ਕੱਚੇ ਅਧਿਆਪਕਾਂ ਵੱਲੋਂ ਹੱਕਾਂ ਦੀ ਪ੍ਰਾਪਤੀ ਲਈ ਗੁਪਤ ਐਕਸ਼ਨ ਕਰਨ ਦੀ ਚਿਤਾਵਨੀ, ਪੁਲੀਸ ਹੋਈ ਚੌਕਸ

ਕੱਚੇ ਅਧਿਆਪਕਾਂ ਦਾ ਧਰਨਾ 13ਵੇਂ ਦਿਨ ’ਚ ਦਾਖ਼ਲ, ਸਿੱਖਿਆ ਭਵਨ ਦੇ ਗੇਟ ਅੱਗੇ ਨਾਅਰੇਬਾਜ਼ੀ

ਅਗਰਵਾਲ ਸਭਾ ਅਤੇ ਆਲ ਇੰਡੀਆ ਗਰਾਮ ਸਭਾ ਵਿਕਾਸ ਕਮੇਟੀ ਪੰਜਾਬ ਵੱਲੋਂ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੂਨ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਦਾ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੜੀਵਾਰ ਧਰਨਾ ਪ੍ਰਦਰਸ਼ਨ ਸੋਮਵਾਰ ਨੂੰ 12ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਧਰ, ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ।
ਅੱਜ ਕੱਚੇ ਅਧਿਆਪਕਾਂ ਨੇ ਆਪਣਾ ਸੰਘਰਸ਼ ਤੇਜ਼ ਕਰਦਿਆਂ ਸਿੱਖਿਆ ਭਵਨ ਦੇ ਮੁੱਖ ਗੇਟ ਅੱਗੇ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਅੱਜ ਵੱਡੀ ਗਿਣਤੀ ਵਿੱਚ ਮਹਿਲਾ ਅਧਿਆਪਕਾਂ ਨੇ ਆਪਣੇ ਬੱਚਿਆਂ ਸਮੇਤ ਧਰਨੇ ਵਿੱਚ ਸ਼ਿਰਕਤ ਕੀਤੀ ਅਤੇ ਕਿਹਾ ਕਿ ਉਹ ਹੁਣ ਖਾਲੀ ਹੱਥ ਵਾਪਸ ਘਰਾਂ ਨੂੰ ਨਹੀਂ ਜਾਣਗੀਆਂ।
ਇਸ ਮੌਕੇ ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ ਅਤੇ ਗਗਨਦੀਪ ਕੌਰ ਅਬੋਹਰ ਨੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅਗਲੇ ਦਿਨਾਂ ਵਿੱਚ ਕੋਈ ਵੱਡਾ ਗੁਪਤ ਐਕਸ਼ਨ ਕਰਨ ਜਾ ਰਹੇ ਹਨ। ਇਸ ਧਮਕੀ ਭਰੇ ਐਲਾਨ ਤੋਂ ਪੁਲੀਸ ਚੌਕਸ ਹੋ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਯੂਨੀਅਨ ਦੇ ਮੋਹਰੀ ਆਗੂ ਸ਼ਹਾਦਤ ਦੇਣ ਦੀ ਕੋਸ਼ਿਸ਼ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਪੱਕੇ ਹੋਣ ਸਬੰਧੀ ਨਿਯੁਕਤੀ ਪੱਤਰ ਲਏ ਬਿਨਾਂ ਧਰਨਾ ਨਹੀਂ ਚੁੱਕਣਗੇ ਸਗੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਆਪਣਾ ਸੰਘਰਸ਼ ਆਏ ਦਿਨ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਹੋਏ ਮੁੱਖ ਪ੍ਰਮੁੱਖ ਸਕੱਤਰ ਤੇ ਹੋਰ ਉੱਚ ਅਧਿਕਾਰੀਆਂ ਨੇ ਸੋਮਵਾਰ ਜਾਂ ਮੰਗਲਵਾਰ ਨੂੰ ਦੁਬਾਰਾ ਮੀਟਿੰਗ ਕਰਨ ਅਤੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਬਾਰੇ ਮੁੱਖ ਮੰਤਰੀ ਨੂੰ ਤਿਆਰ ਦੇਣ ਦਾ ਭਰੋਸਾ ਦਿੱਤਾ ਸੀ ਲੇਕਿਨ ਹੁਣ ਤੱਕ ਉਨ੍ਹਾਂ ਨੂੰ ਕੋਈ ਸੁਨੇਹਾ ਨਹੀਂ ਲੱਗਿਆ ਕਿ ਕਦੋਂ ਮੀਟਿੰਗ ਹੋਵੇਗੀ। ਇਸ ਮੌਕੇ ਜੁਝਾਰ ਸਿੰਘ, ਨਵਦੀਪ ਸਿੰਘ ਬਰਾੜ, ਗੁਰਦੀਪ ਸਿੰਘ, ਧੀਰਜ ਕੁਮਾਰ, ਬਲਜੀਤ ਕੌਰ, ਗੁਰਪ੍ਰੀਤ ਕੌਰ ਵੀ ਹਾਜ਼ਰ ਸਨ।
ਉਧਰ, ਅਗਰਵਾਲ ਸਭਾ ਪੰਜਾਬ ਅਤੇ ਆਲ ਇੰਡੀਆ ਗਰਾਮ ਸ਼ਭਾ ਵਿਕਾਸ ਕਮੇਟੀ ਨੇ ਅਧਿਆਪਕਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਅਗਰਵਾਲ ਸਭਾ ਦੇ ਜਰਨਲ ਸਕੱਤਰ ਅਤੇ ਆਲ ਇੰਡੀਆ ਗਰਾਮ ਸਭਾ ਵਿਕਾਸ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਚੌਧਰੀ ਰਾਜੇਸ਼ ਗਹਿਰੀਵਾਲਾ ਨੇ ਆਪਣੇ ਸਾਥੀਆ ਸਮੇਤ ਸਿੱਖਿਆ ਭਵਨ ਦੇ ਬਾਹਰ ਅਣਮਿੱਥੇ ਧਰਨੇ ’ਤੇ ਬੈਠੇ ਅਧਿਆਪਕਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ ਕੈਪਟਨ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਵਿਰੁੱਧ ਪਿੱਟ ਸਿਆਪਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕਰਨ ਮਗਰੋਂ ਆਪਣੇ ਚੋਣ ਵਾਅਦਿਆਂ ਤੋਂ ਮੁਕਰ ਗਏ ਹਨ। ਜਿਸ ਕਾਰਨ ਸਮੁੱਚਾ ਮੁਲਾਜ਼ਮ ਵਰਗ ਇਨਸਾਫ਼ ਪ੍ਰਾਪਤੀ ਲਈ ਧਰਨਿਆਂ ਉੱਤੇ ਬੈਠੇ ਹਨ ਪ੍ਰੰਤੂ ਹੁਕਮਰਾਨਾਂ ਕੁੰਭਕਰਨ ਦੀ ਗੂੜੀ ਨੀਂਦ ਵਿੱਚ ਸੁੱਤੇ ਪਏ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…