ਖਰੜ ਤੋਂ ਕਲੋਨਾਈਜਰ ਰਣਜੀਤ ਗਿੱਲ ਨੂੰ ਟਿਕਟ ਤੋਂ ਸਥਾਨਕ ਆਗੂ ਅੌਖੇ

ਸੀਨੀਅਰ ਆਗੂ ਗੁਰਵਿੰਦਰ ਸਿੰਘ ਡੂਮਛੇੜੀ ਨੇ ਸਖ਼ਤ ਰੋਸ ਪ੍ਰਗਟਾਇਆ, ਹਾਈ ਕਮਾਂਡ ’ਤੇ ਵਫ਼ਾਦਾਰ ਵਰਕਰਾਂ ਨੂੰ ਧੋਖਾ ਦੇਣ ਦਾ ਦੋਸ਼

ਭੁਪਿੰਦਰ ਸਿੰਗਾਰੀਵਾਲਾ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 9 ਜਨਵਰੀ:
ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਪ੍ਰਧਾਨ ਤੇ ਇਲਾਕੇ ਦੇ ਸਰਗਰਮ ਨੌਜਵਾਨ ਆਗੂ ਗੁਰਵਿੰਦਰ ਸਿੰਘ ਡੂਮਛੇੜੀ ਨੇ ਹਾਈ ਕਮਾਂਡ ਨਾਲ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਕਲੋਨਾਈਜਰ ਰਣਜੀਤ ਸਿੰਘ ਗਿੱਲ ਨੂੰ ਖਰੜ ਤੋਂ ਉਮੀਦਵਾਰ ਬਣਾਉਣ ਦਾ ਵਿਰੋਧ ਕੀਤਾ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਸ੍ਰ. ਡੂਮਛੇੜੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਕੁਰਬਾਨੀ ਤੋਂ ਬਾਅਦ ਸੁਖਵੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਪਰਿਵਾਰ ਨੂੰ ਹਮੇਸ਼ਾਂ ਅਣਗੌਲਿਆਂ ਕਰਕੇ ਸਿਰਫ਼ ਸਰਮਾਏਦਾਰਾਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖਰੜ ਵਿੱਚ ਇੱਕ ਗ਼ੈਰ ਅਕਾਲੀ ਨੂੰ ਉਮੀਦਵਾਰ ਬਣਾ ਕੇ ਹਲਕੇ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨ ਵਾਲੇ ਵਰਕਰਾਂ ਨਾਲ ਧੋਖਾ ਕੀਤਾ ਹੈ। ਜਿਸ ਦਾ ਖ਼ਮਿਆਜ਼ਾ ਚੋਣਾਂ ਵਿੱਚ ਭੁਗਤਨਾ ਪਵੇਗਾ।
ਨੌਜਵਾਨ ਆਗੂ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਉਨ੍ਹਾਂ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਉਜਾਗਰ ਸਿੰਘ ਬਡਾਲੀ ਨਾਲ ਜਾਤੀ ਮਤਭੇਦ ਸਨ ਪਰ ਜੇਕਰ ਬਡਾਲੀ ਜਾਂ ਪਿਛਲੇ ਸਮੇਂ ਤੋਂ ਸਰਗਰਮੀ ਨਾਲ ਕੰਮ ਕਰ ਰਹੇ ਯੂਥ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੂੰ ਟਿਕਟ ਦਿੱਤੀ ਤਾਂ ਉਨ੍ਹਾਂ ਨੂੰ ਕੋਈ ਉਜਰ ਨਹੀਂ ਸੀ ਪਰ ਅਕਾਲੀ ਦਲ ਨੇ ਸਥਾਨਕ ਆਗੂਆਂ ਨੂੰ ਖੁੱਡੇ ਲਗਾ ਕੇ ਸਰਮਾਏਦਾਰ ਨੂੰ ਟਿਕਟ ਦੇ ਕੇ ਬਹੁਤ ਵੱਡਾ ਧੋਖਾ ਕੀਤਾ ਹੈ। ਇਸ ਲਈ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਉਹ ਅਗਲੇ ਦੋ ਦਿਨਾਂ ਵਿੱਚ ਆਪਣੇ ਸਮਰਥਕਾਂ ਨਾਲ ਮੀਟਿੰਗ ਕਰਕੇ ਢੁਕਵੀਂ ਰਣਨੀਤੀ ਤਿਆਰ ਉਲੀਕੀ ਜਾਵੇਗੀ। ਉਨ੍ਹਾਂ ਪਾਰਟੀ ਨੂੰ ਗਿੱਲ ਦੀ ਟਿਕਟ ਕੱਟ ਕੇ ਖਰੜ ਸੀਟ ਲਈ ਦੁਬਾਰਾ ਵਿਚਾਰ ਕਰਨ ’ਤੇ ਜ਼ੋਰ ਦਿੰਦਿਆਂ ਸਥਾਨਕ ਆਗੂ ਨੂੰ ਮਾਣ ਸਨਮਾਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਕੁਰਬਾਨੀਆਂ ਭਰਿਆ ਇਤਿਹਾਸ ਹੈ ਪਰ ਅਜੋਕੇ ਸਮੇਂ ਵਿੱਚ ਟਕਸਾਲੀ ਪਰਿਵਾਰਾਂ ਨੂੰ ਬਣਦਾ ਮਾਣ ਸਨਮਾਨ ਨਹੀਂ ਮਿਲ ਰਿਹਾ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…