Nabaz-e-punjab.com

ਰੰਧਾਵਾ-ਮਜੀਠੀਆ ਵਿਵਾਦ: ਮੈਂ ਅਕਾਲੀਆਂ ਦੀਆਂ ਤੁਹਮਤਾਂ ਤੋਂ ਡਰਨ ਵਾਲਾ ਨਹੀਂ: ਸੁਖਜਿੰਦਰ ਰੰਧਾਵਾ

ਜਾਖੜ ਵੱਲੋਂ 31 ਹਜ਼ਾਰ ਕਰੋੜ ਰੁਪਏ ਦੇ ਸੀਸੀਐਲ ਘਪਲੇ ਦਾ ਕੇਂਦਰ ਤੋਂ ਛੇਤੀ ਹੱਲ ਕਰਾਉਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਤੁਹਮਤਾਂ ਦੀ ਵਿੱਢੀ ਮੁਹਿੰਮ ਨੂੰ ਗੁਮਰਾਹਕੁੰਨ ਅਤੇ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਚਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਅਕਾਲੀ ਦਲ ਦਾ ਰਾਜ ਨਹੀਂ, ਇਹ ਕੈਪਟਨ ਅਮਰਿੰਦਰ ਸਿੰਘ ਦਾ ਰਾਜ ਹੈ ਜਿਸ ਵਿੱਚ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋਵੇਗਾ। ਅੱਜ ਇੱਥੇ ਪੰਜਾਬ ਕ੍ਰਿਸਚੀਅਨ ਵੈੱਲਫੇਅਰ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਡਾ. ਸਲਾਮਤ ਮਸੀਹ ਅਤੇ ਸਮੂਹ ਮੈਂਬਰਾਂ ਨੂੰ ਅਹੁਦੇ ਸੰਭਾਲਣ ਤੋਂ ਬਾਅਦ ਮੀਡੀਆ ਦੇ ਰੂਬਰੂ ਹੁੰਦਿਆਂ ਜੇਲ੍ਹ ਮੰਤਰੀ ਨੇ ਅਕਾਲੀਆਂ ਨੂੰ ਕਰੜੇ ਹੱਥੀਂ ਲਿਆ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਜਵਾਬ ਵਿੱਚ ਸ੍ਰੀ ਰੰਧਾਵਾ ਨੇ ਕਿਹਾ, ‘‘ਜੋ ਵਿਅਕਤੀ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਆਗੂਆਂ ਨੂੰ ਨੱਥ ਪਾਏਗਾ, ਬੇਅਦਬੀ ਮਾਮਲਿਆਂ ਵਿੱਚ ਅਕਾਲੀਆਂ ਦੀ ਸ਼ਮੂਲੀਅਤ ਬਾਰੇ ਦੱਸੇਗਾ, ਇਨ੍ਹਾਂ ਦੇ ਨਸ਼ੇ ਦੇ ਕਾਰੋਬਾਰ ਨੂੰ ਉਜਾਗਰ ਕਰੇਗਾ ਅਤੇ ਇਨ੍ਹਾਂ ਦੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਜੱਗ ਜ਼ਾਹਰ ਕਰੇਗਾ, ਜ਼ਾਹਰਾ ਤੌਰ ’ਤੇ ਇਹ ਲੋਕ ਉਸ ਵਿਅਕਤੀ ਨੂੰ ਨਿਸ਼ਾਨਾ ਬਣਾਉਣਗੇ ਪਰ ਮੈਂ ਡਰਨ ਵਾਲਾ ਨਹੀਂ ਅਤੇ ਸੱਚ ’ਤੇ ਬੇਝਿਜਕ ਹੋ ਕੇ ਪਹਿਰਾ ਦਿਆਂਗਾ।’’
ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਅਸਲ ਵਿੱਚ ਕਾਂਗਰਸ ਦੀ ਚੜ੍ਹਤ ਨੂੰ ਵੇਖ ਕੇ ਅਕਾਲੀ ਮੁੱਦਾਹੀਣ ਹੋ ਗਏ ਹਨ ਅਤੇ ਲੋਕਾਂ ਦੀ ਖ਼ੈਰ-ਖ਼ੁਆਹ ਬਣਨ ਦਾ ਢਕਵੰਜ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਬਾਦਲ ਪਰਿਵਾਰ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਲੋਕਾਂ ਦੀ ਇੰਨੀ ਹੀ ਪ੍ਰਵਾਹ ਹੈ ਤਾਂ ਉਹ ਸੂਬਾ ਸਰਕਾਰ ਦੇ ਹਿੱਸੇ ਦਾ 4100 ਕਰੋੜ ਰੁਪਏ ਦਾ ਬਣਦਾ ਜੀ.ਐਸ.ਟੀ. ਮੁਆਵਜ਼ਾ ਦਿਵਾਉਣ ਅਤੇ ਬਾਦਲ ਸਰਕਾਰ ਵੱਲੋਂ ਵਿਰਸੇ ਵਿੱਚ ਦਿੱਤੇ ਗਏ 31,000 ਕਰੋੜ ਰੁਪਏ ਦੇ ਸੀ.ਸੀ.ਐਲ. ਘਪਲੇ ਦਾ ਕੇਂਦਰ ਸਰਕਾਰ ਤੋਂ ਛੇਤੀ ਤੋਂ ਛੇਤੀ ਹੱਲ ਕਰਾਉਣ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਮਾਮਲਿਆਂ ਤੋਂ ਪੱਲਾ ਛੁਡਾਉਣ ਲਈ ਤਤਪਰ ਹੋਏ ਬਾਦਲ ਪਰਿਵਾਰ ਨੂੰ ਆਪਣੇ ਕਾਰਿਆਂ ਦਾ ਹਿਸਾਬ ਲੋਕਾਂ ਨੂੰ ਜ਼ਰੂਰ ਦੇਣਾ ਪਵੇਗਾ ਕਿੳਂੁਜੋ ਉਹ ਲੋਕਾਂ ਦੀ ਨਿਗ੍ਹਾ ਤੋਂ ਬਚ ਨਹੀਂ ਸਕਦੇ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…