Share on Facebook Share on Twitter Share on Google+ Share on Pinterest Share on Linkedin ਰਤਨ ਕਾਲਜ ਵਿੱਚ ਨਰਸਿੰਗ ਹਫ਼ਤੇ ਦੇ ਅਖੀਰਲੇ ਦਿਨ ਖੂਨਦਾਨ ਕੈਂਪ ਲਗਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ: ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਸੋਹਾਣਾ ਵੱਲੋਂ ਅੰਤਰਰਾਸ਼ਟਰੀ ਨਰਸਿੰਗ ਹਫ਼ਤਾ ਮਨਾਇਆ ਗਿਆ। ਅਖੀਰਲੇ ਦਿਨ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਅਤੇ ਮੁਹਾਲੀ ਦੀ ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਮੋਨਿਕਾ ਲਾਂਬਾ ਨੇ ਕੀਤਾ। ਉਨ੍ਹਾਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਕਾਲਜ ਪ੍ਰਬੰਧਕਾਂ ਦੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਨਾਲ ਖੂਨਦਾਨ ਪ੍ਰਤੀ ਲਾਮਬੰਦ ਕੀਤਾ ਜਾਵੇ ਅਤੇ ਕਲਾਸ ਰੂਮ ਵਿੱਚ ਟਰੈਫ਼ਿਕ ਨਿਯਮਾਂ, ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਵਿਰੁੱਧ ਪਾਠ ਪੜ੍ਹਾਇਆ ਜਾਵੇ ਤਾਂ ਜੋ ਨਰੋਏ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਜਿੱਥੇ ਨੌਜਵਾਨਾਂ ਨੂੰ ਯੋਗ ਅਗਵਾਈ ਮਿਲੇਗੀ, ਉੱਥੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦਾ ਜ਼ਬਤਾ ਵੀ ਪੈਦਾ ਹੋਵੇਗਾ। ਇਸ ਕੈਂਪ ਵਿੱਚ ਰਤਨ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਸਮੇਤ 127 ਤੋਂ ਵੱਧ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਖੂਨਦਾਨ ਕੀਤਾ। ਅਖੀਰ ਵਿੱਚ ਮੁੱਖ ਮਹਿਮਾਨ ਪ੍ਰੇਮ ਚੰਦ ਗੋਇਲ ਵੱਲੋਂ ਖੂਨਦਾਨੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਰਸਿੰਗ ਪਿੰ੍ਰਸੀਪਲ ਦਵਿੰਦਰ ਕੌਰ ਨੇ ਵੀ ਕੈਂਪ ਵਿੱਚ ਹਿੱਸਾ ਲਿਆ ਅਤੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਆ। ਕੈਂਪ ਦੌਰਾਨ ਵਿਦਿਆਰਥੀਆਂ ਦੇ ਕੁਇਜ਼ ਪੋਸਟਰ ਮੇਕਿੰਗ ਅਤੇ ਹੋਰ ਕਈ ਪ੍ਰਕਾਰ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ