ਜਬਰ-ਜਨਾਹ: ਭਾਜਪਾ ਮਹਿਲਾ ਮੋਰਚਾ ਵੱਲੋਂ ਮੁਹਾਲੀ ਵਿੱਚ ਮੋਮਬੱਤੀ ਮਾਰਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਕਤੂਬਰ:
ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਟਾਂਡਾ ਨੇੜਲੇ ਪਿੰਡ ਜਲਾਲਪੁਰ ਵਿੱਚ ਮਾਸੂਮ ਬੱਚੀ ਨਾਲ ਹੋਏ ਜਬਰ-ਜਨਾਹ ਦੇ ਮਾਮਲੇ ਸਬੰਧੀ ਅੱਜ ਦੇਰ ਸ਼ਾਮ ਮੁਹਾਲੀ ਵਿੱਚ ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਕੌਰ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੀਤਾ ਗਿਆ। ਇੱਥੋਂ ਦੇ ਫੇਜ਼-11 ਸਥਿਤ ਭਾਜਪਾ ਦਫ਼ਤਰ ਤੋਂ ਸ਼ੁਰੂ ਹੋਇਆ ਇਹ ਮੋਮਬੱਤੀ ਰਿਹਾਇਸ਼ੀ ਖੇਤਰ ਵਿੱਚ ਗਲੀਆਂ ਮੁਹੱਲਿਆਂ ਤੋਂ ਹੁੰਦਾ ਹੋਇਆ ਮੁੱਖ ਸੜਕ ’ਤੇ ਗੁਰਦੁਆਰਾ ਸਾਹਿਬ ਸ੍ਰੀ ਸਿੰਘ ਸਭਾ ਨੇੜੇ ਮਾਰਕੀਟ ਵਿੱਚ ਪਹੁੰਚ ਕੇ ਸਮਾਪਤ ਹੋਇਆ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਫਾਂਸੀ ਦੀ ਸਜਾ ਦਿੱਤੀ ਜਾਵੇਗੀ ਅਤੇ ਸੂਬੇ ਵਿੱਚ ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਇੱਥੇ ਜੰਗਲ ਰਾਜ ਦੇ ਚੱਲਦਿਆਂ ਅੌਰਤਾਂ ’ਤੇ ਅੱਤਿਆਚਾਰ ਵਧ ਰਹੇ ਹਨ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ, ਮੰਡਲ ਪ੍ਰਧਾਨ ਮਦਨ ਗੋਇਲ, ਮਹਿਲਾ ਮੋਰਚਾ ਦੀ ਜਨਰਲ ਸਕੱਤਰ ਸੁਨੀਤਾ ਠਾਕਰ, ਅਮਰਜੀਤ ਕੌਰ, ਸੁਰਿੰਦਰ ਕੌਰ, ਪ੍ਰੈਸ ਸਕੱਤਰ ਬਬੀਤਾ ਤਲਵਾਰ, ਸੀਮਾ ਰਾਣਾ, ਜ਼ੀਰਕਪੁਰ ਦੀ ਪ੍ਰਧਾਨ ਚਾਰੂ ਢੀਂਗਰਾ, ਡੇਰਾਬੱਸੀ ਦੀ ਪ੍ਰਧਾਨ ਅਨੂਪਮਾ, ਰਾਖੀ ਪਾਠਕ, ਵਰਿੰਦਰ ਸੋਢੀ ਅਤੇ ਕ੍ਰਿਸ਼ਨਾ ਸਮੇਤ ਹੋਰ ਭਾਜਪਾ ਕਾਰਕੁਨ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …