ਰਾਮਗੜ੍ਹੀਆ ਸਭਾ ਵੱਲੋਂ ਭਾਈਚਾਰੇ ਦੇ ਉਮੀਦਵਾਰਾਂ ਤੇ ਹਮਖ਼ਿਆਲੀ ਉਮੀਦਵਾਰਾਂ ਦੀ ਮਦਦ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮੀਟਿੰਗ ਪ੍ਰਧਾਨ ਡਾ. ਸਤਵਿੰਦਰ ਸਿੰਘ ਭੰਵਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਮੁਹਾਲੀ ਨਗਰ ਨਿਗਮ ਚੋਣਾਂ ਵਿੱਚ ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਉਮੀਦਵਾਰਾਂ ਅਤੇ ਹੋਰ ਹਮਖ਼ਿਆਲੀ ਉਮੀਦਵਾਰਾਂ ਨੂੰ ਸਹਿਯੋਗ ਦੇਣ ਬਾਰੇ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਵਿੱਚ ਸਾਰੇ ਵਾਰਡਾਂ ਦੇ ਉਮੀਦਵਾਰਾਂ ਦੇ ਨਾਮ ਸਾਹਮਣੇ ਆ ਚੁੱਕੇ ਹਨ ਅਤੇ ਇਹ ਵੀ ਪਤਾ ਲੱਗ ਗਿਆ ਹੈ ਕਿ ਕਿਹੜੇ-ਕਿਹੜੇ ਵਾਰਡਾਂ ਵਿੱਚ ਰਾਮਗੜ੍ਹੀਆ ਭਾਈਚਾਰੇ ਦੇ ਉਮੀਦਵਾਰ ਚੋਣ ਲੜ ਰਹੇ ਹਨ।
ਇਹ ਜਾਣਕਾਰੀ ਦਿੰਦਿਆਂ ਰਾਮਗੜ੍ਹੀਆ ਸਭਾ ਦੇ ਜਨਰਲ ਸਕੱਤਰ ਕਰਮ ਸਿੰਘ ਬੱਬਰਾ ਨੇ ਦੱਸਿਆ ਕਿ ਮੀਟਿੰਗ ਵਿੱਚ ਸ਼ਹਿਰ ਦੀ ਬਿਹਤਰੀ ਲਈ ਪਿਛਲੇ ਸਮੇਂ ਦੌਰਾਨ ਕੌਂਸਲਰਾਂ ਦੀ ਕਾਰਗੁਜ਼ਾਰੀ ਬਾਰੇ ਵੀ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਕੁੱਝ ਨਵੇਂ ਹਮਖ਼ਿਆਲੀ ਉਮੀਦਵਾਰ ਵੀ ਸਾਹਮਣੇ ਆਏ ਹਨ। ਸਮੂਹ ਮੈਂਬਰਾਂ ਨੇ ਲੰਮੀ ਸੋਚ ਵਿਚਾਰ ਤੋਂ ਬਾਅਦ ਫੈਸਲਾ ਲਿਆ ਕਿ ਸ਼ਹਿਰ ਦੇ ਵਿਕਾਸ ਅਤੇ ਸਾਂਝੀਵਾਲਤਾ ਦੇ ਸੁਨੇਹੇ ’ਤੇ ਪਹਿਰਾ ਦਿੰਦੇ ਹੋਏ ਰਾਮਗੜ੍ਹੀਆ ਭਾਈਚਾਰੇ ਦੇ ਮੈਂਬਰਾਂ ਦੇ ਨਾਲ ਨਾਲ ਹੋਰ ਹਮਖ਼ਿਆਲੀ ਉਮੀਦਵਾਰਾਂ ਦੀ ਵੀ ਹਰ ਪੱਖੋਂ ਮਦਦ ਕੀਤੀ ਜਾਣੀ ਚਾਹੀਦੀ ਹੈ।
ਮੀਟਿੰਗ ਨੂੰ ਸੰਸਥਾ ਦੇ ਸਰਪ੍ਰਸਤ ਦਰਸ਼ਨ ਸਿੰਘ ਕਲਸੀ, ਅਜੀਤ ਸਿੰਘ ਰਨੌਤਾ, ਰਾਮਗੜ੍ਹੀਆ ਸਭਾ ਚੰਡੀਗੜ੍ਹ ਦੇ ਪ੍ਰਧਾਨ ਜਸਵੰਤ ਸਿੰਘ ਭੁੱਲਰ, ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਸੰਧੂ, ਸਾਬਕਾ ਪ੍ਰਧਾਨ ਮਨਜੀਤ ਸਿੰਘ ਮਾਨ, ਲੀਗਲ ਕਮੇਟੀ ਦੇ ਚੇਅਰਮੈਨ ਅਤੇ ਦਿ ਭਾਈ ਲਾਲੋ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਪਰਦੀਪ ਸਿੰਘ ਭਾਰਜ ਨੇ ਸੰਬੋਧਨ ਕੀਤਾ।

Load More Related Articles

Check Also

Majitha Hooch Tragedy: Swift Government Action — All 10 Accused Arrested Within 6 Hours

Majitha Hooch Tragedy: Swift Government Action — All 10 Accused Arrested Within 6 Hours CM…