ਰਾਣਾ ਕੁਸ਼ਲਪਾਲ ਵੱਲੋਂ ਕਾਂਗਰਸ ਦੇ ਉਮੀਦਵਾਰ ਜਗਮੋਹਨ ਕੰਗ ਦੇ ਹੱਕ ਵਿੱਚ ਘਰ ਘਰ ਜਾ ਕੇ ਮੰਗੀਆਂ ਵੋਟਾਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 10 ਜਨਵਰੀ:
ਅਕਾਲੀ ਲੀਡਰਾਂ ਦੇ ਸਤਾਏ ਆਮ ਲੋਕ ਹੁਣ 4 ਫਰਵਰੀ ਦਾ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ, ਤਾਂ ਜੋ ਉਹ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦੇ ਕੇ ਅਕਾਲੀ-ਭਾਜਪਾ ਗੱਠਜੋੜ ਅਤੇ ਭਗੌੜਿਆਂ ਦੀ ਪਾਰਟੀ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਤੋਂ ਲਾਂਭੇ ਕੀਤਾ ਜਾ ਸਕੇ। ਇਹ ਵਿਚਾਰ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਖਰੜ ਦੇ ਪ੍ਰਧਾਨ ਰਾਣਾ ਕੁਸ਼ਲਪਾਲ ਨੇ ਅੱਜ ਇੱਥੇ ਕਸਬਾ ਖਿਜਰਾਬਾਦ ਵਿੱਚ ਕਾਂਗਰਸ ਦੇ ਉਮੀਦਵਾਰ ਜਗਮੋਹਨ ਸਿੰਘ ਕੰਗ ਦੇ ਹੱਕ ਚੋਣ ਪ੍ਰਚਾਰ ਕਰਦਿਆਂ ਵਿੱਚ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਇਸ ਮੌਕੇ ਰਾਣਾ ਕੁਸ਼ਲਪਾਲ ਨੇ ਕਿਹਾ ਕਿ ਉਹ ਜਗਮੋਹਣ ਸਿੰਘ ਕੰਗ ਨੂੰ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ, ਤਾਂ ਜੋ ਕਾਂਗਰਸ ਸਰਕਾਰ ਆਉਣ ਤੇ ਹਲਕੇ ਦਾ ਸਰਬਪੱਖੀ ਵਿਕਾਸ ਹੋ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਮਦੀਨ, ਤਰੁਣ ਬੰਸਲ, ਸਤਪਾਲ, ਓਮਵੀਰ ਰਾਠੌਰ, ਰਵੀ ਚੌਧਰੀ, ਕਿਰਨਪਾਲ ਸਿੰਘ, ਜਗਮਾਲ ਸਿੰਘ, ਅੰਚਲ ਸਿੰਘ, ਸੀਤਾ ਰਾਮ ਗੋਚਰ, ਕਾਲਾ ਸਿੰਘ ਗੋਚਰ, ਬੱਲੂ ਮਿਰਜਾਪੁਰ, ਕਾਲਾ ਖਾਨ ਅਤੇ ਇਲਾਕੇ ਦੇ ਮੋਹਤਬਰਾਂ ਨੇ ਘਰੋ ਘਰੀਂ ਜਾ ਕੇ ਜਗਮੋਹਣ ਸਿੰਘ ਕੰਗ ਦੇ ਹੱਕ ਵਿੱਚ ਵੋਟਾਂ ਮੰਗੀਆਂ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…