Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਪੰਜਵੀਂ ਤੇ ਅੱਠਵੀਂ ਸ਼੍ਰੇਣੀਆ ਟਰਮ-1 ਦੀ ਮੁੜ ਪ੍ਰੀਖਿਆ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀਆ ਦੀ ਟਰਮ-1 ਦੀ ਮੁੜ ਪ੍ਰੀਖਿਆ ਦੇ ਪਹਿਲੇ ਦਿਨ ਪੰਜਵੀਂ ਸ਼੍ਰੇਣੀ ਦੇ ਪੰਜਾਬੀ, ਹਿੰਦੀ, ਉਰਦ, ਵਾਤਾਵਰਨ ਸਿੱਖਿਆ ’ਤੇ ਅੱਠਵੀਂ ਸ਼੍ਰੇਣੀ ਦੇ ਪੰਜਾਬੀ, ਹਿੰਦੀ, ਉਰਦੂ ਦੇ ਨਾਲ-ਨਾਲ ਗਣਿਤ ਵਿਸ਼ਿਆਂ ਦੀ ਪ੍ਰੀਖਿਆ ਕਰਵਾਈ ਗਈ। ਇਸ ਦੌਰਾਨ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ-ਕਮ-ਸਕੱਤਰ ਵਰਿੰਦਰ ਭਾਟੀਆ ਵੱਲੋਂ ਮੁੜ ਪ੍ਰੀਖਿਆ ਦੇ ਪਹਿਲੇ ਦਿਨ ਪ੍ਰੀਖਿਆ ਸਬੰਧੀ ਇੰਤਜ਼ਾਮਾਂ ਦੀ ਚੈਕਿੰਗ ਲਈ ਅੰਮ੍ਰਿਤਸਰ ਸ਼ਹਿਰ ਦੇ ਸਰਕਾਰੀ ਸਾਰਾਗੜ੍ਹੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਟਾਉਨ ਹਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਵਰਿੰਦਰ ਭਾਟੀਆ ਦੇ ਨਾਲ ਅੰਮ੍ਰਿਤਸਰ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਜੇਸ਼ ਕੁਮਾਰ ਵੀ ਮੌਜੂਦ ਸਨ। ਵਾਈਸ ਚੇਅਰਮੈਨ-ਕਮ-ਸਕੱਤਰ ਵਰਿੰਦਰ ਭਾਟੀਆ ਨੇ ਪ੍ਰੈੱਸ ਨੂੰ ਦਿੱਤੀ ਜਾਣਕਾਰੀ ਵਿੱਚ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਬੋਰਡ ਵੱਲੋਂ ਲਈਆ ਜਾਣ ਵਾਲੀਆਂ ਪ੍ਰੀਖਿਆਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸੁਧਾਰ ਕੀਤੇ ਜਾਣਗੇ ਅਤੇ ਪ੍ਰੀਖਿਆਵਾਂ ਦੌਰਾਨ ਨਕਲ ਨੂੰ ਠੱਲ੍ਹ ਪਾਉਣ ਲਈ ਵੀ ਸਖ਼ਤ ਕਦਮ ਚੁੱਕੇ ਜਾਣਗੇ। ਜ਼ਿਕਰਯੋਗ ਹੈ ਕਿ ਸਿੱਖਿਆ ਬੋਰਡ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਵਿੱਚ ਓਐੱਮਆਰ ਸ਼ੀਟਾਂ ਦਾ ਇਸਤੇਮਾਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਤਾਂ ਜੋ ਪ੍ਰੀਖਿਆਰਥੀਆਂ ਨੂੰ ਭਵਿੱਖ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਸ੍ਰੀ ਭਾਟੀਆ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਦੌਰਾਨ ਸਿੱਖਿਆ ਬੋਰਡ ਵੱਲੋਂ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ