Nabaz-e-punjab.com

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਮੋਟਰ ਸਾਈਕਲ ਯਾਤਰਾ ਦਾ ਮੁਹਾਲੀ ਵਿੱਚ ਸ਼ਾਨਦਾਰ ਸਵਾਗਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਈ:
ਸਿੱਖ ਮੋਟਰ ਸਾਈਕਲ ਕਲੱਬ ਵਰਲਡ ਟੂਰ ਅਤੇ ਖਾਲਸਾ ਏਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਟਰ ਸਾਈਕਲ ਯਾਤਰਾ ਅੱਜ ਇੱਥੋਂ ਦੇ ਫੇਜ਼-3ਬੀ2 ਵਿੱਚ ਪੁੱਜੀ। ਜਿੱਥੇ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਭਾਈ ਅਮਰਾਓ ਸਿੰਘ, ਪਵਿੱਤਰ ਜਿਊਲਰ ਦੇ ਐਮਡੀ ਸਾਗਰ ਗੋਇਲ ਅਤੇ ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ ਨੇ ਬੜੀ ਗਰਮਜੋਸ਼ੀ ਨਾਲ ਇਨ੍ਹਾਂ ਕੈਨੇਡੀਅਨ ਸਿੱਖ ਨੁਮਾਇੰਦਿਆਂ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਕਾ ਅਤੇ ਸਿਰੋਪਾਓ ਦੇ ਕੇ ਸਮੁੱਚੀ ਟੀਮ ਦਾ ਸਨਮਾਨ ਕੀਤਾ ਗਿਆ ਜਦੋਂਕਿ ਪਵਿੱਤਰ ਜਿਊਲਰ ਵੱਲੋਂ 1 ਹਜ਼ਾਰ ਡਾਲਰ ਖਾਲਸਾ ਏਡ ਲਈ ਦਾਨ ਭੇਟ ਵਿੱਚ ਦਿੱਤੇ ਗਏ।
ਇਸ ਮੌਕੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਨੇ ਕੈਨੇਡੀਅਨ ਸਿੱਖ ਨੁਮਾਇੰਦਿਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਹੋਰਨਾਂ ਨੌਜਵਾਨਾਂ ਨੂੰ ਵੀ ਭਾਰੀ ਉਤਸ਼ਾਹ ਮਿਲੇਗਾ। ਕੈਨੇਡਾ ਤੋਂ ਆਏ ਇਨ੍ਹਾਂ ਮੋਟਰ ਸਾਈਕਲ ਸਵਾਰਾਂ ਨੇ ਦੱਸਿਆ ਕਿ ਕੈਨੇਡਾ ਦੀ ਧਰਤੀ ਤੋਂ ਮੋਟਰ ਸਾਈਕਲ ਯਾਤਰਾ ਸ਼ੁਰੂ ਕਰਨ ਦਾ ਮੁੱਖ ਮੰਤਵ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਾਂਝੀਵਾਲਤਾ ਦਾ ਸੰਦੇਸ਼ ਪੂਰੀ ਦੁਨੀਆਂ ਵਿੱਚ ਪਹੁੰਚਣਾ ਹੈ ਅਤੇ ਇਸ ਦੌਰਾਨ ਉਹ ਆਮ ਲੋਕਾਂ ਦੀ ਮਦਦ ਲਈ ਕਾਰਜ ਕਰ ਰਹੀ ਸੰਸਥਾ ਖਾਲਸਾ ਏਡ ਲਈ ਫੰਡ ਇਕੱਤਰ ਕਰਨਾ ਸੀ ਤਾਂ ਜੋ ਉਹ ਹੋਰ ਵੀ ਆਰਥਿਕ ਪੱਖੋਂ ਤਕੜੇ ਹੋ ਕੇ ਲੋੜਵੰਦਾਂ ਦੀ ਸੇਵਾ ਕਰ ਸਕਣ। ਇਸ ਮੌਕੇ ਕਾਂਗਰਸ ਦੀ ਕੌਂਸਲਰ ਤਰਨਜੀਤ ਕੌਰ ਗਿੱਲ, ਅਕਾਲੀ ਕੌਂਸਲਰ ਫੂਲਰਾਜ ਸਿੰਘ, ਬਲਾਕ ਕਾਂਗਰਸ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਜੱਟ ਮਹਾਂਸਭਾ ਮੁਹਾਲੀ ਦੇ ਪ੍ਰਧਾਨ ਹਰਜੀਤ ਸਿੰਘ ਭੋਲੂ, ਆਪ ਆਗੂ ਮੇਜਰ ਸਿੰਘ ਸ਼ੇਰਗਿੱਲ, ਅਕਵਿੰਦਰ ਸਿੰਘ ਗੋਸਲ, ਉੱਘੇ ਕਾਰੋਬਾਰੀ ਸ਼ਲਿੰਦਰ ਆਨੰਦ, ਸਰਬਜੀਤ ਸਿੰਘ ਪਾਰਸ, ਜਸਪਾਲ ਸਿੰਘ ਦਿਓਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…