ਰਿਆਤ ਬਾਹਰਾ ਯੂਨੀਵਰਸਿਟੀ: ਸਾਲਾਨਾ ਕਨਵੋਕੇਸ਼ਨ ਮੌਕੇ 500 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਆਪਣੇ ਗਿਆਨ ਤੇ ਹੁਨਰ ਨੂੰ ਦ੍ਰਿੜਤਾ ਨਾਲ ਸਮਾਜ ਦੀ ਸੇਵਾ ਲਈ ਵਰਤਣ ’ਤੇ ਜ਼ੋਰ: ਕੁਲਤਾਰ ਸੰਧਵਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਕਤੂਬਰ:
ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਵੀਰਵਾਰ ਨੂੰ ਵੱਖ-ਵੱਖ ਕਾਲਜਾਂ ਦੇ ਗਰੈਜੂਏਟ ਅਤੇ ਪੋਸਟ ਗਰੈਜੂਏਟ 500 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਆਪਣੇ ਗਿਆਨ ਅਤੇ ਹੁਨਰ ਨੂੰ ਸਮਰਪਣ ਅਤੇ ਦ੍ਰਿੜਤਾ ਨਾਲ ਸਮਾਜ ਦੀ ਸੇਵਾ ਅਤੇ ਬਿਹਤਰੀ ਲਈ ਵਰਤਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸਖ਼ਤ ਮਿਹਨਤ ਅਤੇ ਅਣਥੱਕ ਸਮਰਪਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਵਿਸ਼ਵਾਸ਼ ਪ੍ਰਗਟਾਇਆ ਕਿ ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਪ੍ਰਾਪਤ ਸਿੱਖਿਆ ਵਿਦਿਆਰਥੀਆਂ ਨੂੰ ਅੱਜ ਦੇ ਸਮੇਂ ਦੀ ਲੋੜ ਅਨੁਸਾਰ ਦੁਨੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਇਆ ਹੈ।
ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਗਰੈਜੂਏਟ ਅਤੇ ਪੋਸਟ ਗਰੈਜੂਏਟ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਵਿੱਚ ਸਫਲਤਾ ਦੀ ਕਾਮਨਾ ਕੀਤੀ। ਆਪਣੇ ਸੰਬੋਧਨ ਵਿੱਚ ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਕਿੱਲ ਇੰਡੀਆ, ਮੇਕ ਇੰਨ ਇੰਡੀਆ ਅਤੇ ਡਿਜੀਟਲ ਇੰਡੀਆ ਦੇ ਸੁਪਨਮਈ ਪ੍ਰਾਜੈਕਟਾਂ ਵਿੱਚ ਸਰਗਰਮ ਭਾਗੀਦਾਰ ਬਣਨ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਇਹ ਇੱਕ ਵਿਦਿਆਰਥੀ ਦੇ ਜੀਵਨ ਦਾ ਯਾਦਗਾਰੀ ਦਿਨ ਹੁੰਦਾ ਹੈ ਜਦੋਂ ਉਸ ਨੂੰ ਡਿਗਰੀ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅੰਤਿਮ ਟੀਚਾ ਬੁੱਧੀ ਦੇ ਉੱਚ ਪੱਧਰ ਦੀ ਪ੍ਰਾਪਤੀ ਹੈ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਨੂੰ ਇਸ ਸਮਾਜਿਕ ਤਬਦੀਲੀ ਨੂੰ ਲਿਆਉਣ ਵਿੱਚ ਇੱਕ ਉੱਚ ਪ੍ਰੇਰਕ ਹੋਣ ’ਤੇ ਮਾਣ ਹੈ।

ਇਸ ਮੌਕੇ ਮਨਜੀਤ ਸਿੰਘ ਬਿਲਾਸਪੁਰ (ਵਿਧਾਇਕ), ਸਾਹਿਲਾ ਬਾਹਰਾ ਵਾਈਸ ਪ੍ਰਧਾਨ ਅਕਾਦਮਿਕਸ, ਰਵਿੰਦਰ ਸਿੰਘ ਐਸਡੀਐਮ (ਖਰੜ) ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਸੀਨੀਅਰ ਅਹੁਦੇਦਾਰ ਵੀ ਹਾਜ਼ਰ ਸਨ।

Load More Related Articles

Check Also

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ‘ਧਰਤੀ ਦਿਵਸ’ ਮਨਾਇਆ

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ‘ਧਰਤੀ ਦਿਵਸ’ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ: ਇੱਥੋਂ ਦੇ ਸੰਤ…