿਰਕ, ਮੋਹਨ ਸਿੰਘ ਸਭਰਵਾਲ, ਨਿਰਮਲ ਸਿੰਘ ਸਭਰਵਾਲ, ਸੂਰਤ ਸਿੰਘ ਕਲਸੀ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…