nabaz-e-punjab.com

ਜਬਰ ਜਨਾਹ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਕਾਰ ਚਾਲਕ ਦਾ ਸਕੈਚ ਤਿਆਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਵਿੱਚ ਪੀਜੀ ਵਿੱਚ ਰਹਿੰਦੀ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਪੁਲੀਸ ਨੇ ਪੀੜਤ ਦੇ ਦੱਸਣ ਅਨੁਸਾਰ ਮੁਲਜ਼ਮ ਕਾਰ ਚਾਲਕ ਦਾ ਸਕੈਚ ਤਿਆਰ ਕੀਤਾ ਗਿਆ ਹੈ। ਪੀੜਤ ਅਨੁਸਾਰ ਕਾਰ ਚਾਲਕ ਸਿਰ ਤੋਂ ਮੋਨਾ ਹੈ ਅਤੇ ਹਿੰਦੀ ਅਤੇ ਪੰਜਾਬੀ ਬੋਲਦਾ ਹੈ। ਪੁਲੀਸ ਦਾ ਮੰਨਣਾ ਹੈ ਕਿ ਹੋ ਸਕਦਾ ਹੈ ਕਿ ਕਾਰ ਚਾਲਕ ਨੇ ਪਹਿਲਾਂ ਪੀੜਤ ਲੜਕੀ ਦੀ ਰੇਕੀ ਕੀਤੀ ਹੋਵੇ ਅਤੇ ਇਸ ਮਗਰੋਂ ਉਸ ਬਾਰੇ ਜਾਣਕਾਰੀ ਹਾਸਲ ਕਰ ਕੇ ਪੀੜਤ ਨੂੰ ਆਪਣੀ ਕਾਰ ਵਿੱਚ ਲਿਫਟ ਦਿੱਤੀ ਹੋਵੇ। ਉਧਰ, ਮੁਹਾਲੀ ਪੁਲੀਸ ਵੱਲੋਂ ਵੀਰਵਾਰ ਨੂੰ ਮੁਹਾਲੀ ਅਤੇ ਚੰਡੀਗੜ੍ਹ ਦੇ ਵੱਖ ਵੱਖ ਟੈਕਸੀ ਸਟੈਂਡਾਂ ਦਾ ਦੌਰਾ ਕਰਕੇ ਮੁਲਜ਼ਮ ਕਾਰ ਚਾਲਕ ਦਾ ਸਕੈਚ ਦਿਖਾ ਕੇ ਪੁੱਛਗਿੱਛ ਕੀਤੀ। ਲੇਕਿਨ ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਪੁਲੀਸ ਨੂੰ ਮੁਲਜ਼ਮ ਬਾਰੇ ਕੋਈ ਠੋਸ ਸੁਰਾਗ ਨਹੀਂ ਮਿਲਿਆ।
ਇਸ ਸਬੰਧੀ ਐਸਐਸਪੀ ਹਰਚਰਨ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਉਕਤ ਮਾਮਲੇ ਨੂੰ ਸੁਲਝਾਉਣ ਲਈ ਪੁਲੀਸ ਦੀਆਂ ਵੱਖ ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਛੇਤੀ ਹੀ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਮਾਮਲੇ ਵਿੱਚ ਮੁਅੱਤਲ ਕੀਤੇ ਗਏ ਥਾਣਾ ਸੋਹਾਣਾ ਦੇ ਐਸਐਚਓ ਦਲਜੀਤ ਸਿੰਘ ਗਿੱਲ ਬਾਰੇ ਕਿਹਾ ਕਿ ਥਾਣਾ ਮੁਖੀ ਖ਼ਿਲਾਫ਼ ਵਿਭਾਗੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਥਾਣਾ ਮੁਖੀ ਨੂੰ ਮੁਅੱਤਲ ਕਰਨ ਤੋਂ ਪਹਿਲਾਂ ਸਬੰਧਤ ਡੀਐਸਪੀ ਦੀ ਰਿਪੋਰਟ ਮੰਗੀ ਗਈ ਸੀ। ਅਤੇ ਡੀਐਸਪੀ ਦੀ ਰਿਪੋਰਟ ਮੁਤਾਬਕ ਐਸਐਚਓ ਦੀ ਕਥਿਤ ਨਲਾਇਕੀ ਸਾਹਮਣੇ ਆਈ ਸੀ, ਕਿਉਂਕਿ ਥਾਣਾ ਮੁਖੀ ਨੇ ਨਾ ਤਾਂ ਪੀੜਤ ਲੜਕੀ ਦੀ ਗੱਲ ਸੁਣ ਕੇ ਤੁਰੰਤ ਪ੍ਰਭਾਵ ਨਾਲ ਕੇਸ ਦਰਜ ਕੀਤਾ ਗਿਆ ਅਤੇ ਨਾ ਹੀ ਉਕਤ ਗੰਭੀਰ ਮਾਮਲੇ ਬਾਰੇ ਕਿਸੇ ਉੱਚ ਅਧਿਕਾਰੀ ਨੂੰ ਮੁੱਢਲੀ ਜਾਣਕਾਰੀ ਹੀ ਦਿੱਤੀ ਗਈ ਸੀ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …