Share on Facebook Share on Twitter Share on Google+ Share on Pinterest Share on Linkedin ਪੇਂਡੂ ਖੇਤਰ ਵਿੱਚ 7 ਹਜ਼ਾਰ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਵੰਡਿਆਂ ਰਾਸ਼ਨ ਅਨਾਜ ਵੰਡਣ ਦੇ ਕੰਮ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡੀਸੀ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ 2013 ਅਧੀਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ’ ਤਹਿਤ ਅਨਾਜ ਅਤੇ ਦਾਲ ਵੰਡੀ ਗਈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਸਕੀਮ ਅਨੁਸਾਰ ਦੋ ਦਿਨਾਂ ਵਿੱਚ 7 ਹਜ਼ਾਰ ਰਜਿਸਟਰਡ ਲਾਭਪਾਤਰੀਆਂ ਨੂੰ ਕਿੱਲੋ 5 ਕਿੱਲੋ ਕਣਕ ਅਤੇ 1 ਕਿੱਲੋ ਦਾਲ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਮੁਫ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਤਹਿਤ 63 ਫੀਸਦੀ ਰਾਸ਼ਨ ਵੰਡਿਆਂ ਜਾ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਹਰ ਹਾਲ ਵਿੱਚ 100 ਫੀਸਦੀ ਟੀਚਾ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਨਾਜ ਵੰਡਣ ਦੇ ਕੰਮ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡੀਸੀ ਨੇ ਦੱਸਿਆ ਕਿ ਵੀਰਵਾਰ ਨੂੰ ਪਿੰਡ ਬਲੌਂਗੀ, ਮੌਲੀ ਬੈਦਵਾਨ, ਧਰਮਗੜ੍ਹ, ਪਾਪੜੀ, ਚਾਓਮਾਜਰਾ, ਮਨੌਲੀ, ਭਾਗੋਮਾਜਰਾ, ਸਵਾੜਾ, ਗੁਡਾਣਾ ਸਮੇਤ ਪਿੰਡ ਦੇਸੂਮਾਜਰਾ, ਰਸਨਹੇੜੀ, ਮੁੰਡੀ ਖਰੜ, ਗੱਬੇ ਮਾਜਰਾ, ਤਾਰਾਪੁਰ, ਮਗਰ, ਨੱਗਲ ਫੈਜਗੜ੍ਹ, ਖਾਪੁਰ, ਬਸੀ ਈਸੇ ਖਾਂ, ਦੱਪਰ,, ਬਸੌਲੀ, ਲਾਲੜੂ, ਜਵਾਹਰਪੁਰ ਵਿੱਚ ਤਿੰਨ ਹਜ਼ਾਰ ਸਮਾਰਟ ਕਾਰਡ ਧਾਰਕਾਂ ਨੂੰ 3 ਮਹੀਨੇ ਦਾ ਰਾਸ਼ਨ ਜਿਸ ਵਿੱਚ ਪ੍ਰਤੀ ਪਰਿਵਾਰ 5 ਕਿੱਲੋ ਕਣਕ ਅਤੇ 1 ਕਿੱਲੋ ਦਾਲ ਵੰਡੀ ਗਈ। ਜਦੋਂਕਿ ਬੁੱਧਵਾਰ ਨੂੰ ਨਗਰ ਨਿਗਮ ਅਧੀਨ ਆਉਂਦੇ ਪਿੰਡ ਮਟੌਰ, ਪਿੰਡ ਲਾਂਡਰਾਂ, ਕੈਲੋਂ, ਮਾਣਕਮਾਜਰਾ, ਸੋਹਾਣਾ ਸਮੇਤ ਪਿੰਡ ਦਿਆਲਪੁਰਾ, ਲਹਿਲੀ, ਬਦਾਨਾ, ਲਾਲੜੂ, ਅਮਲਾਲਾ, ਰਾਮ ਮੰਦਰ ਡੇਰਾਬੱਸੀ, ਸਨੌਲੀ, ਭਬਾਤ, ਪਿੰਡ ਪਾਲਣਪੁਰ, ਦੁਲਵਾ ਖੱਦਰੀ, ਝੱਜੋਂ, ਬਦਨਪੁਰ, ਚਡਿਆਲਾ ਸਮੇਤ ਹੋਰਨਾਂ ਪਿੰਡਾਂ ਵਿੱਚ ਲਗਭਗ 4 ਹਜ਼ਾਰ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਦਾਲ ਅਤੇ ਅਨਾਜ ਵੰਡਿਆਂ ਗਿਆ। ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਸਾਰੇ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਹੋਰ 10 ਦਿਨ ਲੱਗ ਸਕਦੇ ਹਨ। ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜੋ ਪੂਰੀ ਪ੍ਰਕਿਰਿਆ ’ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਸ਼ਨ ਵੰਡਣ ਸਮੇਂ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ