nabaz-e-punjab.com

ਜਬਰ ਜਨਾਹ ਤੋਂ ਬਾਅਦ ਪੀੜਤ ਲੜਕੀ ਦੀ ਮੌਤ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਜੇਲ੍ਹ ਭੇਜਿਆ

ਮੁਲਜ਼ਮ ਦਾ ਇਕ ਹੋਰ ਸਾਥੀ ਬਿੰਦਰ ਹਾਲੇ ਵੀ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਸੋਹਾਣਾ ਥਾਣੇ ਅਧੀਨ ਆਉਂਦੇ ਪਿੰਡ ਪੱਤੋਂ ਦੇ ਵਸਨੀਕ ਕੁਲਦੀਪ ਸਿੰਘ ਉਰਫ਼ ਰਾਣਾ ਨੇ ਜਬਰ ਜਨਾਹ ਤੋਂ ਲੜਕੀ ਦੀ ਹੱਤਿਆ ਦੇ ਮਾਮਲੇ ਵਿੱਚ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਮੁਲਜ਼ਮ ’ਤੇ ਸਾਲ 2017 ਵਿੱਚ ਇਕ ਲੜਕੀ ਨਾਲ ਜਬਰ ਜਨਾਹ ਕਰਨ ਦਾ ਦੋਸ਼ ਹੈ। ਜਦੋਂਕਿ ਮੁਲਜ਼ਮ ਦਾ ਦੂਜਾ ਸਾਥੀ ਬਿੰਦਰ ਹਾਲੇ ਤੱਕ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਜਬਰ ਜਨਾਹ ਦੀ ਘਟਨਾ ਤੋਂ ਬਾਅਦ ਵਿੱਚ ਪੀੜਤ ਲੜਕੀ ਦੀ ਮੌਤ ਹੋ ਗਈ ਸੀ। ਜਿਸ ਕਾਰਨ ਮੁਲਜ਼ਮ ਆਪਣੇ ਘਰੋਂ ਫਰਾਰ ਹੋ ਗਿਆ। ਪੁਲੀਸ ਦੇ ਦੱਸਣ ਅਨੁਸਾਰ ਕੁਲਦੀਪ ਸਿੰਘ ਨੂੰ ਮੁਹਾਲੀ ਅਦਾਲਤ ਵੱਲੋਂ ਭਗੌੜਾ ਮੁਲਜ਼ਮ ਕਰਾਰ ਦਿੱਤਾ ਗਿਆ ਸੀ। ਇਸ ਦੌਰਾਨ ਮੁਲਜ਼ਮ ਨੇ ਪੁਲੀਸ ਨੂੰ ਝਕਾਨੀ ਦਿੰਦਿਆਂ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਬਾਅਦ ਵਿੱਚ ਸੋਹਾਣਾ ਪੁਲੀਸ ਨੇ ਮੁਲਜ਼ਮ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ
ਅੱਜ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਤੋਂ ਬਾਅਦ ਮੁਲਜ਼ਮ ਕੁਲਦੀਪ ਸਿੰਘ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਇਸ ਸਬੰਧੀ 13 ਮਾਰਚ 2017 ਨੂੰ ਮੁਲਜ਼ਮ ਕੁਲਦੀਪ ਸਿੰਘ ਅਤੇ ਉਸ ਦੇ ਸਾਥੀ ਬਿੰਦਰ ਦੇ ਖ਼ਿਲਾਫ਼ ਥਾਣਾ ਸੋਹਾਣਾ ਵਿੱਚ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿੱਚ ਆਈਪੀਸੀ ਦੀ ਧਾਰਾ 376 ਅਤੇ ਇਸ ਘਟਨਾ ਤੋਂ ਬਾਅਦ ਵਿੱਚ ਲੜਕੀ ਦੀ ਮੌਤ ਹੋ ਜਾਣ ’ਤੇ ਧਾਰਾ 302 ਅਧੀਨ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਅਨੁਸਾਰ ਮੁਲਜ਼ਮ ਨੇ ਪੀੜਤ ਲੜਕੀ ਨੂੰ ਆਪਸੀ ਹਵਸ਼ ਦਾ ਸ਼ਿਕਾਰ ਬਣਾਉਣ ਤੋਂ ਦੇਰ ਰਾਤ ਨੂੰ ਲਾਵਾਰਸ ਛੱਡ ਕੇ ਫਰਾਰ ਹੋ ਗਿਆ ਸੀ। ਜਿਸ ਕਾਰਨ ਪੀੜਤ ਲੜਕੀ ਡਿੱਗਦੀ ਢਹਿੰਦੀ ਬੜੀ ਮੁਸ਼ਕਲ ਨਾਲ ਕਰੀਬ ਅੱਧੀ ਰਾਤ ਨੂੰ ਆਪਣੇ ਘਰ ਪਹੁੰਚੀ ਸੀ ਅਤੇ ਬਾਅਦ ਵਿੱਚ ਪੀੜਤ ਲੜਕੀ ਨੇ ਦਮ ਤੋੜ ਦਿੱਤਾ ਸੀ। ਦੱਸਿਆ ਗਿਆ ਹੈ ਕਿ ਮੁਲਜ਼ਮ ਨੇ ਜਬਰ ਜਨਾਹ ਤੋਂ ਪਹਿਲਾਂ ਲੜਕੀ ਨੂੰ ਧੋਖੇ ਨਾਲ ਕੋਈ ਨਸ਼ੀਲੀ ਚੀਜ਼ ਖੁਆ ਪਿਆ ਦਿੱਤੀ ਸੀ। ਇਸ ਸਬੰਧੀ ਮੁਲਜ਼ਮਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਲਈ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਪੁਲੀਸ ਦੇ ਖ਼ਿਲਾਫ਼ ਰੋਸ ਮੁਜ਼ਾਹਰੇ ਵੀ ਕੀਤੇ ਗਏ ਸਨ। ਇਸ ਮਗਰੋਂ ਪੁਲੀਸ ਨੇ ਕੁਲਦੀਪ ਸਿੰਘ ਉਰਫ਼ ਰਾਣਾ ਅਤੇ ਬਿੰਦਰ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …