nabaz-e-punjab.com

ਬਲਾਤਕਾਰ ਦਾ ਮਾਮਲਾ: ਮਾਨਸਾ ਦੇ ਨੌਜਵਾਨ ਵੱਲੋਂ ਸੋਹਾਣਾ ਥਾਣੇ ਵਿੱਚ ਆਤਮ ਸਮਰਪਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ:
ਇੱਥੋਂ ਦੇ ਨਜ਼ਦੀਕੀ ਪਿੰਡ ਚਡਿਆਲਾ ਸੂਦਾ ਦੀ ਬਾਰ੍ਹਵੀਂ ਜਮਾਤਾਂ ਪਾਸ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਜਗਸੀਰ ਸਿੰਘ ਵਾਸੀ ਪਿੰਡ ਰਲਾ, ਜ਼ਿਲ੍ਹਾ ਮਾਨਸਾ ਨੇ ਅੱਜ ਆਪਣੀ ਚੁੱਪੀ ਤੋੜਦਿਆਂ ਸੋਹਾਣਾ ਥਾਣੇ ਵਿੱਚ ਪੁਲੀਸ ਅੱਗੇ ਆਤਮ ਸਮਰਪਿਤ ਕਰ ਦਿੱਤਾ ਹੈ। ਪੁਲੀਸ ਨੇ ਮੁਲਜ਼ਮ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੌਜਵਾਨ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ।
ਇਸ ਸਬੰਧੀ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਦੇ ਖ਼ਿਲਾਫ਼ ਬੀਤੀ 10 ਅਗਸਤ ਨੂੰ ਪਹਿਲਾਂ ਧਾਰਾ 365 ਦਾ ਕੇਸ ਦਰਜ ਕੀਤਾ ਗਿਆ ਸੀ ਲੇਕਿਨ ਬਾਅਦ ਵਿੱਚ ਲੜਕੀ ਦੇ ਬਿਆਨਾਂ ’ਤੇ ਜਗਸੀਰ ਦੇ ਖ਼ਿਲਾਫ਼ ਧਾਰਾ 376 ਅਧੀਨ ਜਬਰ ਜਨਾਹ ਦੇ ਜੁਰਮ ਦਾ ਵਾਧਾ ਕੀਤਾ ਗਿਆ। ਮੁਲਜ਼ਮ ਐਡੀਐਫ਼ਸੀ ਬੈਂਕ ਦੇ ਇੰਸ਼ੋਰੈਂਸ ਵਿਭਾਗ ਵਿੱਚ ਨੌਕਰੀ ਕਰਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਹਾਣਾ ਥਾਣਾ ਦੇ ਐਸਐਚਓ ਤਰਲੋਚਨ ਸਿੰਘ ਨੇ ਦੱਸਿਆ ਕਿ ਬੀਤੀ 10 ਅਗਸਤ ਨੂੰ ਚਡਿਆਲਾ ਸੂਦਾ ਦੇ ਇੱਕ ਵਿਅਕਤੀ ਵੱਲੋਂ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਜਗਸੀਰ ਸਿੰਘ ਨਾਂ ਦਾ ਨੌਜਵਾਨ ਉਸ ਦੀ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ। ਸ਼ਿਕਾਇਤ ਮਿਲਣ ’ਤੇ ਉਕਤ ਨੌਜਵਾਨ ਦੇ ਖ਼ਿਲਾਫ਼ ਪਹਿਲਾਂ ਧਾਰਾ 365 ਅਧੀਨ ਲੜਕੀ ਨੂੰ ਅਗਵਾ ਕਰਨ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਅਗਲੇ ਦਿਨ ਹੀ ਲੜਕੀ ਖ਼ੁਦ ਆਪਣੇ ਘਰ ਵਾਪਸ ਪਰਤ ਆਈ ਅਤੇ ਪਰਿਵਾਰ ਦੱਸਿਆ ਕਿ ਫੇਸਬੁੱਕ ਜ਼ਰੀਏ ਉਸ ਦੀ ਦੋਸਤੀ ਜਗਸੀਰ ਸਿੰਘ ਨਾਲ ਹੋਈ ਸੀ। ਜੋ ਬਾਅਦ ਵਿੱਚ ਉਸ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਸੀ ਅਤੇ ਉਸ ਨਾਲ ਜਬਰ ਜਨਾਹ ਕੀਤਾ ਗਿਆ। ਇਸ ਮਗਰੋਂ ਪੁਲੀਸ ਨੇ ਮੁਲਜ਼ਮ ਨੌਜਵਾਨ ਦੇ ਖ਼ਿਲਾਫ਼ ਬਲਾਤਕਾਰ ਦੇ ਜੁਰਮ ਦੀ ਧਾਰਾ 376 ਵੀ ਜੋੜ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…