nabaz-e-punjab.com

ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਤਹਿਤ ਸੀਨੀਅਰ ਸੈਕੰਡਰੀ ਦੇ ਪੰਜਾਬੀ ਵਿਸ਼ੇ ਸਬੰਧੀ ਦੋ ਰੋਜ਼ਾ ਵਰਕਸ਼ਾਪ

ਵਿਦਿਆਰਥੀਆਂ ਦੇ ਕੌਸ਼ਲ ਵਿੱਚ ਨਿਖਾਰ ਲਿਆਉਣ ਲਈ ਅਕਾਦਮਿਕ ਮੁਕਾਬਲਿਆਂ ਦੀ ਅਹਿਮ ਭੂਮਿਕਾ: ਕ੍ਰਿਸ਼ਨ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ:
‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਹਾਸਲ ਕੀਤੀ ਫੀਡਬੈੱਕ ਮੁਤਾਬਕ ਵਿਦਿਆਰਥੀਆਂ ਦੀ ਪੰਜਾਬੀ ਭਾਸ਼ਾ ਨੂੰ ਬੋਲਣ, ਪੜ੍ਹਨ ਅਤੇ ਲਿਖਣ ਸਮੇਂ ਭਾਸ਼ਾ ਦੇ ਗਿਆਨ ਦੀ ਪਰਿਪੱਕਤਾ ਕਰਨ ਲਈ ਦੋ-ਦਿਨਾਂ ਵਰਕਸ਼ਾਪ ਦਾ ਆਯੋਜਨ ਦਫ਼ਤਰ ਡਾਇਰੈਂਕਟਰ ਜਨਰਲ ਸਕੂਲ ਸਿੱਖਿਆ ਦੇ ਕਾਨਫਰੰਸ ਹਾਲ ਵਿਖੇ ਆਯੋਜਿਤ ਕੀਤੀ ਜਾ ਰਹੀ ਹੈਂ। ਇਸ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸ੍ਰੀ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਨੇ ਕਿਹਾ ਕਿ ਭਾਸ਼ਾ ਦਾ ਗਿਆਨ ਵਿਦਿਆਰਥੀਆਂ ਦੇ ਬੋਲਣ ਦੇ ਕੌਸ਼ਲ ਅਤੇ ਸ਼ਬਦ ਭੰਡਾਰ ਤੋਂ ਝਲਕਦਾ ਹੈ। ਵਿਦਿਆਰਥੀਆਂ ਦੇ ਕੌਸ਼ਲ ਵਿੱਚ ਨਿਖਾਰ ਲਿਆਉਣ ਲਈ ਅਕਾਦਮਿਕ ਮੁਕਾਬਲਿਆਂ ਦੀ ਅਹਿਮ ਭੂਮਿਕਾ ਰਹਿੰਦੀ ਹੈ। ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪਾਠਕ੍ਰਮ ’ਚੋਂ ਹੀ ਮੁਕਾਬਲੇ ਕਰਵਾ ਕੇ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਸਕੂਲ ਮੁਖੀ ਅਤੇ ਅਧਿਆਪਕ ਮਹੱਤਵ ਪੂਰਨ ਭੂਮਿਕਾ ਹੋਵੇਗੀ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਰਕਸ਼ਾਪ ਵਿੱਚ ਪੰਜਾਬੀ ਵਿਸ਼ੇ ਦੇ ਅਧਿਆਪਕ ਜ਼ਮੀਨੀ ਹਕੀਕਤਾਂ ਨੂੰ ਦੇਖਦੇ ਹੋਏ ਅਤੇ ਅਧਿਆਪਕਾਂ ਤੋਂ ਪ੍ਰਾਪਤ ਫੀਡਬੈੱਕ ਅਨੁਸਾਰ ਪੰਜਾਬੀ ਦੀ ਭਾਸ਼ਾ ਵਿਆਕਰਨ, ਪਾਠ ਪੁਸਤਕਾਂ ਵਿੱਚ ਸ਼ਾਮਲ ਵਿਸ਼ਾ ਵਸਤੂ ਤੇ ਆਧਾਰਿਤ ਕਿਤਾਬਚਾ ਅਤੇ ਸਬੰਧਿਤ ਪਾਠਾਂ ਨੂੰ ਪੜ੍ਹਾਉਣ ਲਈ ਸਿੱਖਣ ਸਹਾਇਕ ਸਮੱਗਰੀ ਦੀ ਤਿਆਰੀ ਲਈ ਜਾਣਕਾਰੀ ਸਾਂਝੀ ਕਰ ਰਹੇ ਹਨ। ਇਸ ਵਰਕਸ਼ਾਪ ਦੌਰਾਨ ਸਿੱਖਿਆ ਵਿਭਾਗ ਦੇ ਵੱਖ-ਵੱਖ ਰਿਸੋਰਸ ਪਰਸਨਾਂ ਨੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨੂੰ ਸਮਝਣ, ਬੋਲਣ ਅਤੇ ਲਿਖਤੀ ਰੂਪ ਵਿੱਚ ਪ੍ਰਗਟਾਵਾ ਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਅਤੇ ਉਹਨਾਂ ਦੇ ਹੱਲ ਬਾਰੇ ਵਿਸਤਾਰ ਵਿੱਚ ਚਰਚਾ ਕੀਤੀ। ਵਰਕਸ਼ਾਪ ਨੂੰ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’, ਨਿਰਮਲ ਕੌਰ, ਰਾਜੇਸ਼ ਜੈਨ ਨੇ ਵੀ ਸੰਬੋਧਨ ਕੀਤਾ। ਇਸ ਵਰਕਸ਼ਾਪ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਪੰਜਾਬੀ ਵਿਸ਼ੇ ਦੇ ਅਧਿਆਪਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …