ਰਾਮਗੜ੍ਹੀਆ ਸਭਾ ਵੱਲੋਂ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਨਵ-ਨਿਯੁਕਤ ਡਾਇਰੈਕਟਰ ਗੁਰਮੁੱਖ ਸਿੰਘ ਸੋਹਲ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪਛੜੀਆਂ ਸ਼੍ਰੇਣੀਆਂ ਵਿੰਗ) ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਗੁਰਮੁੱਖ ਸਿੰਘ ਸੋਹਲ ਨੂੰ ਬੀਤੇ ਦਿਨੀਂ ਰਾਮਗੜ੍ਹੀਆ ਵੈਲਫੇਅਰ ਬੋਰਡ ਪੰਜਾਬ ਦਾ ਡਾਇਰੈਕਟਰ ਬਣਾਇਆ ਗਿਆ ਹੈ। ਅੱਜ ਇੱਥੋਂ ਦੇ ਫੇਜ਼-3ਬੀ1 ਸਥਿਤ ਰਾਮਗੜ੍ਹੀਆ ਸਭਾ ਐਸਏਐਸ ਨਗਰ ਵੱਲੋਂ ਸ੍ਰੀ ਸੋਹਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸ੍ਰੀ ਸੋਹਲ ਨੂੰ ਰਾਮਗੜ੍ਹੀਆ ਵੈਲਫੇਅਰ ਬੋਰਡ ਦਾ ਡਾਇਰੈਕਟਰ ਬਣਾਉਣ ਨਾਲ ਰਾਮਗੜ੍ਹੀਆ ਭਾਈਚਾਰੇ ਦੇ ਮਾਣ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਸ੍ਰੀ ਸੋਹਲ ਤੋਂ ਰਾਮਗੜੀਆ ਬਿਰਾਦਰੀ ਨੂੰ ਕਾਫੀ ਆਸਾਂ ਹਨ ਕਿ ਉਹ ਭਾਈਚਾਰੇ ਦੀ ਬਿਹਤਰੀ ਲਈ ਕੰਮ ਕਰਨਗੇ।
ਇਸ ਮੌਕੇ ਸ੍ਰੀ ਸੋਹਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਲਗਨ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਭਰੋਸਾ ਦਿੱਤਾ ਰਾਮਗੜ੍ਹੀਆ ਭਾਈਚਾਰੇ ਦੀਆਂ ਆਸਾਂ ’ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਭਾਈਚਾਰੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹਲ ਕੀਤਾ ਜਾਵੇਗਾ। ਇਸ ਮੌਕੇ ਰਾਮਗੜੀਆ ਸਭਾ ਮੁਹਾਲੀ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਬਲਬੀਰ ਸਿੰਘ ਭੰਵਰਾ, ਸਮਾਲ ਸਕੇਲ ਇੰਡਸਟਰੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ, ਪਰਦੀਪ ਸਿੰਘ ਭਾਰਜ, ਕਰਮ ਸਿੰਘ ਬਬਰਾ, ਸਰਵਨ ਸਿੰਘ ਕਲਸੀ, ਸੁਖਦੇਵ ਸਿੰਘ, ਦਵਿੰਦਰ ਸਿੰਘ ਨੰਨੜਾ, ਕੰਵਲਜੀਤ ਸਿੰਘ ਮਣਕੂ, ਗੁਰਚਰਨ ਸਿੰਘ ਨੰਨੜਾ ਅਤੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…