Share on Facebook Share on Twitter Share on Google+ Share on Pinterest Share on Linkedin ਰਣਜੀਤ ਗਿੱਲ ਵੱਲੋਂ ਲੋੜਵੰਦ ਲੜਕੀਆਂ ਦੇ ਅਨੰਦ ਕਾਰਜਾਂ ਦੇ ਸਮਾਰੋਹ ਦਾ ਕਾਰਡ ਜਾਰੀ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਸਤੰਬਰ: ਸਥਾਨਕ ਸ਼ਹਿਰ ਦੇ ਰੋਪੜ ਰੋਡ ਤੇ ਵਿਸ਼ਵਕਰਮਾ ਭਵਨ ਵਿੱਚ 27 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ, ਭਾਈ ਜੇਤਾ ਜੀ ਚੈਰੀਟੇਬਲ ਟਰੱਸਟ ਵੱਲੋਂ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਅਨੰਦਕਾਰਜਾਂ ਦਾ ਕਾਰਡ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਜਾਰੀ ਕੀਤਾ। ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਲੜਕੀਆਂ ਦੇ ਅਨੰਦਕਾਰਜ ਕਰਵਾਉਣ ਇੱਕ ਵੱਡਾ ਉਪਰਾਲਾ ਹੈ ਜਿਸ ਤਹਿਤ ਪ੍ਰਬੰਧਕਾਂ ਵੱਲੋਂ ਲੰਮੇ ਸਮੇਂ ਤੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦਕਾਰਜ ਕਰਵਾਏ ਜਾਂਦੇ ਹਨ। ਉਨ੍ਹਾਂ 27 ਸਤੰਬਰ ਨੂੰ ਹੋਣ ਵਾਲੇ ਸਮਾਰੋਹ ਦਾ ਕਾਰਡ ਜਾਰੀ ਕਰਦਿਆਂ ਪ੍ਰਬੰਧਕਾਂ ਦੀ ਹਰ ਸੰਭਵ ਮੱਦਦ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੁਖ ਪ੍ਰਬੰਧਕ ਪਰਮਜੀਤ ਸਿੰਘ ਛੰਮਾ ਪ੍ਰਧਾਨ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਅਤੇ ਜਸਵਿੰਦਰ ਸਿੰਘ ਅੰਨਦ ਨੇ ਦੱਸਿਆ ਕਿ ਕਿ ਸਸੰਥਾਵਾਂ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦਕਾਰਜ ਕੀਤੇ ਜਾਂਦੇ ਹਨ ਜਿਸ ਲੜੀ ਤਹਿਤ ਉਹ ਸ਼ਹਿਰ ਵਿਚ ਸਮਾਰੋਹ ਕਰਵਾ ਰਹੇ ਹਨ। ਇਸ ਮੌਕੇ ਦਵਿੰਦਰ ਸਿੰਘ ਠਾਕੁਰ ਕੌਂਸਲਰ, ਕਾਲਾ ਗਿਲਕੋ, ਰਜਿੰਦਰ ਸਿੰਘ, ਨੀਲਾ, ਜੀਤੀ ਕੁਰਾਲੀ, ਸ਼ੇਰਾ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ