ਮੁਹਾਲੀ ਜ਼ਿਲ੍ਹੇ ਦੇ ਪਿੰਡਾਂ ਵਿੱਚ 4 ਹਜ਼ਾਰ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਵੰਡਿਆਂ ਰਾਸ਼ਨ

ਡੀਸੀ ਵੱਲੋਂ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ’ ਤਹਿਤ 55 ਫੀਸਦੀ ਰਾਸ਼ਨ ਵੰਡਣ ਦਾ ਦਾਅਵਾ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ:
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ 2013 ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ’ ਤਹਿਤ ਅਨਾਜ ਅਤੇ ਦਾਲ ਵੰਡੀ ਗਈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਸਕੀਮ ਅਨੁਸਾਰ 4 ਹਜ਼ਾਰ ਰਜਿਸਟਰਡ ਲਾਭਪਾਤਰੀਆਂ ਨੂੰ ਕਿੱਲੋ 5 ਕਿੱਲੋ ਕਣਕ ਅਤੇ 1 ਕਿੱਲੋ ਦਾਲ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਮੁਫ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਤਹਿਤ 55 ਫੀਸਦੀ ਰਾਸ਼ਨ ਵੰਡਿਆਂ ਜਾ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ।
ਡੀਸੀ ਨੇ ਦੱਸਿਆ ਕਿ ਬੁੱਧਵਾਰ ਨੂੰ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਮਟੌਰ, ਨਜ਼ਦੀਕੀ ਪਿੰਡ ਲਾਂਡਰਾਂ, ਭਾਗੋਮਾਜਰਾ, ਕੈਲੋ, ਮਾਣਕਮਾਜਰਾ, ਸੋਹਾਣਾ ਸਮੇਤ ਪਿੰਡ ਦਿਆਲਪੁਰਾ, ਹਸਨਪੁਰ, ਲਹਿਲੀ, ਬਦਾਨਾ, ਲਾਲੜੂ, ਅਮਲਾਲਾ, ਜਵਾਹਰਪੁਰ, ਰਾਮ ਮੰਦਰ ਡੇਰਾਬੱਸੀ, ਸਨੌਲੀ, ਭਬਾਤ, ਪਿੰਡ ਪਾਲਣਪੁਰ, ਦੁਲਵਾ ਖੱਦਰੀ, ਮੁੰਡੀ ਖਰੜ, ਰਸਨਹੇੜੀ, ਗੱਬੇਮਾਜਰਾ, ਮਗਰ, ਮਨੌਲੀ, ਝੱਜੋਂ, ਧਰਮਗੜ੍ਹ, ਬੁਦਨਪੁਰ, ਚਡਿਆਲਾ ਆਦਿ ਪਿੰਡਾਂ ਵਿੱਚ ਲਗਭਗ 4 ਹਜ਼ਾਰ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਦਾਲ ਅਤੇ ਅਨਾਜ ਵੰਡਿਆਂ ਗਿਆ।
ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਸਾਰੇ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਹੋਰ 10 ਦਿਨ ਲੱਗ ਸਕਦੇ ਹਨ। ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜੋ ਪੂਰੀ ਪ੍ਰਕਿਰਿਆ ’ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਸ਼ਨ ਵੰਡਣ ਸਮੇਂ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…