Share on Facebook Share on Twitter Share on Google+ Share on Pinterest Share on Linkedin ਰਵੀਦਾਸ ਭਵਨ ਮੁਹਾਲੀ ਵਿੱਚ ਮਨਾਇਆ ਜਾਵੇਗਾ ਡਾ. ਅੰਬੇਦਕਰ ਜੀ ਦਾ ਜਨਮ ਦਿਵਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ: ਸ੍ਰੀ ਗੁਰੂ ਰਵੀਦਾਸ ਨੌਜਵਾਨ ਸਭਾ ਪੰਜਾਬ ਵੱਲੋਂ ਡਾ. ਭੀਮ ਰਾਓ ਅੰਬੇਦਕਰ ਜੀ ਦਾ 127ਵਾਂ ਜਨਮ ਦਿਵਸ 14 ਅਪ੍ਰੈਲ ਨੂੰ ਸਥਾਨਕ ਸ੍ਰੀ ਗੁਰੁੂ ਰਵੀਦਾਸ ਭਵਨ ਫੇਜ਼-7 ਮੁਹਾਲੀ ਵਿੱਚ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਪੀ.ਆਰ. ਮਾਨ ਨੇ ਦੱਸਿਆ ਕਿ ਇਸ ਮੌਕੇ ਕਰਨਲ ਪੀ ਆਰ ਕੁਮਾਰ ਆਈਪੀਓ ਐਸ ਚੀਫ ਪੀ ਐਮ ਜੀ (ਸੇਵਾਮੁਕਤ) ਮੁੱਖ ਮਹਿਮਾਨ ਹੋਣਗੇ। ਜਦੋਂਕਿ ਸਮਾਗਮ ਦੀ ਪ੍ਰਧਾਨਗੀ ਖੁਸ਼ੀ ਰਾਮ ਆਈਏਐਸ (ਸੇਵਾਮੁਕਤ) ਚੇਅਰਮੈਨ ਫਾਰਮ ਫਾਰ ਵੀਕਰ ਸੈਕਸ਼ਨ ਕਰਨਗੇ। ਇਸ ਮੌਕੇ ਸਭਾ ਦੇ ਪ੍ਰਧਾਨ ਜੇ ਆਰ ਕਾਹਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਹੋਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ