Share on Facebook Share on Twitter Share on Google+ Share on Pinterest Share on Linkedin ਰਾਮਗੜ੍ਹੀਆ ਸਭਾ ਮੁਹਾਲੀ ਵੱਲੋਂ ਖੂਨਦਾਨ ਕੈਂਪ, 18 ਲੋਕਾਂ ਨੇ ਕੀਤਾ ਖੂਨਦਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਸਤੰਬਰ: ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਫੇਜ਼-3ਬੀ1 ਵੱਲੋਂ ਬਾਬਾ ਸ਼ੇਖ ਫਰੀਦ ਬਲੱਡ ਡੋਨਰਜ ਕੌਂਸਲ, ਰੌਸ਼ਨੀ ਫਾਉਂਡੇਸ਼ਨ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਅੱਜ ਖੂਨਦਾਨ ਕੈਂਪ ਲਗਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਗੜ੍ਹੀਆ ਸਭਾ ਦੇ ਜਨਰਲ ਸਕੱਤਰ ਕਰਮ ਸਿੰਘ ਬਬਰਾ ਨੇ ਦੱਸਿਆ ਕਿ ਕੈਂਪ ਵਿੱਚ 18 ਵਿਅਕਤੀਆਂ ਨੇ ਖੂਨਦਾਨ ਕੀਤਾ। ਉਹਨਾਂ ਕਿਹਾ ਕਿ ਬਰਸਾਤ ਪੈਂਦੀ ਹੋਣ ਦੇ ਬਾਵਜੂਦ ਖੂਨਦਾਨੀਆਂ ਨੇ ਉਤਸ਼ਾਹ ਨਾਲ ਖੂਨਦਾਨ ਕੀਤਾ। ਉਹਨਾਂ ਦੱਸਿਆ ਕਿ 24 ਸਤੰਬਰ ਨੂੰ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸੰਬੰਧੀ ਰਾਮਗੜ੍ਹੀਆ ਭਵਨ ਫੇਜ਼-3ਬੀ2 ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਵੱਖ-ਵੱਖ ਰਾਗੀ-ਢਾਡੀ ਜੱਥੇ ਕਥਾ, ਕੀਰਤਨ, ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਐਸ ਐਸ ਭਮਰਾ, ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਇੰਦਰਜੀਤ ਸਿੰਘ ਖੋਖਰ ਸ਼ਹਿਰੀ ਪ੍ਰਧਾਨ ਕਾਂਗਰਸ, ਮਨਜੀਤ ਸਿੰਘ ਮਾਨ ਪ੍ਰਧਾਨ ਦਸ਼ਮੇਸ਼ ਵੈਲਫੇਅਰ ਕੌਂਸਲ, ਬਾਬਾ ਸ਼ੇਖ ਫਰੀਦ ਬਲੱਡ ਡੋਨੇਸ਼ਨ ਕੌਂਸਲ ਦੇ ਪ੍ਰਧਾਨ ਬੀਬੀ ਜਸਵੰਤ ਕੌਰ, ਰੌਸ਼ਨੀ ਫਾਉਂਡੇਸ਼ਨ ਐਨਜੀਓ ਦੇ ਪ੍ਰਧਾਨ ਡਾ. ਸਿਮਰਪ੍ਰੀਤ ਕੌਰ, ਕੋਆਰਡੀਨੇਟਰ ਅਮਨ ਮਹਿਤਾ, ਸੈਕਟਰ-16 ਦੇ ਹਸਪਤਾਲ ਦੇ ਡਾਕਟਰ ਸਿਮਰਨਜੀਤ ਕੌਰ ਅਤੇ ਪੈਰਾ ਮੈਡੀਕਲ ਸਟਾਫ ਨਿਰਮਲ ਸਿੰਘ ਸਭਰਵਾਲ, ਤਰਸੇਮ ਸਿੰਘ ਖੋਖਰ, ਮੋਹਣ ਸਿੰਘ ਸਭਰਵਾਲ, ਹਰਚਰਨ ਸਿੰਘ ਗਿੱਲ, ਗੁਰਚਰਨ ਸਿੰਘ ਨੰਨੜਾ, ਦਵਿੰਦਰ ਸਿੰਘ ਨੰਨੜਾ, ਕੌਂਸਲਰ ਗੁਰਮੁੱਖ ਸਿੰਘ ਸੋਹਲ, ਕੌਂਸਲਰ ਜਸਵੀਰ ਸਿੰਘ ਮਣਕੂ, ਪਵਿੱਤਰ ਸਿੰਘ ਵਿਰਦੀ, ਜੋਗਿੰਦਰ ਸਿੰਘ ਸੌਂਧੀ ਪ੍ਰਧਾਨ ਗੁਰਦੁਆਰਾ ਤਾਲਮੇਲ ਕਮੇਟੀ, ਬਲਵਿੰਦਰ ਸਿੰਘ ਟੌਹੜਾ, ਬਲਬੀਰ ਸਿੰਘ ਭੰਮਰਾ, ਰੈਡ ਕਰਾਸ ਸੁਸਾਇਟੀ ਚੰਡੀਗੜ੍ਹ ਦੇ ਜੁਆਂਇੰਟ ਸੈਕਟਰੀ ਕ੍ਰਿਸ਼ਨ ਕੁਮਾਰ ਸੈਣੀ ਹਾਜਰ ਸਨ। ਸਟੇਜ ਸੰਚਾਲਨ ਕਰਮ ਸਿੰਘ ਬਬਰਾ ਜਨਰਲ ਸਕੱਤਰ ਨੇ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ