ਰਣਜੀਤ ਗਿੱਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਸਤੰਬਰ:
ਵਿਧਾਨ ਸਭਾ ਹਲਕਾ ਖਰੜ ਤੋਂ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰਦਿਆਂ ਹਲਕੇ ਦੀ ਰਾਜਨੀਤੀ ਬਾਰੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਰਣਜੀਤ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਜ਼ਿਲ੍ਹਾ ਮੁਹਾਲੀ ਅੰਦਰ ਪਾਰਟੀ ਦੀ ਮਜਬੂਤੀ ਲਈ ਰਣਨੀਤੀ ਬਾਰੇ ਵਿਚਾਰਾਂ ਕਰਦਿਆਂ ਪਾਰਟੀ ਵਰਕਰਾਂ ਦੀਆਂ ਪਿੰਡ ਪੱਧਰ ਤੇ ਡਿਊਟੀਆਂ ਲਗਾਉਣ ਸਬੰਧੀ ਗੱਲਬਾਤ ਕੀਤੀ।
ਇਸ ਮੌਕੇ ਸ੍ਰ. ਰਣਜੀਤ ਸਿੰਘ ਗਿੱਲ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਮੋਹਾਲੀ ਦੀ ਜ਼ਿਲ੍ਹਾ ਪੱਧਰੀ ਇਕਾਈ ਦੇ ਗਠਨ ਲਈ ਰਣਨੀਤੀ ਬਣਾਈ ਤਾਂ ਜੋ ਪਾਰਟੀ ਦੇ ਵਫ਼ਾਦਾਰ ਵਰਕਰਾਂ ਦੀਆਂ ਡਿਊਟੀਆਂ ਅਤੇ ਅਹੁਦੇਦਾਰੀਆਂ ਦੇ ਕੇ ਸਨਮਾਨ ਦਿੱਤਾ ਜਾ ਸਕੇ ਤੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡ ਪੱਧਰ ਤੇ ਮਜਬੂਤ ਕੀਤਾ ਜਾ ਸਕੇ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਰਣਜੀਤ ਸਿੰਘ ਗਿੱਲ ਦੀਆਂ ਵਿਚਾਰਾਂ ਸੁਣਨ ਉਪਰੰਤ ਜਲਦ ਹੀ ਜ਼ਿਲ੍ਹਾ ਪੱਧਰੀ ਇਕਾਈ ਦੇ ਗਠਨ ਦੇ ਨਾਲ ਜ਼ੋਨਾਂ ਵਿਚ ਵੀ ਇਕਾਈਆਂ ਬਣਾਉਣ ਦਾ ਭਰੋਸਾ ਦਿੱਤਾ ਤਾਂ ਜੋ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਮਜਬੂਤ ਕੀਤਾ ਜਾ ਸਕੇ। ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਰਣਜੀਤ ਸਿੰਘ ਗਿੱਲ ਨੂੰ ਅਸ਼ੀਰਵਾਦ ਦਿੰਦੇ ਹੋਏ ਹਲਕੇ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…