ਬਾਰ੍ਹਵੀਂ ਦੀ ਵਿਦਿਆਰਥਣ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਪੁਲੀਸ ਨੇ ਖੰਨਾ ’ਚੋਂ ਤਿੰਨ ਹੋਰ ਨੌਜਵਾਨ ਚੁੱਕੇ

ਪੀੜਤ ਲੜਕੀ ਨਾਲ ਖੰਨਾ ਵਿੱਚ ਵੀ ਜਬਰ ਜਨਾਹ ਹੋਣ ਦੀ ਗੱਲ ਸਾਹਮਣੇ ਆਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ:
ਮੁਹਾਲੀ ਪੁਲੀਸ ਨੇ ਜਲੰਧਰ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨਾਲ ਕਥਿਤ ਜਬਰ ਜਨਾਹ ਦੇ ਮਾਮਲੇ ਵਿੱਚ ਬੀਤੇ ਦਿਨੀ ਗ੍ਰਿਫ਼ਤਾਰ ਕੀਤੇ ਫੇਸਬੁੱਕ ਫਰੈਂਡ ਗੁਰਪ੍ਰੀਤ ਸਿੰਘ ਵਾਸੀ ਲੁਧਿਆਣਾ ਦੀ ਪੁੱਛਗਿੱਛ ਤੋਂ ਬਾਅਦ ਅੱਜ ਤਿੰਨ ਹੋਰ ਸਾਥੀ ਨੌਜਵਾਨਾਂ ਰਿੰਕੂ, ਲੱਕੀ ਅਤੇ ਮਨਪ੍ਰੀਤ ਵਾਸੀ ਖੰਨਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਨੇ ਉਕਤ ਤਿੰਨੇ ਨੌਜਵਾਨਾਂ ਨੂੰ ਖੰਨਾ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਦੀ ਜਾਣਕਾਰੀ ਅਨੁਸਾਰ ਲੱਕੀ ਏਸੀ ਰਿਪੇਅਰ ਦਾ ਕੰਮ ਕਰਦਾ ਹੈ, ਮਨਪ੍ਰੀਤ ਦੀ ਸਪੇਅਰ ਪਾਰਟ ਦੀ ਦੁਕਾਨ ਅਤੇ ਰਿੰਕੂ ਦਾ ਡੀਜੀ ਦਾ ਕੰਮ ਹੈ।
ਅੱਜ ਦੇਰ ਸ਼ਾਮੀ ਇਹ ਜਾਣਕਾਰੀ ਦਿੰਦਿਆਂ ਥਾਣਾ ਫੇਜ਼-11 ਦੇ ਐਸਐਚਓ ਨਰਦੇਵ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਲੜਕੀ ਨੂੰ ਖੰਨਾ ਵੀ ਲੈ ਕੇ ਗਏ ਸਨ ਅਤੇ ਲੜਕੀ ਨਾਲ ਖੰਨਾ ਵਿੱਚ ਵੀ ਜਬਰ ਜਨਾਹ ਹੋਣ ਦੀ ਗੱਲ ਸਾਹਮਣੇ ਆਈ ਹੈ। ਬਾਅਦ ਵਿੱਚ ਮੁਲਜ਼ਮਾਂ ਨੇ ਪੀੜਤ ਲੜਕੀ ਨੂੰ ਖੰਨਾ ਤੋਂ ਬੱਸ ਰਾਹੀਂ ਚੰਡੀਗੜ੍ਹ ਭੇਜ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੀੜਤਾ ਜਲੰਧਰ ਦੀ ਰਹਿਣ ਵਾਲੀ ਹੈ। ਉਸ ਦੀ ਫੇਸਬੁੱਕ ਰਾਹੀਂ ਗੁਰਪ੍ਰੀਤ ਸਿੰਘ ਨਾਲ ਦੋਸਤੀ ਹੋਈ ਸੀ ਅਤੇ ਗੁਰਪ੍ਰੀਤ ਸਿੰਘ ਨੇ ਬੀਤੀ 15 ਅਪਰੈਲ ਨੂੰ ਉਸ ਨੂੰ ਮਿਲਣ ਲਈ ਮੁਹਾਲੀ ਸੱਦਿਆ ਸੀ। ਗੁਰਪ੍ਰੀਤ ਸਿੰਘ ’ਤੇ ਦੋਸ਼ ਹੈ ਕਿ ਉਹ ਲੜਕੀ ਨੂੰ ਫੇਜ਼-11 ਦੇ ਇਕ ਹੋਟਲ ਵਿੱਚ ਲੈ ਗਿਆ, ਜਿੱਥੇ ਉਸ ਨੇ ਵਿਦਿਆਰਥਣ ਦੀ ਮਰਜ਼ੀ ਤੋਂ ਬਗੈਰ ਉਸ ਨਾਲ ਸਰੀਰਕ ਸਬੰਧ ਕਾਇਮ ਕੀਤੇ ਅਤੇ ਅਗਲੇ ਦਿਨ ਉਸ ਨੂੰ ਕਿਰਾਏ ਭਾੜੇ ਲਈ ਕੁਝ ਪੈਸੇ ਦੇ ਕੇ ਵਾਪਸ ਜਲੰਧਰ ਜਾਣ ਲਈ ਕਿਹਾ ਦਿੱਤਾ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਤਿੰਨ ਨੌਜਵਾਨਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਭਲਕੇ ਪਹਿਲਾਂ ਗ੍ਰਿਫ਼ਤਾਰ ਕੀਤੇ ਗੁਰਪ੍ਰੀਤ ਸਿੰਘ ਸਮੇਤ ਉਕਤ ਸਾਰੇ ਮੁਲਜ਼ਮਾਂ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …