Nabaz-e-punjab.com

ਮਹਾਨ ਸੀਸ ਭੇਟ ਨਗਰ ਕੀਰਤਨ ਦਾ ਮੁਹਾਲੀ ਪਹੁੰਚਣ ’ਤੇ ਸੰਗਤ ਵੱਲੋਂ ਨਿੱਘਾ ਸਵਾਗਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ:
ਜਥੇਦਾਰ ਬਾਬਾ ਮੇਜਰ ਸਿੰਘ ਅਤੇ ਜਥੇਦਾਰ ਬਾਬਾ ਬਲਦੇਵ ਸਿੰਘ ਬੱਲਾਂ ਦੀ ਅਗਵਾਈ ਹੇਠ ਨਵੀਂ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਬੀਤੀ 13 ਦਸੰਬਰ ਨੂੰ ਸ਼ੁਰੂ ਹੋਇਆ ਮਹਾਨ ਸੀਸ ਭੇਟ ਨਗਰ ਕੀਰਤਨ ਅੱਜ ਸਵੇਰੇ ਮੁਹਾਲੀ ਵਿੱਚ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ (ਸ਼ਹੀਦ ਭਾਈ ਜੈਤਾ ਜੀ) ਫੇਜ਼-3ਏ ਵਿੱਚ ਪਹੁੰਚਿਆ। ਜਿੱਥੇ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤ ਨੇ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਤੋਂ ਪਹਿਲਾਂ ਗੁਰਦੁਆਰਾ ਸਾਚਾ ਧੰਨ ਸਾਹਿਬ, ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਭਾ ਵਿੱਚ ਪਹੁੰਚਣ ’ਤੇ ਸੰਗਤ ਨੇ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਸਮੇਤ ਨਗਰ ਕੀਰਤਨ ਵਾਲੇ ਕਾਫ਼ਲੇ ਵਿੱਚ ਸਵਾਰ ਮੋਹਰੀ ਆਗੂਆਂ ਨੂੰ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਕੰਵਰਬੀਰ ਸਿੰਘ ਸਿੱਧੂ ਅਤੇ ਬਲਾਕ ਕਾਂਗਰਸ ਮੁਹਾਲੀ ਦੇ ਪ੍ਰਧਾਨ ਇੰਦਰਜੀਤ ਸਿੰਘ ਖੋਖਰ ਸਮੇਤ ਹੋਰ ਮੋਹਤਬਰ ਵਿਅਕਤੀਆਂ ਨੇ ਹਾਜ਼ਰੀ ਭਰੀ।
ਇਹ ਜਾਣਕਾਰੀ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ, ਜਨਰਲ ਸਕੱਤਰ ਰਣਜੀਤ ਸਿੰਘ ਅਤੇ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਨੇ ਦਿੱਤੀ। ਇਸ ਮੌਕੇ ਸੁਰਿੰਦਰ ਸਿੰਘ ਸਹੋਤਾ, ਮੁਹਾਲੀ ਹਰਦੀਪ ਸਿੰਘ, ਸੁਰਿੰਦਰ ਸਿੰਘ ਸਹੋਤਾ, ਜਸਵੀਰ ਸਿੰਘ, ਗੁਰਦੇਵ ਸਿੰਘ, ਦਲੀਪ ਸਿੰਘ, ਬਲਜੀਤ ਸਿੰਘ ਅਤੇ ਅਜਮੇਲ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…