Share on Facebook Share on Twitter Share on Google+ Share on Pinterest Share on Linkedin ਸ਼੍ਰੀ ਨੈਣਾ ਦੇਵੀ ਮੰਦਰ ਲਈ ਰਸਦ ਦਾ ਟਰੱਕ ਰਵਾਨਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 9 ਮਾਰਚ: ਸ਼੍ਰੀ ਨੈਣਾ ਦੇਵੀ ਮੰਦਿਰ ਹਿਮਾਚਲ ਪ੍ਰਦੇਸ਼ ਵਿਖੇ ਹਰੇਕ ਸਾਲ ਹੋਲੇ ਮੁਹੱਲੇ ਦੇ ਸਬੰਧ ਵਿੱਚ ਲਗਾਏ ਜਾਣ ਵਾਲੇ ਲੰਗਰ ਲਈ ਕੁਰਾਲੀ ਤੋਂ ਸ਼੍ਰੀ ਨੈਣਾ ਦੇਵੀ ਕਮੇਟੀ ਵੱਲੋਂ ਰਸਦ ਦਾ ਟਰੱਕ ਰਵਾਨਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਪ੍ਰਧਾਨ ਤਰਸੇਮ ਲਾਲ ਚੀਗਲ ਨੇ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਸ਼੍ਰੀ ਨੈਣਾ ਦੇਵੀ ਮੰਦਰ ਹਿਮਾਚਲ ਪ੍ਰਦੇਸ਼ ਦੇ ਬੱਸ ਸਟੈਂਡ ਵਿਖੇ ਸੰਗਤ ਲਈ ਪੰਜ ਦਿਨ ਲੰਗਰ ਲਗਾਏ ਜਾਂਦੇ ਹਨ ਤੇ ਇਸ ਸਾਲ ਵੀ ਲੰਗਰ ਲਗਾਏ ਜਾਣਗੇ ਜਿਸ ਦੇ ਸਬੰਧੀ ਵਿਚ ਸ਼੍ਹਹਿਰ ਵਾਸੀਆਂ ਦੇ ਸਹਿਯੋਗ ਨਾਲ ਲੰਗਰ ਦੀ ਰਸਦ ਦਾ ਟਰੱਕ ਰਵਾਨਾ ਕੀਤਾ ਗਿਆ। ਇਸ ਮੌਕੇ ਰਾਜ ਕੁਮਾਰ ਮਿੱਤਲ, ਪਵਨ ਕੁਮਾਰ, ਸੁਸ਼ੀਲ ਅੱਗਰਵਾਲ, ਕਨੱਹੀਆ ਲਾਲ, ਵਿਮਲ ਅੱਗਰਵਾਲ, ਆਸ਼ੂ ਗੋਇਲ, ਦਰਸ਼ਨ ਲਾਲ, ਅਸ਼ਵਨੀ ਗੌੜ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ