nabaz-e-punjab.com

ਰਾਣਾ ਕੇਪੀ ਨੇ ਲਿਆ ਮਹਾਰਾਣਾ ਪ੍ਰਤਾਪ ਜੀ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ

ਲਾਂਡਰਾਂ ਨੇੜਲੇ ਰਾਇਲ ਬੇਂਕੁਇਟ ਹਾਲ ਸਵਾੜਾ ਵਿੱਚ ਕੀਤਾ ਜਾਵੇਗਾ ਰਾਜ ਪੱਧਰੀ ਸਮਾਗਮ, ਤਿਆਰੀਆਂ ਜ਼ੋਰਾਂ ’ਤੇ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਮਹਾਨ ਰਾਜਪੂਤ ਯੋਧਾ ਅਤੇ ਕੁਸ਼ਲ ਰਣਨੀਤੀਕਾਰ ਮਹਾਰਾਣਾ ਪ੍ਰਤਾਪ ਜੀ ਦੇ 477ਵੇਂ ਜਨਮ ਦਿਵਸ ਮੌਕੇ 03 ਜੂਨ ਨੂੰ ਰਾਜ ਪੱਧਰੀ ਸਮਾਗਮ ਰਾਇਲ ਬੇਂਕੁਇਟ ਹਾਲ ਸਵਾੜਾ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਸਪੀਕਰ ਵਿਧਾਨ ਸਭਾ, ਪੰਜਾਬ ਰਾਣਾ ਕੇ.ਪੀ. ਸਿੰਘ ਨੇ ਸਥਾਨਿਕ ਵਿਧਾਇਕ ਸ੍ਰ: ਬਲਬੀਰ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਰਾਜ ਪੱਧਰੀ ਸਮਾਗਮ ਵਾਲੀ ਥਾਂ ਤੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਦਿੱਤੀ। ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਮਹਾਰਾਣਾ ਪ੍ਰਤਾਪ ਜੀ ਦੀ ਜੇਯੰਤੀ ਮੌਕੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਵੀ.ਪੀ. ਸਿੰਘ ਬਦਨੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ ਅਤੇ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ ਤੋਰ ਤੇ ਸ਼ਮੂਲੀਅਤ ਕਰਕੇ ਸਮਾਗਮ ਦੀ ਸੋਭਾ ਨੂੰ ਵਧਾਉਣਗੇ।
ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਸਪੀਕਰ ਵਿਧਾਨ ਸਭਾ ਪੰਜਾਬ ਨੂੰ ਮਹਾਰਾਣਾ ਪ੍ਰਤਾਪ ਜੀ ਦੀ ਜਯੰਤੀ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੀ ਸਫਲਤਾ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੀਆਂ ਸ਼ਖਸੀਅਤਾ ਅਤੇ ਆਮ ਲੋਕਾਂ ਨੁੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਊਨ੍ਹਾਂ ਦੱਸਿਆ ਕਿ ਸਮਾਗਮ ਮੌਕੇ ਪ੍ਰਸਿੱਧ ਲੋਕ ਗਾਇਕ ਮੁਹੰਮਦ ਸਦੀਕ ਅਤੇ ਸੁਖਜੀਤ ਕੌਰ ਦੀ ਗਾਇਕ ਜੋੜੀ ਅਤੇ ਰਾਜਸਥਾਨ ਦੇ ਪ੍ਰਸਿੱਧ ਸੰਗੀਤਕਾਰ ਸ੍ਰੀ ਪ੍ਰੇਮ ਭੰਡਾਰੀ ਗਰੁੱਪ ਅਤੇ ਸ੍ਰੀ ਮਾਦਵ ਦਰਕ ਗਰੁੱਪ ਵੱਲੋਂ ਰਾਜਸਥਾਨੀ ਗੀਤ-ਸੰਗੀਤ ਪੇਸ਼ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸਮਾਗਮ ਮੌਕੇ ਟਰੈਫਿਕ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਪਾਰਕਿੰਗ ਦੀ ਵਿਸ਼ੇਸ ਵਿਵਸਥਾ ਵੀ ਕੀਤੀ ਜਾਵੇਗੀ ਤਾਂ ਜੋ ਟਰੈਫਿਕ ਵਿੱਚ ਕਿਸੇ ਕਿਸਮ ਦੀ ਸਮੱਸਿਆ ਪੇਸ ਨਾ ਆਵੇ। ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਐਸ.ਡੀ.ਐਮ ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਸਥਾਨਕ ਵਿਧਾਇਕ ਦੇ ਸਿਆਸੀ ਸਲਾਹਾਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਡਿਪਟੀ ਡਾਇਰੈਕਟਰ (ਖੇਤਰੀ) ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀ ਹਰਜੀਤ ਸਿੰਘ ਗਰੇਵਾਲ, ਤਹਿਸੀਲਦਾਰ ਖਰੜ ਸ੍ਰੀ ਰਾਜਪਾਲ ਸਿੰਘ ਸੇਖੋ, ਬੀ.ਡੀ.ਪੀ.ਓ ਖਰੜ ਸ੍ਰੀ ਜਤਿੰਦਰ ਸਿੰਘ ਢਿੱਲੋ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …