ਰਾਣਾ ਭਾਨੂੰ ਪ੍ਰਤਾਪ ਪੰਜਾਬ ਰਾਜਪੂਤ ਵੈਲਫੇਅਰ ਬੋਰਡ ਦੇ ਮੈਂਬਰ ਨਾਮਜ਼ਦ

ਕੁਰਾਲੀ 24 ਦਸੰਬਰ (ਰਜਨੀਕਾਂਤ ਗਰੋਵਰ):
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ਹਿਰ ਦੇ ਨੌਜਵਾਨ ਆਗੂ ਅਤੇ ਭਾਜਪਾ ਕੌਂਸਲਰ ਰਾਣਾ ਭਾਨੂੰ ਪ੍ਰਤਾਪ ਨੂੰ ਅਹਿਮ ਜ਼ਿੰਮੇਵਾਰੀ ਦਿੰਦਿਆਂ ਪੰਜਾਬ ਰਾਜਪੂਤ ਵੈਲਫੇਅਰ ਬੋਰਡ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਗੱਲਬਾਤ ਦੌਰਾਨ ਰਾਣਾ ਭਾਨੂੰ ਪ੍ਰਤਾਪ ਨੇ ਕਿਹਾ ਕਿ ਉਹ ਮੁੱਖ ਮੰਤਰੀ ਵੱਲੋਂ ਦਿੱਤੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਰਾਜਪੂਤ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਦਾ ਧੰਨਵਾਦ ਵੀ ਕੀਤਾ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…