Share on Facebook Share on Twitter Share on Google+ Share on Pinterest Share on Linkedin ਛੇਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ ਜਨਾਹ, ਕੁੱਟਮਾਰ ਕੀਤੀ ਮੁਹਾਲੀ ਪੁਲੀਸ ਵੱਲੋਂ ਮੁਲਜ਼ਮ ਬਾਲ ਅਪਰਾਧੀ ਗ੍ਰਿਫ਼ਤਾਰ, ਅਦਾਲਤ ਨੇ ਬਾਲ ਸੁਧਾਰ ਘਰ ਭੇਜਿਆ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ: ਇੱਥੋਂ ਦੇ ਫੇਜ਼-1 ਸਥਿਤ ਪੁਰਾਣੇ ਮੁਹਾਲੀ ਪਿੰਡ ਵਿੱਚ ਛੇਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਵੀ ਨਾਬਾਲਗ ਹੈ, ਉਸ ਦੀ ਉਮਰ 17 ਸਾਲ ਹੈ। ਇਹ ਜਾਣਕਾਰੀ ਦਿੰਦਿਆਂ ਫੇਜ਼-1 ਥਾਣਾ ਦੇ ਐਸਐਚਓ ਮਨਫੂਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਨੇ ਪੀੜਤ ਲੜਕੀ ਦੇ ਭਰਾ ਦੀ ਸ਼ਿਕਾਇਤ ’ਤੇ ਮੁਲਜ਼ਮ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 376,323 ਤੇ 506 ਅਤੇ ਪੋਸਕੋ ਐਕਟ ਦੀ ਧਾਰਾ 6 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਬਾਲ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਵਿਦਿਆਰਥਣ ਨਾਲ ਜੋਰ ਜ਼ਬਰਦਸਤੀ ਕਈ ਵਾਰ ਹੋ ਚੁੱਕੀ ਹੈ ਪ੍ਰੰਤੂ ਬੀਤੀ 20 ਜੁਲਾਈ ਨੂੰ ਤਾਂ ਮੁਲਜ਼ਮ ਨੇ ਸਾਰੀਆਂ ਹੱਦਾਂ ਪਾਰ ਦਿੱਤੀਆਂ। ਉਸ ਨੇ ਨਾ ਕੇਵਲ ਪੀੜਤ ਲੜਕੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਸਗੋਂ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਡਰਾਇਆ ਧਮਕਾਇਆ ਗਿਆ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਕੁੱਝ ਦੱਸਿਆ ਤਾਂ ਉਹ ਉਸ ਨੂੰ ਜਾਨ ਤੋਂ ਮਾਰ ਦੇਵੇਗਾ। ਪੀੜਤ ਲੜਕੀ ਨੇ ਆਪਣੇ ਵੱਡੇ ਭਰਾ ਨੂੰ ਦੱਸਿਆ ਕਿ ਬੀਤੀ 12 ਜੂਨ ਨੂੰ ਅਤੇ ਉਸ ਤੋਂ ਬਾਅਦ ਵੀ ਮੁਲਜ਼ਮ ਨੇ ਜ਼ਬਰਦਸਤੀ ਨਾਲ ਉਸ ਨਾਲ ਸਰੀਰਕ ਸਬੰਧ ਕਾਇਮ ਕੀਤੇ ਸੀ। ਉਹ ਬਹੁਤ ਜ਼ਿਆਦਾ ਡਰ ਗਈ ਸੀ। ਜਿਸ ਕਾਰਨ ਉਸ ਨੇ ਕਿਸੇ ਨੂੰ ਨਹੀਂ ਦੱਸਿਆ। ਬੀਤੀ 20 ਜੁਲਾਈ ਨੂੰ ਪੀੜਤ ਲੜਕੀ ਘਰ ਦੇ ਨੇੜੇ ਹੀ ਪਾਰਕ ਵਿੱਚ ਸੈਰ ਕਰ ਰਹੀ ਸੀ ਕਿ ਇਸ ਦੌਰਾਨ ਮੁਲਜ਼ਮ ਵੀ ਉੱਥੇ ਆ ਗਿਆ ਅਤੇ ਉਸ ਨੂੰ ਫੜ ਕੇ ਇਕ ਕੋਨੇ ਵਿੱਚ ਲੈ ਗਿਆ। ਜਿੱਥੇ ਉਸ ਨਾਲ ਜਬਰ ਜਨਾਹ ਕੀਤਾ ਜਦੋਂ ਉਸ ਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਉਸ ਨੂੰ ਬੁਰੀ ਤਰ੍ਹਾਂ ਕੱੁਟਿਆਂ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਪੀੜਤ ਨੀਮ ਬੇਹੋਸ਼ੀ ਦੀ ਹਾਲਤ ਵਿੱਚ ਸੀ। ਉਸ ਨੂੰ ਕਾਫੀ ਸਰੀਰਕ ਸੱਟਾਂ ਲੱਗੀਆਂ ਹੋਈਆਂ ਸਨ ਅਤੇ ਖੂਨ ਵਹਿ ਗਿਆ ਸੀ। ਪਰਿਵਾਰ ਨੇ ਲੜਕੀ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਸਿਹਤਯਾਬ ਹੋਣ ਤੋਂ ਬਾਅਦ ਬੀਤੇ ਦਿਨੀਂ ਉਸ ਨੇ ਸਾਰੀ ਗੱਲ ਆਪਣੇ ਭਰਾ ਨੂੰ ਦੱਸੀ। ਇਸ ਮਗਰੋਂ ਪੀੜਤ ਪਰਿਵਾਰ ਵੱਲੋਂ ਪੁਲੀਸ ਨਾਲ ਸੰਪਰਕ ਕਰਕੇ ਲਿਖਤੀ ਸ਼ਿਕਾਇਤ ਦਿੱਤੀ ਗਈ। ਥਾਣਾ ਮੁਖੀ ਨੇ ਦੱਸਿਆ ਕਿ ਬਾਲ ਅਪਰਾਧੀ ਨੂੰ ਅੱਜ ਜੁਵੇਨਾਈਲ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ਅਧੀਨ ਬਾਲ ਸੁਧਾਰ ਘਰ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ