Nabaz-e-punjab.com

ਮੁਹਾਲੀ ਵਿੱਚ ਰਾਮੂਵਾਲੀਆ ਨੇ ਟਰੈਫ਼ਿਕ ਪੁਲੀਸ ਤੇ ਰਾਹਗੀਰਾਂ ਨੂੰ ਮੁਫ਼ਤ ਮਾਸਕ ਵੰਡੇ

ਜ਼ਿਲ੍ਹਾ ਪੱਧਰ ’ਤੇ ਸਾਰੇ ਹਸਪਤਾਲਾਂ ਵਿੱਚ ਕਰੋਨਾਵਾਇਰਸ ਦੇ ਸੈਂਪਲਾਂ ਦੀ ਜਾਂਚ ਲੈਬ ਬਣੇ: ਰਾਮੂਵਾਲੀਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਾਰਚ:
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਜਨਤਕ ਥਾਵਾਂ ਅਤੇ ਹੋਰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਕਿਸੇ ਬਹੁਤ ਹੀ ਜ਼ਰੂਰੀ ਕੰਮ ਲਈ ਘਰ ਤੋਂ ਬਾਹਰ ਨਿਕਲਿਆ ਜਾਵੇ। ਸ੍ਰੀ ਰਾਮੂਵਾਲੀਆ ਨੇ ਅੱਜ ਸ਼ਾਮ ਇੱਥੋਂ ਦੇ ਫੇਜ਼-7 ਵਿੱਚ ਟਰੈਫ਼ਿਕ ਪੁਲੀਸ ਮੁਲਾਜ਼ਮਾਂ ਅਤੇ ਰਾਹਗੀਰਾਂ ਨੂੰ ਮੁਫ਼ਤ ਮਾਸਕ ਵੰਡੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਸੂਬੇ ਵਿੱਚ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲਾਂ ਵਿੱਚ ਪੀੜਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਅਤੇ ਖੂਨ ਦੇ ਸੈਂਪਲਾਂ ਦੀ ਜਾਂਚ ਲਈ ਲੈਬਾਰਟਰੀਆਂ ਸਥਾਪਿਤ ਕੀਤੀਆਂ ਜਾਣ ਅਤੇ ਖੂਨ ਦੇ ਸੈਂਪਲਾਂ ਦੀ ਰਿਪੋਰਟ ਨਾਲੋ ਨਾਲ ਮੁਹੱਈਆ ਕੀਤੀ ਜਾਵੇ।
ਉਨ੍ਹਾਂ ਨੇ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਦਾ ਪੂਰਾ ਧਿਆਨ ਰੱਖਣ। ਉਨ੍ਹਾਂ ਪੁਲੀਸ ਮੁਲਾਜ਼ਮਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਸਾਰਾ ਦਿਨ ਸੜਕਾਂ ’ਤੇ ਡਿਊਟੀ ਕਰਨ ਦੌਰਾਨ ਰੋਜ਼ਾਨਾ ਕਈ ਲੋਕਾਂ ਦੇ ਸੰਪਰਕ ਵਿੱਚ ਰਹਿੰਦੇ ਹਨ। ਇਸ ਲਈ ਹਰ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਹੱਥਾਂ ਵਿੱਚ ਦਸਤਾਨੇ ਪਾ ਕੇ ਡਿਊਟੀ ਦੇਣ ਤਾਂ ਜੋ ਉਹ ਇਸ ਵਾਇਰਸ ਦੀ ਲਪੇਟ ’ਚ ਆਉਣ ਤੋਂ ਬਚ ਸਕਣ।
ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਨੇ ਸੜਕ ਤੋਂ ਲੰਘਣ ਵਾਲੇ ਆਟੋ ਚਾਲਕਾਂ ਅਤੇ ਰਾਹਗੀਰਾਂ ਨੂੰ ਵੀ ਮੁਫ਼ਤ ਵਿੱਚ ਮਾਸਕ ਵੰਡੇ ਗਏ। ਇਸ ਮੌਕੇ ਯੂਥ ਆਗੂ ਇਸ਼ਪ੍ਰੀਤ ਸਿੰਘ ਵਿੱਕੀ, ਟਰੈਫ਼ਿਕ ਜ਼ੋਨ-2 ਦੇ ਇੰਚਾਰਜ ਹਰਨੇਕ ਸਿੰਘ ਪੰਮੀ, ਗੁਰਜੀਤ ਸਿੰਘ, ਸੁਰੇਸ਼ ਕੁਮਾਰ, ਜਸਵਿੰਦਰ ਸਿੰਘ ਅਤੇ ਹੋਰ ਟਰੈਫ਼ਿਕ ਮੁਲਾਜ਼ਮ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…