ਰਿਆਤ ਬਾਹਰਾ ਇੰਸਟੀਚਿਊਟ ਵਿੱਚ ਡਿਜ਼ੀਟਲ ਕਲਾਸ ਰੂਮ ਟਰੇਨਿੰਗ ਵਰਕਸ਼ਾਪ ਦਾ ਆਯੋਜਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਫਰਵਰੀ:
ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਐਜੂਕੇਸ਼ਨ ਵੱਲੋਂ ਡਿਜ਼ੀਟਲ ਕਲਾਸ ਰੂਮ ਵਿਸ਼ੇ ’ਤੇ ਇਕ ਰੋਜ਼ਾ ਟਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਟਰੇਨਿੰਗ ਵਰਕਸ਼ਾਪ ਵਿੱਚ ਮਿਸਟਰ ਸੰਦੀਪ ਅਤੇ ਮਿਸਟਰ ਅਜੇ ਸਿੰਘ ਨੇ ਵਿਸ਼ੇਸ਼ ਤੌਰ ’ਤੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਇਸ ਵਰਕਸ਼ਾਪ ਦਾ ਮੁੱਖ ਮਕਸਦ ਆਧੁਨਿਕ ਸਮੇਂ ਵਿੱਚ ਸਕੂਲੀ ਅਤੇ ਕਾਲਜੀ ਸਿੱਖਿਆ ਪ੍ਰਣਾਲੀ ਵਿੱਚ ਵਰਤੀ ਜਾਂਦੀ ਨਵੀਂ ਤਕਨੀਕ ਸਬੰਧੀ ਅਧਿਆਪਕਾਂ ਨੂੰ ਜਾਣੂ ਕਰਵਾਉਣਾ ਹੈ। ਨੈਕਸਟ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ਹੈਦਰਾਬਾਦ ਦੇ ਸਹਿਯੋਗ ਨਾਲ ਲਗਾਈ ਗਈ ਇਸ ਵਰਕਸ਼ਾਪ ਵਿੱਚ ਸਕੂਲ ਦੇ ਵੱਡੀ ਗਿਣਤੀ ਵਿੱਚ ਅਧਿਆਪਕਾਂ ਅਤੇ ਬੀਐਡ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਮੌਕੇ ਮਾਹਰਾਂ ਮਿਸਟਰ ਸੰਦੀਪ ਅਤੇ ਮਿਸਟਰ ਅਜੇ ਸਿੰਘ ਨੇ ਡਿਜ਼ੀਟਲ ਕਲਾਸ ਰੂਮ ਦੀਆਂ ਬਰੀਕੀਆਂ ਬਾਰੇ ਅਤੇ ਇਸ ਦੀ ਵਰਤੋਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਆਨਲਾਈਨ ਅਤੇ ਆਫ-ਲਾਈਨ ਰਾਹੀਂ ਕੰਪਿਊਟਰ ਉੱਤੇ ਕੰਮ ਕਰਨ ਦੀਆਂ ਵੱਖ ਵੱਖ ਵਿਧੀਆਂ ਸਬੰਧੀ ਵੀ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਅਧਿਆਪਕ ਕਲਾਸ ਵਿੱਚ ਭਾਸ਼ਣ ਤੋਂ ਇਲਾਵਾ ਆਡੀਓ ਜਾਂ ਵੀਡੀਓ ਪ੍ਰਣਾਲੀ ਰਾਹੀਂ ਵੀ ਪੜ੍ਹਾ ਸਕਦਾ ਹੈ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਰੁਚੀ ਬਣੇਗੀ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਫਾਇਦਾ ਹੋ ਸਕਦਾ ਹੈ। ਇਸ ਦੀ ਵਰਤੋਂ ਕਰਨ ਤੋਂ ਇਲਾਵਾ ਆਪਸੀ ਵਿਚਾਰ ਵਟਾਂਦਰਾ ਜਾਂ ਸ਼ੇਅਰਿੰਗ ਕਰਨ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ’ਤੇ ਵੀ ਜੋਰ ਦਿੱਤਾ ਅਤੇ ਵਿਦਿਆਰਥੀਆਂ ਪਾਸੋਂ ਪੁੱਛੇ ਗਏ ਸਵਾਲਾਂ ਦੇ ਤਸੱਲੀਬਖਸ਼ ਜਵਾਬ ਦਿੱਤੇ। ਵਰਕਸ਼ਾਪ ਵਿੱਚ ਐਜ਼ੁਕੇਸ਼ਨ ਮਾਈਕਰੋ ਸਾਫਟਵਿਅਰ ਦੀ ਸਾਈਟ ਬਾਰੇ ਵੀ ਦੱਸਿਆ ਗਿਆ, ਜੋ ਕਿ ਸਿੱਖਿਆ ਦੇ ਖੇਤਰ ਵਿੱਚ ਹਰ ਵਿਸ਼ੇ ਦੇ ਅਧਿਆਪਕ ਲਈ ਲਾਹੇਵੰਦ ਸਾਬਤ ਹੋ ਸਕਦੀ ਹੈ। ਅੰਤ ਵਿੱਚ ਸੰਸਥਾ ਦੀ ਡੀਨ ਮੈਡਮ ਇੰਦੂ ਰਿਹਾਨੀ ਨੇ ਆਏ ਮੁੱਖ ਮਹਿਮਾਨਾਂ ਦਾ ਵਰਕਸ਼ਾਪ ਦੀ ਸਫਲਤਾ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਅਧਿਆਪਕਾਂ ਦੀ ਸਫਲਤਾ ਅਤੇ ਵਧੀਆ ਨਤੀਜਿਆਂ ਲਈ ਭÎਵਿੱਖ ਵਿੱਚ ਵੀ ਅਜਿਹੇ ਸੈਮੀਨਾਰ ਲਗਾਏ ਜਾਣਗੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…