ਰਾਮਗੜ੍ਹੀਆ ਸਭਾ ਵੱਲੋਂ ਮਾਰਕੀਟ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ਦਾ ਸਖ਼ਤ ਵਿਰੋਧ

ਡੀਸੀ ਨੂੰ ਮੰਗ ਪੱਤਰ ਸੌਂਪ ਕੇ ਸ਼ਰਾਬ ਦਾ ਠੇਕਾ ਕਿਤੇ ਹੋਰ ਥਾਂ ਤਬਦੀਲ ਕਰਨ ਦੀ ਮੰਗ

ਨਬਜ਼-ਏ-ਪੰਜਾਬ, ਮੁਹਾਲੀ, 1 ਜੁਲਾਈ:
ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ (ਰਜਿ.) ਵੱਲੋਂ ਫੇਜ਼-3ਬੀ1 ਦੀ ਮਾਰਕੀਟ ਵਿੱਚ ਸ਼ਰਾਬ ਦਾ ਠੇਕਾ ਖੋਲਣ ਦਾ ਵਿਰੋਧ ਕਰਦਿਆਂ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਸ ਥਾਂ ’ਤੇ (ਜੋ ਰਾਮਗੜ੍ਹੀਆ ਭਵਨ ਫੇਜ਼-3ਬੀ-1 ਦੇ ਬਿਲਕੁਲ ਨਾਲ ਲੱਗਦੀ ਹੈ) ਵਿੱਚ ਖੋਲ੍ਹੇ ਜਾ ਰਹੇ ਠੇਕੇ ’ਤੇ ਰੋਕ ਲਗਾਉਣ ਅਤੇ ਇਸ ਠੇਕੇ ਨੂੰ ਕਿਤੇ ਹੋਰ ਤਬਦੀਲ ਕਰਨ ਦੀ ਮੰਗ ਕੀਤੀ ਹੈ।
ਰਾਮਗੜ੍ਹੀਆ ਸਭਾ ਦੇ ਪ੍ਰਧਾਨ ਸੂਰਤ ਸਿੰਘ ਕਲਸੀ ਦੀ ਅਗਵਾਈ ਹੇਠ ਸਭਾ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਰਿਹਾਇਸ਼ੀ ਇਲਾਕਾ ਅਤੇ ਵਿਸ਼ੇਸ਼ ਕਰਕੇ ਧਾਰਮਿਕ ਅਸਥਾਨਾਂ ਨੇੜੇ ਸ਼ਰਾਬ ਦਾ ਠੇਕਾ ਖੁੱਲ੍ਹ ਜਾਣ ਨਾਲ ਸਮਾਜ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਅਜਿਹੇ ਹਾਲਾਤਾਂ ਵਿੱਚ ਧਾਰਮਿਕ ਸਥਾਨਾਂ ਤੇ ਆਉਣ ਵਾਲੇ ਸ਼ਰਧਾਲੂਆਂ ਦੇ ਮਨ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ੇ ਅਤੇ ਖਾਸ ਕਰਕੇ ਸ਼ਰਾਬ ਦੇ ਠੇਕੇ ਨੂੰ ਕਿਸੇ ਹੋਰ ਮਾਰਕੀਟ ਵਿੱਚ ਖੋਲਿਆ ਜਾਵੇ। ਡੀਸੀ ਨੂੰ ਮਿਲੇ ਵਫ਼ਦ ਵਿੱਚ ਸਭਾ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ, ਮਨਜੀਤ ਸਿੰਘ ਮਾਨ, ਸਾਬਕਾ ਪ੍ਰਧਾਨ ਕਰਮ ਸਿੰਘ ਬਬਰਾ ਅਤੇ ਸੀਨੀਅਰ ਆਗੂ ਪ੍ਰਦੀਪ ਸਿੰਘ ਭਾਰਜ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ

ਪੰਜਾਬ ਦੇ ਹੱਕਾਂ ਲਈ ਡਟੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਸੱਤਾ ਦੀ ਪ੍ਰਵਾਹ ਨਹੀਂ ਕੀਤੀ: ਸੁਖਬੀਰ ਬਾਦਲ ਆਪਣੀਆਂ…