Nabaz-e-punjab.com

ਰਾਮਗੜ੍ਹੀਆ ਸਭਾ ਮੁਹਾਲੀ ਨੇ ਧੂਮਧਾਮ ਮਨਾਇਆ ਬਾਬਾ ਵਿਸ਼ਵਕਰਮਾ ਜੀ ਦਾ ਦਿਹਾੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ:
ਰਾਮਗੜ੍ਹੀਆ ਸਭਾ ਮੁਹਾਲੀ ਵੱਲੋਂ ਪ੍ਰਧਾਨ ਡਾ. ਸਤਵਿੰਦਰ ਸਿੰਘ ਭੰਵਰਾ ਅਤੇ ਜਨਰਲ ਸਕੱਤਰ ਕਰਮ ਸਿੰਘ ਬਬਰਾ ਦੀ ਅਗਵਾਈ ਹੇਠ ਅੱਜ ਰਾਮਗੜ੍ਹੀਆਂ ਭਵਨ ਫੇਜ਼-3ਬੀ1 ਵਿੱਚ ਬਾਬਾ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਇਸ ਮੌਕੇ ਪੰਥ ਪ੍ਰਸਿੱਧ ਢਾਡੀ ਜਥਾ ਪ੍ਰਿਤਪਾਲ ਸਿੰਘ ਬੈਂਸ ਨੇ ਢਾਡੀ ਵਾਰਾਂ ਰਾਹੀਂ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ ਇਸਤਰੀ ਸਤਿਸੰਗ ਦੀਆਂ ਬੀਬੀਆਂ, ਭਾਈ ਇਕਬਾਲ ਸਿੰਘ ਤੇ ਸਾਥੀ, ਭਾਈ ਮਨਪ੍ਰੀਤ ਸਿੰਘ ਤੇ ਸਾਥੀ, ਕਥਾ ਵਾਚਕ ਭਾਈ ਬਲਿਹਾਰ ਸਿੰਘ ਹੈੱਡ ਗ੍ਰੰਥੀ ਰਾਮਗੜ੍ਹੀਆ ਸਭਾ ਅਤੇ ਹੋਰਨਾਂ ਰਾਗੀ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸ੍ਰੀ ਬਬਰਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੇ ਆਗੂ ਨੂੰ ਮਹਿਮਾਨ ਵਜੋਂ ਨਹੀਂ ਸੱਦਿਆ ਗਿਆ ਅਤੇ ਨਾ ਹੀ ਮੰਚ ਤੋਂ ਕਿਸੇ ਆਗੂ ਨੂੰ ਬੋਲਣ ਦਿੱਤਾ ਗਿਆ।
ਇਸ ਮੌਕੇ ਰਾਮਗੜ੍ਹੀਆ ਸਭਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਸੰਧੂ, ਮੀਤ ਪ੍ਰਧਾਨ ਗੁਰਚਰਨ ਸਿੰਘ ਨੰਨੜਾ, ਸੁਰਤ ਸਿੰਘ ਕਲਸੀ, ਮਨਜੀਤ ਸਿੰਘ ਮਾਨ, ਪਰਦੀਪ ਸਿੰਘ ਭਾਰਜ, ਸਵਰਨ ਸਿੰਘ ਚੰਨੀ, ਰਾਜਪਾਲ ਸਿੰਘ ਬਿਲਖੂ, ਨਿਰਮਲ ਸਿੰਘ ਸਭਰਵਾਲ, ਹਰਬੰਸ ਸਿੰਘ ਸਭਰਵਾਲ, ਬਲਬੀਰ ਸਿੰਘ ਭੰਵਰਾ, ਮੇਜਰ ਸਿੰਘ ਭੁੱਲਰ, ਮਹਿਲ ਸਿੰਘ ਭੁੱਲਰ, ਅਜੀਤ ਸਿੰਘ ਪਾਸੀ, ਗੁਰਦੀਪ ਸਿੰਘ, ਅਵਤਾਰ ਸਿੰਘ ਗਿੱਲ, ਮਨਜੀਤ ਸਿੰਘ ਕਲਸੀ ਵੀ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …