ਰਣਜੀਤ ਗਿੱਲ ਸਾਥੀਆਂ ਸਮੇਤ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਗੁਰਦਾਸਪੁਰ ਰਵਾਨਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 26 ਸਤੰਬਰ:
ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਸਾਥੀਆਂ ਸਮੇਤ ਗੁਰਦਾਸਪੁਰ ਲੋਕ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸਵਰਨ ਸਲਾਰੀਆ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਗੁਰਦਾਸਪੁਰ ਲਈ ਰਵਾਨਾ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਪਾਰਟੀ ਵੱਲੋਂ ਲੋਕ ਸਭਾ ਹਲਕਾ ਗੁਰਦਸਪੁਰ ਵਿੱਚ ਉਨ੍ਹਾਂ ਦੀ ਜੋ ਡਿਊਟੀ ਲਗਾਈ ਗਈ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣ ਲਈ ਸਾਥੀਆਂ ਸਮੇਤ ਗੁਰਦਸਪੁਰ ਜਾ ਰਹੇ ਹਨ। ਜਿੱਥੇ ਗਠਜੋੜ ਦੇ ਉਮੀਦਵਾਰ ਸਵਰਨ ਸਲਾਰੀਆ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ।
ਇਸ ਮੌਕੇ ਜਥੇਦਾਰ ਅਜਮੇਰ ਸਿੰਘ ਖੇੜਾ, ਜਥੇਦਾਰ ਚਰਨਜੀਤ ਸਿੰਘ ਚੰਨਾ ਦੋਨੋਂ ਮੈਂਬਰ ਮੈਂਬਰ ਐਸ.ਜੀ.ਪੀ.ਸੀ ਅਤੇ ਜਥੇ ਮਨਜੀਤ ਸਿੰਘ ਮੁੰਧਂੋ ਨੇ ਕਿਹਾ ਕਿ ਗੁਰਦਸਪੁਰ ਚੋਣ ਵਿਚ ਗਠਜੋੜ ਦੇ ਉਮੀਦਵਾਰ ਸਵਰਨ ਸਲਾਰੀਆ ਇੱਕ ਵੱਡੀ ਲੀਡ ਨਾਲ ਜਿੱਤ ਦਰਜ਼ ਕਰਨਗੇ ਕਿਉਂਕਿ ਸੂਬੇ ਦੇ ਲੋਕ ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਹਨ ਜਿਸਦਾ ਜਵਾਬ ਇਸ ਲੋਕ ਸਭਾ ਚੋਣ ਵਿਚ ਦੇਣਗੇ। ਇਸ ਮੌਕੇ ਕਿਸਾਨ ਵਿੰਗ ਦੇ ਜਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਕਾਦੀਮਾਜਰਾ, ਮਾਜਰੀ ਸਰਕਲ ਦੇ ਪ੍ਰਧਾਨ ਕੁਲਵੰਤ ਸਿੰਘ ਪੰਮਾ, ਜਿਲ੍ਹਾ ਜਨਰਲ ਸਕੱਤਰ ਹਰਦੀਪ ਸਿੰਘ ਸਰਪੰਚ ਖਿਜ਼ਰਬਾਦ, ਸਰਕਲ ਕੁਰਾਲੀ ਦੇ ਪ੍ਰਧਾਨ ਹਰਜੀਤ ਸਿੰਘ ਰਾਮਪੁਰ ਟੱਪਰੀਆਂ, ਸਰਕਲ ਯੂਥ ਪ੍ਰਧਾਨ ਅਮਨਦੀਪ ਸਿੰਘ ਗੋਲਡੀ, ਰਣਜੀਤ ਸਿੰਘ ਦੁਸਾਰਨਾ, ਰੰਧਾਰ ਸਿੰਘ ਧੀਰਾ, ਬਲਵਿੰਦਰ ਸਿੰਘ ਰਕੌਲੀ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…