Share on Facebook Share on Twitter Share on Google+ Share on Pinterest Share on Linkedin ਰਵੀ ਸਿੱਧੂ ਕੇਸ: ਡੀਆਈਜੀ ਕਮ ਜਾਂਚ ਅਧਿਕਾਰੀ ਜਸਕਰਨ ਸਿੰਘ ਦੇ ਬਿਆਨ ਦਰਜ, ਅਗਲੀ ਸੁਣਵਾਈ 17 ਜੁਲਾਈ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵੀ ਸਿੱਧੂ ਦੀਆਂ ਮੁਸ਼ਕਲਾਂ ’ਚ ਵਾਧਾ, ਪੈਸੇ ਲੈ ਕੇ ਭਰਤੀ ਕਰਨ ਦਾ ਦੋਸ਼ ਰਵੀ ਸਿੱਧੂ ਵੱਲੋਂ ਕਥਿਤ ਰਿਸ਼ਵਤ ਲੈਣ ਲਈ ਖੋਲ੍ਹੇ ਹੋਏ ਜਾਅਲੀ ਬੈਂਕ ਖਾਤੇ, ਨਜ਼ਦੀਕੀ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਵੀ ਹੋਇਆ ਲੈਣ ਦੇਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਈ: ਪੰਜਾਬ ਦੇ ਬਹੁ ਚਰਚਿਤ ਭ੍ਰਿਸ਼ਟਾਚਾਰ (ਕਥਿਤ ਤੌਰ ’ਤੇ ਪੈਸੇ ਲੈ ਕੇ ਗਜ਼ਟਿਡ ਅਧਿਕਾਰੀਆਂ ਨੂੰ ਨੌਕਰੀ ਦੇਣ) ਦੇ ਮਾਮਲੇ ਵਿੱਚ ਨਾਮਜ਼ਦ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵਿੰਦਰਪਾਲ ਸਿੰਘ ਸਿੱਧੂ ਉਰਫ਼ ਰਵੀ ਸਿੱਧੂ ਕੇਸ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੀਤ ਸਿੰਘ ਵਿਰਕ ਦੀ ਅਦਾਲਤ ਵਿੱਚ ਹੋਈ। ਇਸ ਮਾਮਲੇ ਵਿੱਚ ਰਵੀ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਬੀਤੇ ਦਿਨੀਂ ਪੰਜਾਬ ਪੁਲੀਸ ਦੇ ਡੀਆਈਜੀ ਜਸਕਰਨ ਸਿੰਘ ਨੇ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋ ਕੇ ਸਰਕਾਰੀ ਗਵਾਹ ਵਜੋਂ ਆਪਣੇ ਬਿਆਨ ਦਰਜ ਕਰਵਾਏ। ਕੇਸ ਦੀ ਸੁਣਵਾਈ ਮੌਕੇ ਰਵੀ ਸਿੱਧੂ ਤੇ ਹੋਰ ਨਾਮਜ਼ਦ ਮੁਲਜ਼ਮ ਵੀ ਅਦਾਲਤ ਵਿੱਚ ਪੇਸ਼ ਹੋਏ। ਜਾਂਚ ਅਧਿਕਾਰੀ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਹੈ ਕਿ ਰਵੀ ਸਿੱਧੂ ਨੂੰ ਕਿਸੇ ਹੋਰ ਪੁਲੀਸ ਪਾਰਟੀ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੇ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਰਵੀ ਸਿੱਧੂ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦਾ ਚੇਅਰਮੈਨ ਹੁੰਦਿਆਂ ਵੱਖ ਵੱਖ ਵਿਭਾਗਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭਰਤੀ ਲਈ ਕਥਿਤ ਤੌਰ ’ਤੇ ਰਿਸ਼ਵਤ ਲਈ ਗਈ ਹੈ। ਇਸ ਸਬੰਧੀ ਉਨ੍ਹਾਂ ਨੇ ਜਾਅਲੀ ਬੈਂਕ ਖ਼ਾਤੇ ਵੀ ਖੋਲ੍ਹੇ ਹੋਏ ਸੀ। ਜਿਨ੍ਹਾਂ ਵਿੱਚ ਰਿਸ਼ਵਤ ਦਾ ਪੈਸਾ ਜਮ੍ਹਾ ਹੁੰਦਾ ਸੀ। ਇਹੀ ਨਹੀਂ ਰਿਸ਼ਵਤ ਦੇ ਪੈਸਿਆ ਦਾ ਰਵੀ ਸਿੱਧੂ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਬੈਂਕ ਖਾਤਿਆਂ ਵਿੱਚ ਵੀ ਲੈਣ ਦੇਣ ਹੋਣ ਬਾਰੇ ਪਤਾ ਲੱਗਿਆ ਹੈ। ਸਮੇਂ ਦੀ ਘਾਟ ਦੇ ਚੱਲਦਿਆਂ ਜਾਂਚ ਅਧਿਕਾਰੀ ਦੇ ਪੂਰੇ ਬਿਆਨ ਦਰਜ ਨਹੀਂ ਹੋ ਸਕੇ ਹਨ। ਬਾਕੀ ਰਹਿੰਦੇ ਬਿਆਨ ਅਗਲੀ ਤਰੀਕ ’ਤੇ ਦਰਜ ਕੀਤੇ ਜਾਣਗੇ। ਅਦਾਲਤ ਨੇ ਦੋਵਾਂ ਧਿਰਾਂ ਦੀ ਕਰਾਸ ਬਹਿਸ ਅਤੇ ਦਲੀਲਾਂ ਸੁਣਨ ਤੋਂ ਬਾਅਦ ਕੇਸ ਸੁਣਵਾਈ 17 ਜੁਲਾਈ ’ਤੇ ਅੱਗੇ ਪਾ ਦਿੱਤੀ ਹੈ। ਇੱਥੇ ਇਹ ਦੱਸਣਯੋਗ ਹੈ ਕਿ ਤਤਕਾਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੌਰਾਨ ਸਾਲ 2002 ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਵੀ ਸਿੱਧੂ ਦੇ ਖ਼ਿਲਾਫ਼ ਮੁਹਾਲੀ ਵਿਜੀਲੈਂਸ ਥਾਣਾ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਸੀ ਅਤੇ ਮੌਜੂਦਾ ਸਮੇਂ ਵਿੱਚ ਇਸ ਬਹੁ ਚਰਚਿਤ ਕੇਸ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਚਲ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ