ਕਾਂਗਰਸ ਦੇ ਰਣਜੀਤ ਰੈਡੀ ਬਣੇ ਨਗਰ ਕੌਂਸਲ ਡੇਰਾਬੱਸੀ ਦੇ ਨਵੇਂ ਪ੍ਰਧਾਨ

ਨਬਜ਼-ਏ-ਪੰਜਾਬ ਬਿਊਰੋ, ਡੇਰਾਬੱਸੀ, 9 ਅਪਰੈਲ:
ਡੇਰਾਬੱਸੀ ਦੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਕੁਲਦੀਪ ਬਾਵਾ ਦੀ ਅਗਵਾਈ ਹੇਠ ਅੱਜ ਨਗਰ ਕੌਂਸਲ ਡੇਰਾਬੱਸੀ ਦੇ ਪ੍ਰਧਾਨ ਦੀ ਚੋਣ ਕਰਵਾਈ ਗਈ। ਇਸ ਮੌਕੇ ਸਰਬਸੰਮਤੀ ਨਾਲ ਕਾਂਗਰਸੀ ਕੌਂਸਲਰ ਰਣਜੀਤ ਸਿੰਘ ਰੈਡੀ ਨੂੰ ਪ੍ਰਧਾਨ ਚੁਣਿਆ ਗਿਆ। ਸ੍ਰੀ ਰੈਡੀ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਡੇਰਾਬੱਸੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੇ ਨੇੜਲੇ ਆਗੂ ਹਨ।
ਐਡਵੋਕੇਟ ਵਿਕਰਾਂਤ ਪੁਆਰ ਨੇ ਪ੍ਰਧਾਨ ਦੇ ਅਹੁਦੇ ਲਈ ਸ੍ਰੀ ਰਣਜੀਤ ਰੈਡੀ ਦਾ ਨਾਮ ਪੇਸ਼ ਕੀਤਾ। ਜਿਸ ਦੀ ਤਾਇਦ ਹਰਵਿੰਦਰ ਸਿੰਘ ਪਟਵਾਰੀ ਅਤੇ ਇੰਦੂ ਸੈਣੀ ਨੇ ਕੀਤੀ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਦੀਪਇੰਦਰ ਸਿੰਘ ਢਿੱਲੋਂ ਸਮੇਤ ਹੋਰ ਕਾਂਗਰਸੀ ਆਗੂ ਅਤੇ ਨਵੇਂ ਬਣੇ ਪ੍ਰਧਾਨ ਰੈਡੀ ਦੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…