Nabaz-e-punjab.com

ਰੰਧਾਵਾ ਯਾਦਗਾਰੀ ਟਰੱਸਟ ਨੇ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਸਰਕਾਰੀ ਸਕੂਲਾਂ ਦੇ ਸਰਬਪੱਖੀ ਵਿਕਾਸ ਲਈ ਵਿੱਤੀ ਸਹਾਇਤ ਮੁਹੱਈਆ ਕਰਵਾਏ ਪੰਜਾਬ ਸਰਕਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ:
ਮਰਹੂਮ ਮੁਲਾਜ਼ਮ ਆਗੂ ਜਸਵੰਤ ਸਿੰਘ ਰੰਧਾਵਾ ਯਾਦਗਾਰੀ ਟਰੱਸਟ ਦੇ ਆਗੁਆਂ ਵੱਲੋਂ ਉਨ੍ਹਾਂ ਦੀ ਯਾਦ ਵਿੱਚ ਸਰਕਾਰੀ ਪ੍ਰਾਈਮਰੀ ਸਕੂਲ ਫੇਜ਼-9 ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਲੋੜਵੰਦ ਬੱਚਿਆਂ ਨੂੰ ਪੜਾਈ ਵਿੱਚ ਕੰਮ ਆਉਣ ਵਾਲੀ ਸਟੇਸ਼ਨਰੀ ਵੰਡੀ ਗਈ। ਇਸ ਮੌਕੇ ਸਕੂਲ ਦੇ ਇੰਚਾਰਜ ਜਸਬੀਰ ਸਿੰਘ ਸੌਖਲ ਨੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਬਿਜਾਏ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਿਵਾਉਣ ਤੇ ਜੋਰ ਦਿੱਤਾ। ਉਨ੍ਹਾਂ ਕਿਹਾ ਕਿ ਨਿੱਜੀ ਸਕੂਲਾਂ ਦੇ ਅਧਿਆਪਕ ਸਰਕਾਰ ਵੱਲੋ ਨਿਰਧਾਰਿਤ ਕੀਤੀ ਗਈ ਵਿਦਿਅਕ ਯੋਗਤਾ ਪ੍ਰਾਪਤ ਕਰਕੇ ਅਤੇ ਲੋੜੀਂਦੇ ਟੈਸਟ ਆਦਿ ਪਾਸ ਕਰਕੇ ਹੀ ਨਿਯੁਕਤ ਹੁੰਦੇ ਹਨ ਜੋ ਕਿ ਬੱਚਿਆਂ ਨੂੰ ਦਿਲੋ ਪੜਾਈ ਵੀ ਕਰਵਾਉਦੇ ਹਨ।
ਇਸ ਮੌਕੇ ਟਰੱਸਟ ਦੇ ਚੇਅਰਮੈਨ ਪਰਮਦੀਪ ਸਿੰਘ ਭਬਾਤ (ਸਟੇਟ ਐਵਾਰਡੀ) ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ, ਜਨਰਲ ਸਕੱਤਰ ਭੁਪਿੰਦਰ ਝੱਜ, ਦਵਿੰਦਰ ਜੁੰਗਨੀ,ਬਲਜੀਤ ਸਿੰਘ ਫਿੱਡਿਆਵਾਲਾ, ਕਰਮਜੀਤ ਸਿੰਘ ਬੱਗਾ, ਮਲਕੀਤ ਸਿੰਘ ਪਨੂੰ, ਜਸਕਰਨ ਰੰਧਾਵਾ, ਕਮਲ ਸਰਮਾ, ਗੁਰਵਿੰਦਰ ਸਿੰਘ ਬਨੂੰੜ ਨੇ ਸਕੂਲ ਦੇ ਮੁੱਖੀ ਜਸਬੀਰ ਸਿੰਘ ਸੋਖਲ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਇਸ ਸਕੂਲ ਨੂੰ ਨਮੂਨੇ ਦਾ ਸਕੂਲ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਿਥੇ ਅਸੀਂ ਆਪਣੀ ਦਸਾਂ ਨਹੂੰਆਂ ਦੀ ਕਿਰਤ ਵਿਚੋ ਧਾਰਮਿਕ ਕੰਮਾਂ ਲਈ ਦਾਨ ਦਿੰਦੇ ਹਾਂ ਉੱਥੇ ਸਾਨੂੰ ਸਰਕਾਰੀ ਸਕੂਲ ਜਿੱਥੇ ਜ਼ਿਆਦਾਤਰ ਲੋੜਵੰਦ ਗਰੀਬ ਪਰਿਵਾਰਾਂ ਦੇ ਬੱਚੇ ਸਿੱਖਿਆ ਹਾਸਲ ਕਰਦੇ ਹਨ, ਜਿਨ੍ਹਾਂ ਨੇ ਇਸ ਦੇਸ ਦੇ ਚੰਗੇ ਨਾਗਰਿਕ ਬਣਨਾ ਹੈ ਉਸ ਲਈ ਵੀ ਦਿਲ ਖੋਲ ਦੇ ਮਾਲੀ ਸਹਾਇਤਾ ਕਰਨੀ ਚਾਹੀਦੀ ਹੈ। ਇਸ ਮੋਕੇ ਮਨਿੰਦਰ ਕੌਰ, ਸੁਖਪ੍ਰੀਤ ਕੌਰ, ਸੁਰਿੰਦਰ ਕੌਰ, ਅੰਜੂ ਬਾਲਾ, ਸਿਵਾਲੀ ਕਵਰ, ਭਵਨਪ੍ਰੀਤ ਕੌਰ, ਜੋਤੀ ਰਾਣੀ, ਸਰਨਜੀਤ ਕੌਰ, ਹਰਪ੍ਰੀਤ ਕੌਰ ਆਦਿ ਸਕੂਲ ਦਾ ਸਟਾਫ ਵੀ ਹਾਜਰ ਸੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …