Share on Facebook Share on Twitter Share on Google+ Share on Pinterest Share on Linkedin ਰਿਆਤ-ਬਾਹਰਾ ਯੂਨੀਵਰਸਿਟੀ ਵੱਲੋਂ ਪਿੰਡ ਘਟੌਰ ਵਿੱਚ ਐਨਐਸਐਸ ਕੈਂਪ ਦਾ ਆਯੋਜਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਜਨਵਰੀ: ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ ਲਾਅ ਦੀ ਐਨ.ਐਸ.ਐਸ. ਯੂਨਿਟ ਵੱਲੋਂ ਪਿੰਡ ਘਟੋਰ ਵਿੱਚ ਇਕ ਕੈਂਪ ਦਾ ਆਯੋਜਨ ਕੀਤਾ ਗਿਆ,ਜਿਸ ਵਿੱਚ ਯੂਨੀਵਰਸਿਟੀ ਸਕੂਲ ਆਫ ਲਾਅ ਦੇ ਵੱਡੀ ਗਿਣਤੀ ਵਿੱਚ ਐਨ.ਐਸ.ਐਸ. ਵਲੰਟੀਅਰਾਂ ਨੇ ਹਿੱਸਾ ਲਿਆ। ਬਾਲਗ ਸਿੱਖਿਆ ਦੀ ਮਹੱਤਤਾ ’ਤੇ ਅਧਾਰਿਤ ਆਯੋਜਿਤ ਕੀਤੇ ਗਏ ਇਸ ਕੈਂਪ ਮੌਕੇ ਐਨ.ਐਸ.ਐਸ. ਪ੍ਰੋਜੈਕਟ ਕੋਆਰਡੀਨੇਟਰ ਅਤੇ ਯੂਨੀਵਰਸਿਟੀ ਰਜਿਸਟਰਾਰ ਪ੍ਰੋ. ਓ.ਪੀ.ਮਿੱਡਾ, ਯੂਨੀਵਰਸਿਟੀ ਸਕੂਲ ਆਫ ਲਾਅ ਦੇ ਡੀਨ ਡਾ. ਐਮ.ਐਸ.ਬੈਂਸ ਅਤੇ ਵਾਈਸ ਪ੍ਰਿੰਸੀਪਲ ਡਾ. ਸੋਨੀਆ ਗਰੇਵਾਲ ਮਾਹਲ ਨੇ ਵਲੰਟੀਅਰਜ਼ ਨੂੰ ਕੈਂਪਸ ਤੋਂ ਰਵਾਨਾ ਕੀਤਾ। ਇਸ ਮੌਕੇ ਵਲੰਟੀਅਰਾਂ ਵੱਲੋਂ ਪਿੰਡ ਦੇ ਘਰ ਘਰ ਦਾ ਦੌਰਾ ਕਰਕੇ ਲੋਕਾਂ ਨੂੰ ਬਾਲਗ ਸਿੱਖਿਆ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਲੰਟੀਅਰਾਂ ਵੱਲੋਂ ਸਮਾਜ ਨੂੰ ਘੁਣ ਵਾਂਗ ਖਾ ਰਹੀ ਨਸ਼ੇ ਦੀ ਬਿਮਾਰੀ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਇਸ ਕੈਂਪ ਦੀ ਅਗਵਾਈ ਕਰ ਰਹੇ ਕੋਆਰਡੀਨੇਟਰ ਡਾ. ਜਸਪਾਲ ਜੱਸੀ ਨੇ ਕਿਹਾ ਕਿ ਇਸ ਕੈਂਪ ਨਾਲ ਵਿਦਿਆਰਥੀਆਂ ਨੂੰ ਪੇਂਡੂ ਜੀਵਨ ਨੂੰ ਸਮਝਣ ਦਾ ਵੀ ਮੌਕਾ ਮਿਲਿਆ ਹੈ ਅਤੇ ਇਸ ਨਾਲ ਪਿੰਡ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਵੀ ਸਹਾਇਤਾ ਮਿਲੇਗੀ। ਇਸ ਮੌਕੇ ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਕਿਹਾ ਕਿ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਆਪਣੀ ਸਮਾਜਿਕ ਜਿੰਮੇਵਾਰੀ ਨਿਭਾਉਂਦਿਆਂ ਵੱਖ ਵੱਖ ਪਿੰਡਾਂ ਵਿੱਚ ਇਸ ਤਰ੍ਹਾਂ ਦੇ ਜਾਗਰੁਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਹ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਮਹਿਲਾ ਮੰਡਲ ਦੀ ਪ੍ਰਧਾਨ ਪਰਮਜੀਤ ਕੌਰ ਢਿੱਲੋ ਅਤੇ ਸਰਪੰਚ ਜਗਦੀਪ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਰਿਆਤ-ਬਾਹਰਾ ਯੂਨੀਵਰਸਿਟੀ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ