ਰਾਮਗੜ੍ਹੀਆ ਸਭਾ ਮੁਹਾਲੀ ਵੱਲੋਂ ਸੰਸਥਾ ਦੇ ਸਾਬਕਾ ਪ੍ਰਧਾਨਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ:
ਰਾਮਗੜ੍ਹੀਆ ਸਭਾ ਮੁਹਾਲੀ ਵੱਲੋਂ ਸੰਸਥਾ ਦੇ ਸਾਬਕਾ ਪ੍ਰਧਾਨਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਪਾਏ ਯੋਗਦਾਨ ਅਤੇ ਨਿਭਾਈਆਂ ਸੇਵਾਵਾਂ ਬਦਲੇ ਦਿੱਤਾ ਗਿਆ। ਇਸ ਮੌਕੇ ਸਭਾ ਦੇ ਤਤਕਾਲੀ ਪ੍ਰਧਾਨ ਸਤਵਿੰਦਰ ਸਿੰਘ ਭੰਵਰਾ ਅਤੇ ਜਨਰਲ ਸਕੱਤਰ ਕਰਮ ਸਿੰਘ ਬਬਰਾ (ਜੋ ਕਿ ਇਸ ਸਮੇਂ ਰਾਮਗੜ੍ਹੀਆ ਸਭਾ ਮੁਹਾਲੀ ਦੇ ਮੌਜੂਦਾ ਪ੍ਰਧਾਨ ਹਨ) ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਲਈ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਰਾਮਗੜ੍ਹੀਆ ਸਭਾ ਮੁਹਾਲੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਇਸ ਮੌਕੇ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ, ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਸੰਧੂ ਅਤੇ ਪ੍ਰਦੀਪ ਸਿੰਘ ਭਾਰਜ ਵੱਲੋਂ ਸਭਾ ਦੇ ਮੋਢੀ ਪ੍ਰਧਾਨ ਸਵਰਨ ਸਿੰਘ ਚੰਨੀ, ਜਸਵੰਤ ਸਿੰਘ ਭੁੱਲਰ, ਅਜੀਤ ਸਿੰਘ ਰਨੌਤਾ, ਨਿਰਮਲ ਸਿੰਘ ਸੱਭਰਵਾਲ, ਮਨਜੀਤ ਸਿੰਘ ਮਾਨ ਅਤੇ ਡਾ. ਸਤਵਿੰਦਰ ਸਿੰਘ ਭੰਵਰਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜਦੋਂਕਿ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਕਲਸੀ ਸਮਾਰੋਹ ਵਿੱਚ ਨਹੀਂ ਪਹੁੰਚ ਸਕੇ।
ਸਭਾ ਦੇ ਮੌਜੂਦਾ ਪ੍ਰਧਾਨ ਕਰਮ ਸਿੰਘ ਬਬਰਾ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਵੱਲੋਂ ਡਾ. ਸਤਵਿੰਦਰ ਸਿੰਘ ਭੰਵਰਾ ਨੂੰ ਦਰਸ਼ਨ ਸਿੰਘ ਕਲਸੀ ਅਤੇ ਅਜੀਤ ਸਿੰਘ ਰਨੌਤਾ ਦੇ ਨਾਲ ਤੀਜਾ ਸਰਪ੍ਰਸਤ ਥਾਪਿਆ ਗਿਆ ਹੈ। ਇਸ ਮੌਕੇ ਰਾਮਗੜ੍ਹੀਆ ਸਭਾ ਮੁਹਾਲੀ ਦੇ ਸਾਬਕਾ ਪ੍ਰਧਾਨ ਜਸਵੰਤ ਸਿੰਘ ਭੁੱਲਰ ਨੇ ਆਪਣੇ ਬੱਚਿਆਂ ਕੋਲ ਕੈਨੇਡਾ ਜਾਣ ਦਾ ਐਲਾਨ ਕੀਤਾ ਅਤੇ ਹਾਜ਼ਰ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਕੈਨੇਡਾ ਜਾਣ ਲਈ ਸ਼ੁੱਭ ਇਛਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਸੰਧੂ ਅਤੇ ਪ੍ਰਦੀਪ ਸਿੰਘ ਭਾਰਜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…