ਜਬਰ ਜਨਾਹ\ਛੇੜਛਾੜ: ਪੀੜਤ ਲੜਕੀਆਂ ਦਾ ਦਰਦ ਸੁਣਨ ਲਈ ਮਹਿਲਾ ਸਟਾਫ਼ ਨੂੰ ਵਿਸ਼ੇਸ਼ ਦਿਸ਼ਾ ਨਿਰਦੇਸ਼

ਮੁਲਜ਼ਮ ਕਾਰ ਚਾਲਕ ਵਿਰੁੱਧ ਇਕ ਹੋਰ ਕੇਸ ਦਰਜ, ਮੁਲਜ਼ਮ ਨੂੰ ਜੇਲ੍ਹ ’ਚੋਂ ਪ੍ਰੋਡਕਸ਼ਨ ਵਰੰਟ ’ਤੇ ਲਿਆਏਗੀ ਪੁਲੀਸ: ਐਸਪੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਪਰੈਲ:
ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਮੁਟਿਆਰ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਲੱਕੀ (32) ਵਾਸੀ ਆਜ਼ਾਦ ਨਗਰ, ਬਲੌਂਗੀ (ਮੁਹਾਲੀ) ਦੀ ਹਵਸ ਦਾ ਸ਼ਿਕਾਰ ਹੋਈਆਂ ਪੀੜਤ ਲੜਕੀਆਂ ਦੇ ਅੱਠ ਹੋਰ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ 4 ਮਾਮਲੇ ਲੜਕੀਆਂ ਨਾਲ ਛੇੜਛਾੜ ਅਤੇ 4 ਹੋਰ ਲੜਕੀਆਂ ਨਾਲ ਬਲਾਤਕਾਰ ਕਰਨ ਦਾ ਪਤਾ ਲੱਗਾ ਹੈ। ਹਾਲਾਂਕਿ ਪ੍ਰੰਤੂ ਇਹ ਸਾਰੇ ਮਾਮਲੇ ਪਹਿਲਾਂ ਪੁਲੀਸ ਕੋਲ ਰਿਪੋਰਟ ਨਹੀਂ ਹੋਏ ਸਨ, ਪ੍ਰੰਤੂ ਹੁਣ ਇਨ੍ਹਾਂ ਦੀ ਵੱਖ-ਵੱਖ ਪਹਿਲੂਆਂ ’ਤੇ ਪੜਤਾਲ ਕੀਤੀ ਜਾ ਰਹੀ ਹੈ। ਮੁਲਜ਼ਮ ਲੱਕੀ ਇਸ ਸਮੇਂ ਨਿਆਇਕ ਹਿਰਾਸਤ ਵਿੱਚ ਹੈ।
ਉਧਰ, ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਪੀੜਤ ਲੜਕੀਆਂ ਦਾ ਦਰਦ ਸੁਣਨ ਲਈ ਮਹਿਲਾ ਪੁਲੀਸ ਅਧਿਕਾਰੀਆਂ ਅਤੇ ਵੱਖ ਵੱਖ ਥਾਣਿਆਂ ਵਿੱਚ ਤਾਇਨਾਤ ਮਹਿਲਾ ਸਟਾਫ਼ ਨੂੰ ਪੜਤਾਲਾਂ ਕਰਨ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਪਿਛਲੇ ਸਾਲ 12 ਤੇ 13 ਅਕਤੂਬਰ 2018 ਦੀ ਰਾਤ ਨੂੰ ਇਕ 13 ਸਾਲ ਦੀ ਨਾਬਾਲਗ ਲੜਕੀ ਨੂੰ ਇੱਥੋਂ ਦੇ ਫੇਜ਼-5 ’ਚੋਂ ਅਗਵਾ ਕਰਨਾ ਵੀ ਮੰਨਿਆ ਹੈ। ਇਸ ਸਬੰਧੀ 13 ਅਕਤੂਬਰ 2018 ਨੂੰ ਧਾਰਾ 363, 366ਏ ਤਹਿਤ ਸਥਾਨਕ ਥਾਣਾ ਫੇਜ਼-1 ਵਿੱਚ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਵੱਖ ਵੱਖ ਵਾਰਦਾਤਾਂ ਕਰਨੀਆਂ ਮੰਨੀਆਂ ਹਨ। ਉਧਰ, ਪੁਲੀਸ ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਕ ਵਾਰਦਾਤ ਵਿੱਚ ਜਬਰ ਜਨਾਹ ਦੀ ਪੀੜਤ ਲੜਕੀ ਦੇ ਮਾਪਿਆਂ ਨੇ ਆਪਣੀ ਬੱਚੀ ਦੇ ਭਵਿੱਖ ਨੂੰ ਦੇਖਦੇ ਹੋਏ ਸਿਰਫ਼ ਛੇੜਛਾੜ ਦੀ ਰਿਪੋਰਟ ਹੀ ਦਰਜ ਕਰਵਾਈ ਹੈ।
ਇਸ ਸਬੰਧੀ ਸੰਪਰਕ ਕਰਨ ’ਤੇ ਐਸਪੀ (ਡੀ) ਵਰੁਣ ਸ਼ਰਮਾ ਨੇ ਕਿਹਾ ਕਿ ਇਕ ਹੋਰ ਪੀੜਤ ਲੜਕੀ ਦ ਸ਼ਿਕਾਇਤ ’ਤੇ ਮੁਲਜ਼ਮ ਲੱਕੀ ਦੇ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਵੱਖਰਾ ਕੇਸ ਦਰਜ ਕੀਤਾ ਗਿਆ ਹੈ। ਇਹ ਲੜਕੀ ਵੀ ਕਾਲ ਸੈਂਟਰ ਵਿੱਚ ਨੌਕਰੀ ਕਰਦੀ ਹੈ। ਮੁਲਜ਼ਮ ਨੇ ਯੋਜਨਾ ਮੁਤਾਬਕ ਇਸ ਲੜਕੀ ਤੋਂ ਵੀ ਕਿਸੇ ਜਾਣਕਾਰ ਦਾ ਪਤਾ ਪੁੱਛਣ ਦੇ ਬਹਾਨੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ ਸੀ। ਐਸਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਪੀੜਤ ਲੜਕੀ ਕੋਲੋਂ ਮੁਲਜ਼ਮ ਦੀ ਜੇਲ੍ਹ ਵਿੱਚ ਸ਼ਨਾਖ਼ਤੀ ਪਰੇਡ ਕਰਵਾਈ ਜਾਵੇਗੀ। ਇਸ ਮਗਰੋਂ ਪੁੱਛਗਿੱਛ ਕਰਨ ਲਈ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਪੀੜਤ ਲੜਕੀਆਂ ਦੀਆਂ ਜਿੰਨੀਆਂ ਵੀ ਸ਼ਿਕਾਇਤ ਮਿਲਣਗੀਆਂ। ਉਸ ਦੀ ਮੁੱਢਲੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
(ਬਾਕਸ ਆਈਟਮ)
ਮਟੌਰ ਪੁਲੀਸ ਵੱਲੋਂ ਸੁਰੱਖਿਆ ਗਾਰਡ ਖ਼ਿਲਾਫ਼ ਛੇੜਛਾੜ ਦਾ ਕੇਸ ਦਰਜ
ਮਟੌਰ ਪੁਲੀਸ ਨੇ ਲੜਕੀ ਨਾਲ ਛੇੜਛਾੜ ਕਰਨ ਵਾਲੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਸੁਰੱਖਿਆ ਗਾਰਡ ਸੁਰਿੰਦਰ ਕਪਿਲ ਉਰਫ਼ ਸੋਨੂੰ ਵਾਸੀ ਖੁੱਡਾ ਅਲੀਸ਼ੇਰ ਚੰਡੀਗੜ੍ਹ ਖ਼ਿਲਾਫ਼ ਧਾਰਾ 354ਸੀ, 354ਡੀ, 506 ਦੇ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਹਿਮਾਚਲ ਪ੍ਰਦੇਸ਼ ਦੀ ਵਸਨੀਕ ਪੀੜਤ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਸੈਕਟਰ-70 ਵਿੱਚ ਇਕ ਕੰਪਨੀ ਵਿੱਚ ਕੰਮ ਕਰਦੀ ਹੈ। ਮੁਲਜ਼ਮ ਸੁਰੱਖਿਆ ਗਾਰਡ ਵੀ ਉਸੇ ਕੰਪਨੀ ਵਿੱਚ ਨੌਕਰੀ ਕਰਦਾ ਹੈ, ਜੋ ਆਉਂਦੇ ਜਾਂਦੇ ਸਮੇਂ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਤੋਂ ਬਾਜ਼ ਨਹੀਂ ਆ ਰਿਹਾ ਸੀ। ਪੀੜਤ ਲੜਕੀ ਅਨੁਸਾਰ ਜਦੋਂ ਉਸ ਨੇ ਸੁਰੱਖਿਆ ਗਾਰਡ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਕਾਰਨ ਦੁਖੀ ਹੋ ਕੇ ਪੀੜਤ ਲੜਕੀ ਨੇ ਮਟੌਰ ਥਾਣੇ ਦਾ ਬੂਹਾ ਖੜਕਾਉਂਦਿਆਂ ਇਨਸਾਫ਼ ਦੀ ਗੁਹਾਰ ਲਗਾਈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…