nabaz-e-punjab.com

ਰਿਆਤ-ਬਾਹਰਾ ਵੱਲੋਂ 12ਵੀਂ ਦੀ ਪ੍ਰੀਖਿਆ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 30 ਮਈ:
ਰਿਆਤ ਬਾਹਰਾ ਯੂਨੀਵਰਸਟੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12 ਵੀਂ ਦੀਆਂ ਪ੍ਰੀਖਿਆਵਾਂ ਵਿੱਚੋਂ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ’ਤੇ ਵਿਦਿਆਰਥੀਆਂ ਨੂੰ ਆਪਣੇ ਕੈਂਪਸ ਵਿੱਚ ਇਕ ਸਨਮਾਨ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਵੱਲੋਂ ਇਕ ਵਿਸ਼ੇਸ਼ ਸਮਾਗਮ ਦਾ ਪ੍ਰਬੰਧ ਕੀਤਾ ਜਿਸ ਵਿੱਚ ਵੱਖ ਵੱਖ ਸਕੂਲਾਂ ਦੇ 170 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਮੋਹਾਲੀ ਸ਼੍ਰੀ ਸ਼ੁਭਾਸ਼ ਮਹਾਜਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਆਪਣੇ ਸੰਦੇਸ਼ ਵਿੱਚ ਉਨ੍ਹਾਂ ਵਿਦਿਆਰਥੀਆਂ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਬੋਰਡ ਦੀ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕੀਤਾ।
ਇਸ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਕਿਹਾ ਕਿ ਇਹ ਮੌਕਾ ਨਹੀਂ ਬਲਕਿ ਚਾਹਤ ਹੈ ਆਪਣੀ ਮੰਜ਼ਿਲ ਹਾਸਲ ਕਰਨ ਲਈ। ਉਨ੍ਹਾਂ ਆਪਣੇ ਸੰਬੋਧਨ ਵਿਚ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਨ੍ਹਾਂ ਨੂੰ ਆਪਣੀ ਸਮੱਰਥਾ ਅਤੇ ਰੁਚੀ ਅਨੁਸਾਰ ਹੀ ਕੋਰਸਾਂ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਪਸੰਦ ਦੇ ਖੇਤਰ ਅਨੁਸਾਰ ਵੱਖ-ਵੱਖ ਆਰ.ਬੀ.ਯੂ ਪ੍ਰੋਗਰਾਮ ਚੁਣਨ ਦੀ ਸਲਾਹ ਦਿੱਤੀ।ਡਾ. ਓ.ਪੀ. ਮਿੱਡਾ, ਰਜਿਸਟਰਾਰ ਨੇ ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਜਿਨ੍ਹਾਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ ਅਤੇ ਇਨ੍ਹਾਂ ਵਿੱਚ ਸਭ ਤੋਂ ਉੱਚੇ ਰੈਂਕ 93 ਫ਼ੀਸਦੀ ਹਨ।
ਇਸ ਮੌਕੇ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਪ੍ਰਮਾਣ ਪੱਤਰ ਵੀ ਵੰਡੇ ਗਏ। ਰਿਆਤ ਬਾਹਰਾ ਯੂਨੀਵਰਸਿਟੀ ਦੇ ਸੀਨੀਅਰ ਕਾਰਜਕਾਰੀਆਂ ਦੀ ਇਕ ਟੀਮ ਡਾ. ਓ.ਪੀ. ਮਿੱਡਾ ਰਜਿਸਟਰਾਰ ਆਰਬੀਯੂ, ਡਾ. ਇੰਦੂ ਰਿਹਾਨੀ, ਡੀਨ ਯੂਐਸਈ ਅਤੇ ਡਾ. ਬਲਰਾਮ ਡੋਗਰਾ, ਡੀਨ ਯੂਐਸਐਮਐਸ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…