Share on Facebook Share on Twitter Share on Google+ Share on Pinterest Share on Linkedin ਰਤਨ ਨਰਸਿੰਗ ਕਾਲਜ ਸੋਹਾਣਾ ਵਿੱਚ ਧੂਮਧਾਮ ਨਾਲ ਮਨਾਇਆ ‘ਕੌਮਾਂਤਰੀ ਨਰਸ ਦਿਵਸ’ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ: ਇੱਥੋਂ ਦੇ ਰਤਨ ਗਰੁੱਪ ਆਫ਼ ਇੰਸਟੀਚਿਊਟ ਦੇ ਨਰਸਿੰਗ ਕਾਲਜ ਵੱਲੋਂ ਅੰਤਰ ਰਾਸ਼ਟਰੀ ਨਰਸ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਫੋਰੈਂਸ ਨਾਈਏਂਗਲ ਦੀ ਯਾਦ ਵਿੱਚ ਕਾਲਜ ਦੇ ਆਡੀਟੋਰੀਅਮ ਵਿੱਚ ਕਰਵਾਏ ਗਏ ਇਸ ਸਮਾਗਮ ਵਿੱਚ ਨਰਸਿੰਗ ਦੀਆਂ ਵਿਦਿਆਰਥਣਾਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਹਸਪਤਾਲਾਂ ਵਿੱਚ ਜੇਰੇ ਇਲਾਜ ਮਰੀਜ਼ਾਂ ਦੀ ਸੇਵਾ ਭਾਵਨਾ ਨਾਲ ਦੇਖਭਾਲ ਕਰਨ ਦਾ ਪ੍ਰਣ ਲਿਆ। ਇਸ ਦੌਰਾਨ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਸਿੱਖਿਆਂ ਹਾਸਲ ਕਰਨ ਆਏ ਵਿਦਿਆਰਥੀਆਂ ਨੇ ਆਪੋ ਆਪਣੇ ਰਾਜਾਂ ਦੇ ਬਿਹਤਰੀਨ ਨਾਚ ਪੇਸ਼ ਕੀਤੇ। ਰਾਜਸਥਾਨੀ ਅਤੇ ਹਿਮਾਚਲੀ ਡਾਸ ਦੀ ਪੇਸ਼ਕਾਰੀ ਨਾਲ ਵਿਦਿਆਰਥਣਾਂ ਨੇ ਖੂਬ ਰੰਗ ਬੰਨ੍ਹਿਆ ਜਦੋਂਕਿ ਪੰਜਾਬੀ ਸਿੱਧਾ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ। ਨਰਸਿੰਗ ਦੀਆਂ ਵਿਦਿਆਰਥਣਾਂ ਵੱਲੋਂ ਨਰਸਿੰਗ ਪੇਸ਼ੇ ’ਤੇ ਆਧਾਰਿਤ ਲਘੂ ਨਾਟਕ ਦਾ ਮੰਚਨ ਵੀ ਕੀਤਾ। ਜਦਕਿ ਸਟੇਜ ਤੋਂ ਹੱਟ ਕੇ ਫਨ ਗੇਮਜ਼, ਨਰਸਿੰਗ ਕਿੱਤੇ ਸਬੰਧੀ ਪੋਸਟਰ ਅਤੇ ਭਾਸ਼ਣ ਮੁਕਾਬਲੇ ਵਿੱਚ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਰਤਨ ਗਰੁੱਪ ਦੇ ਚੇਅਰਮੈਨ ਰਤਨ ਲਾਲ ਅਗਰਵਾਲ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦੇ ਹੋਏ ਨਰਸਿੰਗ ਦੇ ਕਿੱਤੇ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਲੋਕ-ਭਲਾਈ ਦਾ ਕੰਮ ਦੱਸਦਿਆਂ ਕਿਹਾ ਕਿ ਭਾਵੇਂ ਅਜੋਕੇ ਸਮੇਂ ਵਿੱਚ ਨਰਸਿੰਗ ਦਾ ਕਿੱਤਾ ਕਾਫੀ ਚੁਣੌਤੀਆਂ ਭਰਿਆ ਹੈ ਪ੍ਰੰਤੂ ਵਿਦੇਸ਼ੀ ਮੁਲਕਾਂ ਵਿੱਚ ਨਰਸਾਂ ਦੀ ਵਧੇਰੇ ਲੋੜ ਦੇ ਚੱਲਦਿਆਂ ਨਰਸਾਂ ਨੂੰ ਰੁਜ਼ਗਾਰ ਮਿਲਣ ਦੇ ਨਾਲ ਨਾਲ ਇੱਜ਼ਤ ਮਾਣ ਵੀ ਵਧਿਆ ਹੈ। ਇਸ ਤੋਂ ਪਹਿਲਾਂ ਮੈਨੇਜਮੈਂਟ ਸਟਾਫ਼ ’ਚੋਂ ਸਮੀਤਾ ਵਿੱਜ, ਐੱਸ ਐਮ ਖੇੜਾ ਅਤੇ ਸਚਿਨ ਗੁਪਤਾ ਨੇ ਵੀ ਵਿਦਿਆਰਥੀਆਂ ਨਾਲ ਨਰਸਿੰਗ ਕਿੱਤੇ ਦੇ ਇਤਿਹਾਸ ਅਤੇ ਸਮਾਜ ਨੂੰ ਇਸ ਦੀ ਦੇਣ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸੰਗੀਤਾ ਅਗਰਵਾਲ ਨੇ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਸਿਹਤ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਦੱਸਿਆਂ ਕਿ ਰਤਨ ਗਰੁੱਪ ਦੇ ਵਿਦਿਆਰਥੀ ਹਰੇਕ ਸਾਲ ਨੇੜਲੇ ਇਲਾਕਿਆਂ ਵਿੱਚ ਜਾ ਕੇ ਆਮ ਲੋਕਾਂ ਨੂੰ ਵੱਖ ਵੱਖ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕਰਦੇ ਹਨ। ਅਖੀਰ ਵਿੱਚ ਕਾਲਜ ਪ੍ਰਬੰਧਕਾਂ ਵੱਲੋਂ ਮੰਚ ’ਤੇ ਬਿਹਤਰੀ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ