ਕੱਚੇ ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਦਫਤਰ ਘੇਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ 16 ਜੂਨ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਦੇ ਮੈਂਬਰਾਂ ਨੇ ਅੱਜ ਵਰਦੇ ਮੀਂਹ ਵਿੱਚ ਪੰਜਾਬ ਸਰਕਾਰ ਦੇ ਜਬਰਦਸਤ ਰੋਸ ਪ੍ਦਰਸ਼ਨ ਕੀਤਾ। ਕੱਚੇ ਅਧਿਆਪਕ ਪਹਿਲਾਂ ਸਵੇਰੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ। ਜਿੱਥੇ ਉਹਨਾਂ ਨੇ ਸਿੱਖਿਆ ਨੀਤੀਆਂ ਦਾ ਵਿਰੋਧ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਸੁਬਾ ਪ੍ਧਾਨ ਅਜਮੇਰ ਸਿੰਘ ਅੌਲਖ, ਰੀਤੂ ਬਾਲਾ ਕਪੂਰਥਲਾ, ਅਮਨਦੀਪ ਕੌਰ, ਰਵਨੀਤ ਕੌਰ, ਗਗਨਦੀਪ ਕੌਰ ਨੇ ਕਿਹਾ ਕਿ ਹੁਣ ਉਹ ਸਰਕਾਰ ਦੇ ਝੂਠੇ ਲਾਰਿਆਂ ਵਿੱਚ ਆਉਣ ਵਾਲੇ ਨਹੀਂ। ਬਲਕਿ ਇਹ ਉਹਨਾਂ ਦੀ ਆਖਰੀ ਅਤੇ ਫੈਸਲਾਕੁਨ ਲੜਾਈ ਹੈ। ਇਸੇ ਦੌਰਾਨ ਅਧਿਆਪਕ ਰੋਸ ਮਾਰਚ ਕਰਦੇ ਹੋਏ ਸਿੱਖਿਆ ਸਕੱਤਰ ਦੇ ਦਫਤਰ ਦਾ ਘਿਰਾਓ ਕੀਤਾ ਗਿਆ।

ਇਸ ਦੌਰਾਨ ਕਈ ਅਧਿਆਪਕ ਪੁਲੀਸ ਨੂੰ ਝਕਾਨੀ ਦੇ ਕੇ ਸਿੱਖਿਆ ਸਕੱਤਰ ਦੇ ਦਫ਼ਤਰ ਦੀ ਛੱਤ ਉੱਤੇ ਚੜ੍ਹ ਗਏ। ਆਤਮ ਹੱਤਿਆ ਕਰਨ ਦੀ ਧਮਕੀ ਦਿੱਤੀ। ਜਿਸ ਕਾਰਨ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਧਰਨਾ ਜਾਰੀ ਹੈ। ਜਿਹੜੇ ਛੱਤ ਚੜਨ ਵਾਲੇ ਸਾਥੀ ਸਤਿੰਦਰ ਸਿੰਘ ਕੰਗ ਤਰਨ ਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਸੰਗਰੂਰ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਹਨ। ਇਹਨਾਂ ਚੋਂ ਸਮਰ ਸਿੰਘ ਮਾਨਸਾ ਨੇ ਪਿਛਲੀ ਅਕਾਲੀ ਸਰਕਾਰ ਦੌਰਾਨ ਮੰਗਾਂ ਸਬੰਧੀ ਦਿੱਤੇ ਦੌਰਾਨ ਖੁਦ ਨੂੰ ਅੱਗ ਲਗਾ ਲਈ ਸੀ। ਪਰ ਉਹ ਬਚ ਗਏ ਸੀ। ਪੁਲੀਸ ਪ੍ਸ਼ਾਸਨ ਨੇ ਧਰਨਾ ਕਾਰੀਆਂ ਤੋਂ ਦੋ ਘੰਟੇ ਦਾ ਸਮਾਂ ਮੰਗਿਆ ਜਦੋਂਕਿ ਕਿ ਅਧਿਆਪਕਾਂ ਨੇ ਸਿਰਫ ਅੱਧੇ ਘੰਟੇ ਦਾ ਅਲਟੀਮੇਟਮ ਦਿੰਦੇ ਹੋਏ ਛੱਤ ਤੋਂ ਛਾਲ ਮਾਰਨ ਦੀ ਧਮਕੀ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …