ਰਿਆਤ ਐਂਡ ਬਾਹਰਾ ਯੂਨੀਵਰਸਿਟੀ ਵਿੱਚ ਦੋ ਰੋਜ਼ਾ ਨੈਸ਼ਨਲ ਮੂਟ ਕੋਰਟ ਮੁਕਾਬਲੇ ਸ਼ੁਰੂ

ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਤੇ ਲਾਅ ਕਾਲਜਾਂ ਦੀਆਂ 22 ਤੋਂ ਵੱਧ ਟੀਮਾਂ ਨੇ ਲਿਆ ਹਿੱਸਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 25 ਮਾਰਚ:
ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ ਲਾਅ ਵੱਲੋਂ 2 ਦਿਨਾਂ ਨੈਸ਼ਨਲ ਮੂਟ ਕੋਰਟ ਮੁਕਾਬਲਿਆਂ ਦਾ ਆਰੰਭ ਕੀਤਾ ਗਿਆ, ਜਿਸ ਦੇ ਉਦਘਾਟਨੀ ਸਮਾਰੋਹ ਮੌਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਅਤੇ ਐਨ.ਆਰ.ਆਈ. ਕਮਿਸ਼ਨ ਪੰਜਾਬ ਦੇ ਮੌਜੂਦਾ ਚੇਅਰਪਰਸਨ ਮਾਨਯੋਗ ਜਸਟਿਸ ਰਾਕੇਸ਼ ਕੁਮਾਰ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ਼ਮਾ ਰੋਸ਼ਨ ਕਰਕੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਮੁਕਾਬਲੇ ਵਿੱਚ ਦੇਸ਼ ਭਰ ’ਚੋਂ ਤਮਿਲਨਾਡੂ, ਮਹਾਂਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ, ਉਤਰਾਖੰਡ, ਜੰਮੂ-ਕਸ਼ਮੀਰ, ਹਿਮਾਚਲ, ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਲਾਅ ਕਾਲਜਾਂ ਦੀਆਂ 22 ਤੋਂ ਵੱਧ ਟੀਮਾਂ ਨੇ ਹਿੱਸਾ ਲਿਆ।
ਇਸ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਲਈ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਮੌਜੂਦ ਜਿਲ੍ਹਾ ਅਧਿਕਾਰੀਆਂ,ਫੈਕਲਟੀ ਮੈਂਬਰਾਂ,ਵਕੀਲਾਂ ਅਤੇ ਪ੍ਰਤੀਯੋਗੀਆਂ ਨੂੰ ਸੰਬੋਧਨ ਕਰਦਿਆਂ ਮਾਨਯੋਗ ਜਸਟਿਸ ਰਾਕੇਸ਼ ਕੁਮਾਰ ਗਰਗ ਨੇ ਕਾਨੂੰਨ ਦੇ ਖੇਤਰ ਵਿੱਚ ਆਪਣੇ ਤਜ਼ੁਰਬਿਆਂ ਨੂੰ ਸਾਝਾਂ ਕੀਤਾ ਅਤੇ ਕਿਹਾ ਕਿ ਵਕਾਲਤ ਕੇਵਲ ਅਭਿਆਸ ਨਾਲ ਹੀ ਸਿੱਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਹੀ ਰਾਸ਼ਟਰ ਦੇ ਭਵਿੱਖ ਨੂੰ ਬਣਾਉਣ ਵਾਲੇ ਹਨ। ਆਪਣਾ ਤਜ਼ਰਬਾ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹੀ ਜਗ੍ਹਾ ਨਹੀਂ ਹੈ ਜਿੱਥੇ ਕਾਨੂੰਨ ਦੀ ਮਹੱਤਤਾ ਨਾ ਹੋਵੇ। ਹਰ ਖੇਤਰ ਵਿਚ ਨਵੀਨਤਮ ਘਟਨਾਵਾਂ ਦੇ ਨਾਲ ਤਾਲਮੇਲ ਰੱਖਣ ਲਈ ਕਾਨੂੰਨ ਦੀ ਬਹੁਤ ਜਰੂਰਤ ਹੈ।
ਇਸ ਮੌਕੇ ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਸਮੂਹ ਪ੍ਰਤੀਯੋਗੀਆਂ ਨੂੰ ਵਧਾਈ ਦਿੰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਦੀ ਇਕ ਪ੍ਰੋਫਾਈਲ ਪੇਸ਼ ਕੀਤੀ। ਇਸ ਮੌਕੇ ਯੂਨੀਵਰਸਿਟੀ ਸਕੂਲ ਆਫ ਲਾਅ ਦੇ ਡੀਨ ਪ੍ਰੋ.ਐਮ.ਐਸ.ਬੈਂਸ ਨੇ ਪਹੁੰਚੇ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪ੍ਰਾਪਤ ਕੀਤੇ ਗਿਆਨ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਅਤੇ ਉਨ੍ਹਾਂ ਦੇ ਦਿਖਾਏ ਹੋਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿਸਟਰਾਰ ਡਾ. ਓ.ਪੀ.ਮਿੱਡਾ,ਡਾ. ਸੋਨੀਆ ਗਰੇਵਾਲ, ਡਾ. ਜਸਪ੍ਰੀਤ ਕੌਰ , ਜਸਦੀਪ ਕੌਰ,ਡਾ. ਕੀਰਤ ਗਰੇਵਾਲ,ਸਨਦੀਪਿਕਾ ਆਦਿ ਫੈਕਲਟੀ ਮੈਂਬਰ ਵੀ ਮਜੂਦ ਸਨ। ਇਸ ਦੋ ਦਿਨ੍ਹਾਂ ਨੈਸ਼ਨਲ ਮੂਟ ਕੋਰਟ ਮੁਕਾਬਲਿਆਂ ਦੇ ਦੂਜੇ ਅਤੇ ਅੰਤਿਮ ਦਿਨ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੇ ਸਾਬਕਾ ਐਕਟਿੰਗ ਚੀਫ ਜਸਟਿਸ ਮਾਨਯੋਗ ਜਸਟਿਸ ਜਸਬੀਰ ਸਿੰਘ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਮਾਨਯੋਗ ਜਸਟਿਸ ਪਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕਰਨਗੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…